ਸੋਮਵਾਰ, ਜੂਨ 17, 2024
ਸੋਮਵਾਰ, ਜੂਨ 17, 2024

HomeFact Checkਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?

ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ

Fact

ਵਾਇਰਲ ਵੀਡੀਓ 7 ਮਈ 2024 ਨੂੰ ਕੈਨੇਡਾ ਵਿਚ ਕੱਢੇ ਗਏ ਨਗਰ ਕੀਰਤਨ ਦੀ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ 10 ਮਈ 2024 ਨੂੰ ਅੰਤਰਿਮ ਜ਼ਮਾਨਤ ਮਿਲੀ ਸੀ। ਇਸ ਵੀਡੀਓ ਦਾ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨਾਲ ਕੋਈ ਸਬੰਧ ਨਹੀਂ ਹੈ

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿਚ ਘੋਟਾਲੇ ਸਬੰਧੀ ਹਾਲ ਹੀ ਦੇ ਵਿੱਚ ਅੰਤਰਿਮ ਜ਼ਮਾਨਤ ਮਿਲੀ ਹੈ। ਦੇ ਦਿੱਤੀ। ਹੁਣ ਇਸ ਫੈਸਲੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡਾ ਵਿਖੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੇ ਮੌਕੇ ਤੇ ਰੈਲੀ ਕੱਢੀ ਗਈ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੇਲ ‘ਚ ਦਿਖਾਇਆ ਗਿਆ ਅਤੇ ਉਨ੍ਹਾਂ ਦੇ ਖਿਲਾਫ ਨਾਅਰੇ ਵੀ ਲੱਗੇ।

ਫੇਸਬੁੱਕ ਯੂਜ਼ਰ “Jitendra Singh” ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, “”ਕੈਨੇਡਾ ਵਿੱਚ ਖਾਲਿਸਤਾਨੀਆਂ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦਾ ਜਸ਼ਨ ਮਨਾਉਣ ਲਈ ਰੈਲੀ ਕੱਢੀ, ਜਿਸ ਵਿੱਚ ਮੋਦੀ ਜੀ ਨੂੰ ਜੇਲ੍ਹ ਦੀਆਂ ਸਲਾਖਾਂ ਦੇ ਅੰਦਰ ਦਿਖਾਇਆ ਗਿਆ ਅਤੇ ਨਾਅਰੇ ਲਗਾਏ ਗਏ ਕਿ ਖਾਲਿਸਤਾਨ ਕਾਇਮ ਰਹੇਗਾ, ਕੈਨੇਡਾ ਵਿੱਚ ਖਾਲਿਸਤਾਨੀ ਕੇਜਰੀਵਾਲ ਦੀ ਜ਼ਮਾਨਤ ਤੋਂ ਖੁਸ਼ ਕਿਉਂ ਹਨ? ਜ਼ਰਾ ਸੋਚੋ। ਇਹ ਕੀ ਚੱਲ ਰਿਹਾ ਹੈ?”

ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?

Fact Check/Verification

ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਇਸ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕੀਤਾ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਨੂੰ ਇਸ ਵੀਡੀਓ ਨਾਲ ਮਿਲਦੇ ਜੁਲਦੇ ਵੀਡੀਓ 6 ਮਈ 2024 ਨੂੰ ਕਈ ਸੋਸ਼ਲ ਮੀਡੀਆ ਅਕਾਊਂਟ ਦੁਆਰਾ ਅਪਲੋਡ ਮਿਲੇ। ਜਾਣਕਾਰੀ ਦੇ ਮੁਤਾਬਕ ਇਹ ਵੀਡੀਓ ਕੈਨੇਡਾ ਦੇ ਮਾਲਟਨ ਵਿਖੇ ਕੱਢੇ ਗਏ ਨਗਰ ਕੀਰਤਨ ਦੀ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਸੀ।

ਆਪਣੀ ਸਰਚ ਦੇ ਦੌਰਾਨ ਸਾਨੂੰ ਸਾਨੂੰ ਵਾਇਰਲ ਹੋ ਰਹੀ ਵੀਡੀਓ ਦਾ ਸਕ੍ਰੀਨਸ਼ੌਟ ਮੀਡਿਆ ਅਦਾਰਾ ‘ਦ ਪ੍ਰਿੰਟ’ ਦੁਆਰਾ 7 ਮਈ 2024 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਮਿਲਿਆ ਜਿਸ ਤੋਂ ਸਪਸ਼ਟ ਹੈ ਕਿ ਇਹ ਵੀਡੀਓ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਤੋਂ ਪਹਿਲਾਂ ਦਾ ਹੈ।

ਇਸ ਮਾਮਲੇ ‘ਤੇ Ministry of External Affairs, Government of India ਨੇ 7 ਮਈ 2024 ਨੂੰ ਨੋਟਿਸ ਲੈਂਦੀਆਂ ਪ੍ਰੈਸ ਰਿਲੀਜ਼ ਜਾਰੀ ਕੀਤੀ ਸੀ ਅਤੇ ਕੈਨੇਡਾ ਦੀ ਸਰਕਾਰ ਨੂੰ ਇਸ ਮਾਮਲੇ ਤੇ ਘੇਰਿਆ ਸੀ। ਭਾਰਤ ਸਰਕਾਰ ਦੇ ਨੋਟਿਸ ਸਬੰਧੀ ਮੀਡਿਆ ਅਦਾਰਾ The Independent ਦੀ ਰਿਪੋਰਟ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ 7 ਮਈ 2024 ਨੂੰ ਕੈਨੇਡਾ ਵਿਚ ਕੱਢੇ ਗਏ ਨਗਰ ਕੀਰਤਨ ਦੀ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ 10 ਮਈ 2024 ਨੂੰ ਅੰਤਰਿਮ ਜ਼ਮਾਨਤ ਮਿਲੀ ਸੀ। ਇਸ ਵੀਡੀਓ ਦਾ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨਾਲ ਕੋਈ ਸਬੰਧ ਨਹੀਂ ਹੈ

Result- False

Our Sources

Tweet by Bharat Waraich, Dated May 6, 2024
News Report published by The Print, Dated May 7, 2024

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular