Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਇਹ ਵੀਡੀਓ ਕੈਨੇਡਾ ਦਾ ਹੈ ਜਿਥੇ ਪੁਲਿਸ ਨੇ G7 ਸਮਿਟ ਤੋਂ ਪਹਿਲਾਂ ਖਾਲਿਸਤਾਨ ਸਮਰਥਕਾਂ ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਨਿਊ ਯਾਰਕ ਦਾ ਹੈ ਜਿਥੇ ਸਾਲ 2024 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੌਰਾਨ ਪੁਲਿਸ ਨੇ ਖਾਲਿਸਤਾਨੀ ਪ੍ਰਦਰਸ਼ਨਕਾਰੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਕੈਨੇਡਾ ਦੇ ਅਲਬਰਟਾ ਦੇ ਕਨਾਨਾਸਕਿਸ ਵਿੱਚ 51ਵਾਂ G7 ਸੰਮੇਲਨ ਆਯੋਜਿਤ ਕੀਤਾ ਗਿਆ ਹੈ। ਇਸ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਵਿਸ਼ਵ ਨੇਤਾ ਪਹੁੰਚੇ ਹਨ।
ਇਸ ਵਿਚਾਲੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲਿਸ ਨੂੰ ਖਾਲਿਸਤਾਨੀ ਸਮਰਥਕ ਤੇ ਕਾਰਵਾਈ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਕੁਝ ਨੌਜਵਾਨਾਂ ਨੂੰ ਖਾਲਿਸਤਾਨ ਦਾ ਝੰਡਾ ਫੜੀ ਦੇਖਿਆ ਜਾ ਸਕਦਾ ਹੈ ਅਤੇ ਪੁਲਿਸ ਪ੍ਰਦਰਸ਼ਨਕਾਰੀਆਂ ਦੇ ਹੱਥ ਚੋਂ ਝੰਡਾ ਖਿੱਚਦੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਕੈਨੇਡਾ ਦਾ ਹੈ ਜਿਥੇ ਪੁਲਿਸ ਨੇ G7 ਸਮਿਟ ਤੋਂ ਪਹਿਲਾਂ ਖਾਲਿਸਤਾਨ ਸਮਰਥਕਾਂ ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਵਾਇਰਲ ਹੋ ਰਹੇ ਵੀਡੀਓ ਦੀ ਜਾਂਚ ਕਰਨ ਲਈ ਅਸੀਂ ਵੀਡੀਓ ਨੂੰ ਧਿਆਨ ਨਾਲ ਦੇਖਿਆ ਤੇ ਅਸੀਂ ਵੀਡੀਓ ਨੂੰ ਕੀ ਫਰੇਮ ਵਿੱਚ ਵੰਡਕੇ ਇੱਕ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਦਾ ਸਕ੍ਰੀਨਸ਼ਾਟ ਮੀਡਿਆ ਅਦਾਰਾ ‘The Daily Guardian’ ਦੁਆਰਾ ਸਿਤੰਬਰ 23, 2024 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਵਿੱਚ ਮਿਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਰਿਪੋਰਟ ਮੁਤਾਬਕ,’ਨਿਊਯਾਰਕ ਦੇ ਨਾਸਾਓ ਕਾਉਂਟੀ ‘ਚ ਇੱਕ ਹਾਲੀਆ ਘਟਨਾ ਵਿੱਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਸਾਓ ਵੈਟਰਨਜ਼ ਮੈਮੋਰੀਅਲ ਕੋਲੀਜ਼ੀਅਮ ਦੇ ਦੌਰੇ ਦੌਰਾਨ ਸਖ਼ਤ ਸੁਰੱਖਿਆ ਵਜੋਂ ਇੱਕ ਖਾਲਿਸਤਾਨੀ ਪ੍ਰਦਰਸ਼ਨਕਾਰੀ ਨੂੰ ਗ੍ਰਿਫਤਾਰ ਕੀਤਾ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਇਹ ਰਿਪੋਰਟ ਕਈ ਮੀਡਿਆ ਅਦਾਰਿਆਂ ਦੁਆਰਾ ਸਿਤੰਬਰ 2024 ਨੂੰ ਅਪਲੋਡ ਮਿਲੀ। ਰਿਪੋਰਟ ਦੇ ਮੁਤਾਬਕ, ਨਿਊਯਾਰਕ ਦੇ ਨਾਸਾਉ ਕੋਲੀਜ਼ੀਅਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਮਿਊਨਿਟੀ ਪ੍ਰੋਗਰਾਮ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਇੱਕ ਖਾਲਿਸਤਾਨੀ ਪ੍ਰਦਰਸ਼ਨਕਾਰੀ ਨੂੰ ਨਿਊਯਾਰਕ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਅਤੇ ਇੱਕ ਹੋਰ ਸਮੂਹ ਨੂੰ ‘ਫ੍ਰੀ ਸਪੀਚ ਜ਼ੋਨ’ ਦੀ ਉਲੰਘਣਾ ਕਰਨ ਤੋਂ ਰੋਕਿਆ।

ਸਾਨੂੰ ਇਸ ਘਟਨਾ ਦਾ ਪੂਰਾ ਵੀਡੀਓ ਐਕਸ ਤੇ ਯੂਜ਼ਰ ‘Mocha Bezirgan’ ਦੁਆਰਾ ਸਿਤੰਬਰ 22, 2024 ਨੂੰ ਅਪਲੋਡ ਮਿਲਿਆ। ਇਸ ਪੋਸਟ ਵਿੱਚ ਵਾਇਰਲ ਹੋ ਰਿਹਾ ਹਿੱਸਾ 1 ਮਿੰਟ 3 ਸੈਕਿੰਡ ਤੋਂ ਬਾਅਦ ਦੇਖਿਆ ਜਾ ਸਕਦਾ ਹੈ।
ਹੁਣ ਅਸੀਂ ਇਹ ਸਰਚ ਕੀਤਾ ਕਿ ਕੀ ਕਨੇਡਾ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀ7 ਸਮਿਟ ਦੀ ਫੇਰੀ ਦੌਰਾਨ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸਰਚ ਦੇ ਦੌਰਾਨ ਸਾਨੂੰ ਕਈ ਮੀਡੀਆ ਰਿਪੋਰਟਾਂ ਮਿਲੀਆਂ ਜਿਸ ਮੁਤਾਬਕ ਪੀਐਮ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਹੀ ਖਾਲਿਸਤਾਨੀ ਸੰਗਠਨਾਂ ਵੱਲੋਂ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ ਅਤੇ ਵੱਖ ਵੱਖ ਥਾਵਾਂ ਤੇ ਪ੍ਰਦਰਸ਼ਨ ਕੀਤੇ ਗਏ ਪਰ ਖਬਰ ਲਿਖੇ ਜਾਣ ਤਕ ਸਾਨੂੰ ਅਜਿਹੀ ਕੋਈ ਰਿਪੋਰਟ ਨਹੀਂ ਮਿਲੀ ਜਿਸ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀ 7 ਸਮਿਟ ਫੇਰੀ ਦੌਰਾਨ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੋਵੇ।
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਨਿਊ ਯਾਰਕ ਦਾ ਹੈ ਜਿਥੇ ਸਾਲ 2024 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੌਰਾਨ ਪੁਲਿਸ ਨੇ ਖਾਲਿਸਤਾਨੀ ਪ੍ਰਦਰਸ਼ਨਕਾਰੀ ਨੂੰ ਗ੍ਰਿਫ਼ਤਾਰ ਕੀਤਾ ਸੀ।
Our Sources
X post by Mocha Bezirgan , posted on September 22, 2024.
Report published by ‘The Daily Guardian’, Dated September 23, 2024.
Report published by News 18, Dated September 23, 2024.
Salman
November 4, 2025
Runjay Kumar
September 16, 2025
Runjay Kumar
September 2, 2025