Authors
Claim
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ 1 ਕਰੋੜ ਰੁਪਏ ਤੋਂ ਵੱਧ ਇਨਾਮ ਦਾ ਐਲਾਨ ਕਰਨ ਵਾਲੇ ਕਰਣੀ ਸੈਨਾ ਦੇ ਪ੍ਰਧਾਨ ਰਾਜ ਸਿੰਘ ਸ਼ੇਖਾਵਤ ਨੂੰ ਲੋਕਾਂ ਨੇ ਕੁੱਟਿਆ।
12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ ‘ਚ NCP ਅਜੀਤ ਧੜੇ ਦੇ ਨੇਤਾ ਅਤੇ ਸਲਮਾਨ ਖਾਨ ਦੇ ਕਰੀਬੀ ਬਾਬਾ ਸਿੱਦੀਕੀ ਦੀ ਹੱਤਿਆ ਕਰ ਦਿੱਤੀ ਗਈ ਸੀ। ਬਾਬਾ ਸਿਦੀਕੀ ਬਾਂਦਰਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਕਥਿਤ ਮੈਂਬਰ ਨੇ ਫੇਸਬੁੱਕ ‘ਤੇ ਪੋਸਟ ਕਰਕੇ ਹੱਤਿਆ ਦੀ ਜ਼ਿੰਮੇਵਾਰੀ ਲਈ ਅਤੇ ਕਿਹਾ ਕਿ ਜੋ ਵੀ ਸਲਮਾਨ ਖਾਨ ਅਤੇ ਦਾਊਦ ਗੈਂਗ ਦੀ ਮਦਦ ਕਰੇਗਾ ਉਹ ਆਪਣਾ ਹਿਸਾਬ ਕਿਤਾਬ ਲਗਾ ਕੇ ਰੱਖਣ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਵੀ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਕਤਲ ਕੇਸ ਵਿੱਚ ਹੁਣ ਤੱਕ ਛੇ ਮੁਲਜ਼ਮਾਂ ਧਰਮਰਾਜ, ਸ਼ਿਵ ਕੁਮਾਰ, ਗੁਰਮੇਲ, ਜੀਸ਼ਾਨ ਅਖ਼ਤਰ, ਸ਼ੁਭਮ ਲੋਂਕਰ ਅਤੇ ਪ੍ਰਵੀਨ ਲੋਂਕਰ ਦੇ ਨਾਂ ਸਾਹਮਣੇ ਆ ਚੁੱਕੇ ਹਨ।
Fact Check/Verification
ਵਾਇਰਲ ਹੋ ਰਹੇ ਦਾਅਵੇ ਦੀ ਪੁਸ਼ਟੀ ਕਰਨ ਲਈ ਅਸੀਂ ਵੀਡੀਓ ਦੇ ਕੀ ਫਰੇਮਾਂ ਨੂੰ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਇਸ ਦੌਰਾਨ ਸਾਨੂੰ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਵੱਲੋਂ 9 ਅਪ੍ਰੈਲ 2024 ਨੂੰ ਕੀਤਾ ਗਿਆ ਟਵੀਟ ਮਿਲਿਆ। ਇਸ ਟਵੀਟ ‘ਚ ਮੌਜੂਦ ਵੀਡੀਓ ‘ਚ ਵਾਇਰਲ ਵੀਡੀਓ ਦਾ ਹਿੱਸਾ ਵੀ ਮੌਜੂਦ ਸੀ। ਹਾਲਾਂਕਿ, ਵੀਡੀਓ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਸ ਦੌਰਾਨ ਸਾਨੂ ਪਤ੍ਰਿਕਾ ਦੀ ਵੈੱਬਸਾਈਟ ‘ਤੇ 9 ਅਪ੍ਰੈਲ, 2024 ਨੂੰ ਪ੍ਰਕਾਸ਼ਿਤ ਰਿਪੋਰਟ ਮਿਲੀ । ਵਾਇਰਲ ਵੀਡੀਓ ਦੇ ਦ੍ਰਿਸ਼ ਇਸ ਰਿਪੋਰਟ ਵਿੱਚ ਵੀ ਮੌਜੂਦ ਹਨ। ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਰਾਜਕੋਟ ਦੇ ਸੰਸਦ ਮੈਂਬਰ ਪੁਰਸ਼ੋਤਮ ਰੁਪਾਲਾ ਨੇ ਵਿਵਾਦਿਤ ਬਿਆਨ ਦਿੱਤਾ ਸੀ। ਆਪਣੇ ਬਿਆਨ ਵਿੱਚ ਰੁਪਾਲਾ ਨੇ ਕਿਹਾ ਸੀ ਕਿ ਜਦੋਂ ਅੰਗਰੇਜ਼ ਭਾਰਤ ਵਿੱਚ ਸਨ ਤਾਂ ਉਸ ਸਮੇਂ ਦੇ ‘ਮਹਾਰਾਜਿਆਂ’ ਨੇ ਅੰਗਰੇਜ਼ਾਂ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਆਪਣੀਆਂ ਧੀਆਂ ਦਾ ਵਿਆਹ ਵੀ ਉਨ੍ਹਾਂ ਨਾਲ ਕੀਤਾ ਸੀ। ਪਰ ਸਾਡੀ ਜਾਤ ਦੇ ਲੋਕਾਂ ਨੇ ਨਾ ਤਾਂ ਧਰਮ ਪਰਿਵਰਤਨ ਕੀਤਾ ਅਤੇ ਨਾ ਹੀ ਲੈਣ ਦੇਣ ਕੀਤਾ।
ਉਨ੍ਹਾਂ ਦੇ ਇਸ ਬਿਆਨ ਦਾ ਖੱਤਰੀ ਭਾਈਚਾਰੇ ਦੇ ਲੋਕਾਂ ਨੇ ਸਖ਼ਤ ਵਿਰੋਧ ਕੀਤਾ ਸੀ ਅਤੇ ਕਸ਼ੱਤਰੀ ਕਰਣੀ ਸੈਨਾ ਦੇ ਪ੍ਰਧਾਨ ਰਾਜ ਸਿੰਘ ਸ਼ੇਖਾਵਤ ਨੇ ਅਹਿਮਦਾਬਾਦ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਧਮਕੀ ਦਿੱਤੀ ਸੀ। ਹਾਲਾਂਕਿ ਅਹਿਮਦਾਬਾਦ ਹਵਾਈ ਅੱਡੇ ‘ਤੇ ਪਹੁੰਚ ਕੇ ਗੁਜਰਾਤ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸ਼ੇਖਾਵਤ ਨੂੰ ਹਿਰਾਸਤ ‘ਚ ਲੈ ਲਿਆ। ਹਿਰਾਸਤ ‘ਚ ਲੈਣ ਸਮੇਂ ਉਸ ਦੀ ਪੱਗ ਉੱਤਰ ਗਈ, ਜਿਸ ਕਾਰਨ ਉਹ ਗੁੱਸੇ ‘ਚ ਆ ਗਏ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤੋਂ ਇਲਾਵਾ ਸਾਨੂੰ ਹਿੰਦੁਸਤਾਨ ਟਾਈਮਜ਼ ਦੀ ਵੈੱਬਸਾਈਟ ‘ਤੇ ਵੀ ਇਸ ਮਾਮਲੇ ਨਾਲ ਸਬੰਧਤ ਰਿਪੋਰਟ ਮਿਲੀ। ਇਸ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਰਾਜ ਸਿੰਘ ਸ਼ੇਖਾਵਤ ਨੇ ਪੁਰਸ਼ੋਤਮ ਰੁਪਾਲਾ ਦੇ ਵਿਵਾਦਿਤ ਬਿਆਨ ਨੂੰ ਲੈ ਕੇ 9 ਅਪ੍ਰੈਲ 2024 ਨੂੰ ਗੁਜਰਾਤ ਬੀਜੇਪੀ ਹੈੱਡਕੁਆਰਟਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਪਰ ਅਹਿਮਦਾਬਾਦ ਪਹੁੰਚਣ ‘ਤੇ ਪੁਲਿਸ ਨੇ ਉਸ ਨੂੰ ਹਵਾਈ ਅੱਡੇ ਤੋਂ ਹੀ ਗ੍ਰਿਫਤਾਰ ਕਰ ਲਿਆ ਅਤੇ ਇਸ ਦੌਰਾਨ ਉਹਨਾਂ ਦੀ ਪੱਗ ਉੱਤਰ ਗਈ।
Result: False
Our Sources
Video Tweeted by Akhilesh Yadav X account on 9th April 2024
Article published by Patrika on 9th April 2024
Article Published by Hindustan Times on 9th April 2024
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।