ਸੋਸ਼ਲ ਮੀਡੀਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਦੇ ਮੁਤਾਬਕ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹ ਬਣਾਉਣ ਦੀ ਦਿੱਲੀ ਪੁਲੀਸ ਦੀ ਮੰਗ ਨੂੰ ਕੇਜਰੀਵਾਲ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।

ਪਿਛਲੇ ਦੋ ਦਿਨਾਂ ਤੋਂ ਲੱਖਾਂ ਦੀ ਤਦਾਦ ਵਿੱਚ ਕਿਸਾਨ ਅਤੇ ਨੌਜਵਾਨ ਕਿਸਾਨ ਆਰਡੀਨੈਂਸ ਬਿੱਲ ਦੇ ਖ਼ਿਲਾਫ਼ ਦਿੱਲੀ ਨੂੰ ਕੂਚ ਕਰ ਰਹੇ ਹਨ। ਕਿਸਾਨ ਆਪਣੀਆਂ ਟਰੈਕਟਰ ਟਰਾਲੀਆਂ ਸਮੇਤ ਕਾਫੀ ਜੱਦੋ ਜਹਿਦ ਅਤੇ ਮਸ਼ੱਕਤ ਤੋਂ ਬਾਅਦ ਦਿੱਲੀ ਪੁੱਜਣ ਵਿਚ ਕਾਮਯਾਬ ਹੋਏ ਹਨ।
ਵੱਡੀ ਗਿਣਤੀ ਵਿਚ ਦਿੱਲੀ ਪਹੁੰਚ ਰਹੇ ਕਿਸਾਨਾ ਨੂੰ ਦੇਖਦਿਆਂ ਦਿੱਲੀ ਪੁਲੀਸ ਨੇ ਦਿੱਲੀ ਸਰਕਾਰ ਤੋਂ ਨੌਂ ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਦਿੱਲੀ ਸਰਕਾਰ ਨੇ ਆਰਜ਼ੀ ਜੇਲ੍ਹਾਂ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

Fact Check/ Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਵਾਇਰਲ ਹੋ ਰਹੇ ਦਾਅਵੇ ਨੂੰ ਖੰਗਾਲਿਆ।
ਸੂਰਜ ਦੇ ਦੌਰਾਨ ਸਾਨੂੰ ਪੰਜਾਬੀ ਮੀਡੀਆ ਏਜੰਸੀ ਗਲੋਬਲ ਪੰਜਾਬ ਟੀ ਵੀ ਦਾ ਇਕ ਲੇਖ ਮਿਲਿਆ ਜਿਸ ਦੀ ਹੈੱਡਲਾਈਨ ਦੇ ਮੁਤਾਬਕ, ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲੀਸ ਦੀ ਆਰਜ਼ੀ ਜੇਲ੍ਹਾਂ ਬਣਾਉਣ ਦੀ ਮੰਗ ਠੁਕਰਾਈ।
ਇਸ ਰਿਪੋਰਟ ਦੇ ਮੁਤਾਬਕ ਦਿੱਲੀ ਪੁਲੀਸ ਨੂੰ ਅਰਵਿੰਦ ਕੇਜਰੀਵਾਲ ਸਰਕਾਰ ਨੇ ਝਟਕਾ ਦਿੰਦਿਆਂ ਪੁਲੀਸ ਦੀ ਨੌਂ ਸਟੇਡੀਅਮਾਂ ਨੂੰ ਅਰਜ਼ ਜੇਲ੍ਹ ਬਣਾਉਣ ਦੀ ਮੰਗ ਨੂੰ ਠੁਕਰਾ ਦਿੱਤਾ ਹੈ।

ਸਰਚ ਦੇ ਦੌਰਾਨ ਸਾਨੂੰ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਵੱਲੋਂ ਜਾਰੀ ਇਕ ਬਿਆਨ ਵੀ ਮਿਲਿਆ ਜਿਸ ਚ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਂਤਮਈ ਤਰੀਕੇ ਨਾਲ ਹੋ ਰਿਹਾ ਹੈ ਅਤੇ ਦਿੱਲੀ ਪੁਲੀਸ ਦੀ ਸਟੇਡੀਅਮਾਂ ਨੂੰ ਆਰਜ਼ੀ ਤੌਰ ਤੇ ਜੇਲ੍ਹ ਬਣਾਉਣ ਦੀ ਮੰਗ ਨੂੰ ਨਾਮਨਜ਼ੂਰ ਕੀਤਾ ਜਾਂਦਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਅਧਿਕਾਰਕ ਟਵਿੱਟਰ ਹੈਂਡਲ ਤੇ ਸਾਨੂੰ ਬਿਆਨ ਮਿਲਿਆ ਜਿਸ ਮੁਤਾਬਕ ਵੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲੀਸ ਦੀ ਸਟੇਡੀਅਮਾਂ ਨੂੰ ਆਰਜ਼ੀ ਤੌਰ ਤੇ ਜੇਲ੍ਹ ਬਣਾਉਣ ਦੀ ਮੰਗ ਨੂੰ ਠੁਕਰਾ ਦਿੱਤਾ ਹੈ।
ਸੂਰਜ ਦੌਰਾਨ ਸਾਨੂੰ ਇੱਕ ਹੋਰ ਨਾਮਵਰ ਮੀਡੀਆ ਏਜੰਸੀ ਨਿਊਜ਼18 ਇੰਡੀਆ ਦੀ ਇੱਕ ਵੀਡੀਓ ਰਿਪੋਰਟ ਮਿਲੀ ਜਿਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਅਤੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਦਾ ਬਿਆਨ ਮਿਲਿਆ ਜਿਸ ਦੇ ਵਿਚ ਉਨ੍ਹਾਂ ਨੇ ਦਿੱਲੀ ਪੁਲੀਸ ਦੀ ਮੰਗ ਨੂੰ ਠੁਕਰਾਉਣ ਦੇ ਲਈ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਦਿੱਲੀ ਸਰਕਾਰ ਨੇ ਦਿੱਲੀ ਪੁਲੀਸ ਦੀ ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਤੌਰ ਤੇ ਜੇਲ੍ਹਾਂ ਬਣਾਉਣ ਦੀ ਮੰਗ ਨੂੰ ਠੁਕਰਾ ਦਿੱਤਾ ਹੈ।
Result: Misleading
Sources
https://globalpunjabtv.com/delhi-government-rejects-cops-request-to-turn-9-stadiums-into/
https://twitter.com/AamAadmiParty/status/1332226205420974081
https://www.facebook.com/778774518952814/videos/287474295993118/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044