Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Claim
ਮੋਰਿੰਡਾ ਦੇ ਕੋਤਵਾਲੀ ਸਾਹਿਬ ਬੇਅਦਬੀ ਕਰਨ ਵਾਲਾ ਵਿਅਕਤੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਖਾਸ ਲੋਕਲ ਕਾਂਗਰਸ ਆਗੂ ਹੈ।
Fact
ਵਾਇਰਲ ਦਾਅਵਾ ਫਰਜ਼ੀ ਹੈ। ਬੇਅਦਬੀ ਕਰਨ ਵਾਲੇ ਵਿਅਕਤੀ ਦਾ ਨਾਂ ਜਸਵੀਰ ਸਿੰਘ ਹੈ ਅਤੇ ਜਿਸ ਵਿਅਕਤੀ ਦੀ ਤਸਵੀਰ ਨੂੰ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ ਉਹ ਤਸਵੀਰ ਧਮੋਲੀ ਪਿੰਡ ਤੋਂ ਸਾਬਕਾ ਸਰਪੰਚ ਕਰਮਜੀਤ ਸਿੰਘ ਦੀ ਹੈ।
24 ਅਪ੍ਰੈਲ 2023 ਨੂੰ ਪੰਜਾਬ ਦੇ ਮੋਰਿੰਡਾ ਦੇ ਕੋਤਵਾਲੀ ਸਾਹਿਬ ਵਿਖੇ ਹੋਈ ਗੁਰੂ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਖਬਰ ਸਾਹਮਣੇ ਆਈ ਜਿਸਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ। ਇਸ ਮਾਮਲੇ ਤੋਂ ਬਾਅਦ ਕਈ ਤਰ੍ਹਾਂ ਦੀਆਂ ਪ੍ਰਤੀਕ੍ਰਿਆਵਾਂ ਸਾਹਮਣੇ ਆਈਆਂ। ਏਬੀਪੀ ਨਿਊਜ਼ ਦੀ ਰਿਪੋਰਟ ਮੁਤਾਬਕ ਪੰਜਾਬ ਪੁਲਿਸ ਨੇ ਮੁਲਜ਼ਮ ਜਸਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਹੈ। ਰਿਪੋਰਟ ਮੁਤਾਬਕ ਜਸਵੀਰ ਪੇਸ਼ੇ ਤੋਂ ਇਲੈਕਟ੍ਰੀਸ਼ੀਅਨ ਹੈ।
ਇਸ ਲੜੀ ਤਹਿਤ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਨੂੰ ਵਾਇਰਲ ਕਰਦੇ ਹੋਇਆ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੇਅਦਬੀ ਕਰਨ ਵਾਲਾ ਵਿਅਕਤੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਖਾਸ ਅਤੇ ਲੋਕਲ ਕਾਂਗਰਸ ਆਗੂ ਹੈ। ਵਾਇਰਲ ਹੋ ਰਹੇ ਪੋਸਟਰ ਵਿੱਚ ਇੱਕ ਵਿਅਕਤੀ ਨੂੰ ਕਾਂਗਰਸ ਆਗੂ ਹਰਦਿਆਲ ਸਿੰਘ ਕੰਬੋਜ ਨਾਲ ਦੇਖਿਆ ਜਾ ਸਕਦਾ ਹੈ ਜਦਕਿ ਖੱਬੇ ਪਾਸੇ ਬੇਅਦਬੀ ਦੇ ਮੁਲਜ਼ਮ ਜਸਵੀਰ ਸਿੰਘ ਨੂੰ ਦੇਖਿਆ ਜਾ ਸਕਦਾ ਹੈ।
ਫੇਸਬੁੱਕ ਪੇਜ ਅਕਾਲੀ ਆਵਾਜ਼ ਨੇ ਵਾਇਰਲ ਪੋਸਟ ਸਾਂਝਾ ਕਰਦਿਆਂ ਲਿਖਿਆ, “ਕਾਂਗਰਸ ਸ਼ੁਰੂ ਤੋ ਹੀ ਸਿੱਖ ਵਿਰੋਧੀ ਰਹੀ ਹੈ ਤੇ ਇਹਨਾਂ ਦੇ ਚੇਲੇ ਕਿੱਥੋ ਸਕੇ ਹੋ ਜਾਣਗੇ। ਕੋਤਵਾਲੀ ਸਾਹਿਬ ਬੇਅਦਬੀ ਦਾ ਮੁੱਖ ਦੋਸ਼ੀ ਕਾਂਗਰਸ ਦਾ ਲੋਕਲ ਲੀਡਰ ਅਤੇ ਸਾਬਕਾ ਮੁੱਖਮੰਤਰੀ ਚੰਨੀ ਦਾ ਖਾਸਮ ਖਾਸ ਹੈ”
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਇਸ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨੇ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਟਵੀਟ ਮਿਲਿਆ। ਵੜਿੰਗ ਨੇ ਇਸ ਦਾਅਵੇ ਨੂੰ ਲੈ ਕੇ ਟਵੀਟ ਕੀਤਾ ਅਤੇ ਲਿਖਿਆ,”ਹਾਰ ਨੂੰ ਦੇਖਦੇ ਹੋਏ ਵਿਰੋਧੀਆਂ ਵੱਲੋਂ ਕਾਂਗਰਸ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਤਸਵੀਰ ਵਿੱਚ ਧਮੋਲੀ ਪਿੰਡ ਦੇ ਸਾਬਕਾ ਸਰਪੰਚ ਕਰਮਜੀਤ ਸਿੰਘ ਹਨ ਜਦ ਕਿ ਬੇਅਦਬੀ ਕਰਨ ਵਾਲਾ ਵਿਅਕਤੀ ਕੋਈ ਹੋਰ ਹੈ। ਸਾਜ਼ਿਸ਼ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।”
ਪੜਤਾਲ ਨੂੰ ਅੱਗੇ ਵਧਾਉਂਦੇ ਅਸੀਂ ਫੇਸਬੁੱਕ ਤੇ ਸਾਬਕਾ ਸਰਪੰਚ ਕਰਮਜੀਤ ਧਮੋਲੀ ਸਰਚ ਕੀਤਾ। ਇਸ ਦੌਰਾਨ ਸਾਨੂੰ ਕੋਈ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ। ਹਾਲਾਂਕਿ ਸਰਚ ਦੇ ਦੌਰਾਨ ਸਾਨੂੰ ਹਰਦਿਆਲ ਸਿੰਘ ਕੰਬੋਜ ਦੀ ਪੋਸਟ ਮਿਲੀ। ਇਸ ਨੂੰ ਮੁੱਖ ਰੱਖਦਿਆਂ ਅਸੀਂ ਪਟਿਆਲਾ ਦੇ ਲੋਕਾਂ ਪੱਤਰਕਾਰ ਨੂੰ ਸੰਪਰਕ ਕੀਤਾ ਜਿਹਨਾਂ ਨੇ ਸਾਡੇ ਨਾਲ ਧਮੋਲੀ ਪਿੰਡ ਦੇ ਸਾਬਕਾ ਸਰਪੰਚ ਕਰਮਜੀਤ ਸਿੰਘ ਦਾ ਫੋਨ ਨੰਬਰ ਸਾਂਝਾ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਕਰਮਜੀਤ ਧਨੌਲੀ ਨੂੰ ਸੰਪਰਕ ਕੀਤਾ। ਉਹਨਾਂ ਨੇ ਦੱਸਿਆ ਕਿ ਵਾਇਰਲ ਦਾਅਵਾ ਫਰਜ਼ੀ ਹੈ ਅਤੇ ਉਹਨਾਂ ਨੇ ਇਸ ਮਾਮਲੇ ਨੂੰ ਲੈ ਕੇ ਸ਼ਿਕਾਇਤ ਵੀ ਦਰਜ਼ ਕਰਵਾਈ ਹੈ। ਉਹਨਾਂ ਨੇ ਸਾਡੇ ਨਾਲ ਸ਼ਿਕਾਇਤ ਦੀ ਕਾਪੀ ਅਤੇ ਵੀਡੀਓ ਸਟੇਟਮੈਂਟ ਵੀ ਸਾਂਝੀ ਕੀਤੀ।
ਹਾਲਾਂਕਿ, ਅਸੀਂ ਆਪਣੀ ਸਰਚ ਦੇ ਦੌਰਾਨ ਇਹ ਸਪਸ਼ਟ ਨਹੀਂ ਕਰ ਸਕੇ ਹਾਂ ਕਿ ਬੇਅਦਬੀ ਦੇ ਕਥਿਤ ਮੁਲਜ਼ਮ ਜਸਵੀਰ ਸਿੰਘ ਦਾ ਕਿਸੀ ਪਾਰਟੀ ਨਾਲ ਸੰਬੰਧ ਹੈ ਜਾਂ ਨਹੀਂ। ਜਾਣਕਾਰੀ ਮਿਲਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਕਿਸੀ ਹੋਰ ਵਿਅਕਤੀ ਦੀ ਤਸਵੀਰ ਨੂੰ ਸ਼ੇਅਰ ਕਰ ਗੁੰਮਰਾਹਕੁੰਨ ਦਾਅਵਾ ਸ਼ੇਅਰ ਕੀਤਾ ਜਾ ਰਿਹਾ ਹੈ। ਬੇਅਦਬੀ ਕਰਨ ਵਾਲੇ ਵਿਅਕਤੀ ਦਾ ਨਾਂ ਜਸਵੀਰ ਸਿੰਘ ਹੈ ਅਤੇ ਜਿਸ ਵਿਅਕਤੀ ਦੀ ਤਸਵੀਰ ਨੂੰ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ ਉਹ ਤਸਵੀਰ ਧਮੋਲੀ ਪਿੰਡ ਤੋਂ ਸਾਬਕਾ ਸਰਪੰਚ ਕਰਮਜੀਤ ਸਿੰਘ ਦੀ ਹੈ।
Result: False
Our Sources
Tweet made by Amarinder Singh Raja Warring on April 25, 2023
Telephonic conversation with Karamjit Singh
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.