Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡਿਆ ਤੇ ਮਰਹੂਮ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬ੍ਰਿਗੇਡੀਅਰ ਕੁਲਦੀਪ ਚਾਂਦਪੁਰੀ ਦੇ ਦਿਹਾਂਤ ਦੀ ਖ਼ਬਰ ਕਿਸੀ ਮੀਡਿਆ ਅਦਾਰੇ ਨੇ ਕਵਰ ਨਹੀਂ ਕੀਤੀ।
ਫੇਸਬੁੱਕ ਯੂਜ਼ਰ ‘ਸਿੰਘ ਸ਼ਮਸ਼ੇਰ’ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਬਾਰਡਰ ਮੂਵੀ ਦਾ ਅਸਲੀ ਨਾਇਕ ਬਰਗੇਡੀਅਰ ਕੁਲਦੀਪ ਸਿੰਘ। ਬੱਬਰ ਸ਼ੇਰ ਜਿਸਨੇ ਸਿਰਫ 12੦ ਜਵਾਨ ਨਾਲ ਲੈਕੇ ਪਾਕਿਸਤਾਨ ਦੀ ਪੂਰੀ ਟੈਂਕ ਰੈਜਮੈਂਟ ਨੂੰ ਹਰਾਿੲਆ । ਪਰ ਭਾਰਤੀ ਮੀਡਿਆ ਚੁੱਪ ਹੈ। ਜੇ ਕਿਸੇ ਹੀਰੋ ਦੇ ਪੈਰ ਦੀ ਚੀਚੀ ਨੂੰ ਵੀ ਮੋਚ ਆਈ ਹੁੰਦੀ ਤਾਂ ਸਾਰਾ ਗੁਲਾਮ ਮੀਡਿਆ ਪੱਬਾਂ ਭਾਰ ਹੁੰਦਾ। ਸ਼ੇਰੋ ਦੱਬ ਕੇ ਸ਼ੇਅਰ ਕਰੋ ਅਤੇ ਪਿਆਰ ਨਾਲ ਅੰਤਿਮ ਵਿਦਾਈ ਦਿਓ ਇਸ ਬੱਬਰ ਸੂਰਮੇ ਨੂੰ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਨਾਲ ਕੀਤੇ ਜਾ ਰਹੇ ਦਾਅਵੇ ਦੀ ਜਾਂਚ ਕੀਤੀ। ਅਸੀਂ ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦਾ ਦਿਹਾਂਤ ਕਦੋਂ ਹੋਇਆ ਸੀ।
ਸਰਚ ਦੇ ਦੌਰਾਨ ਮਿਲੀ ਜਾਣਕਾਰੀ ਦੇ ਮੁਤਾਬਕ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦਾ ਦਿਹਾਂਤ 17 ਨਵੰਬਰ 2018 ਨੂੰ ਹੋਇਆ ਸੀ। ਮੇਜਰ ਕੁਲਦੀਪ ਸਿੰਘ ਚਾਂਦਪੁਰੀ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ 17 ਨਵੰਬਰ 2018 ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਸ ਬਿਮਾਰੀ ਤੋਂ ਜੂਝਦਿਆਂ ਉਨ੍ਹਾਂ ਦੀ ਮੌਤ ਹੋ ਗਈ। ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦਾ ਜਨਮ 22 ਨਵੰਬਰ 1940 ਨੂੰ ਹੋਇਆ ਸੀ।
ਹੁਣ ਅਸੀਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦੇ ਦਿਹਾਂਤ ਤੋਂ ਬਾਅਦ ਮੀਡੀਆ ਨੇ ਉਨ੍ਹਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ ਜਾਂ ਨਹੀਂ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਗੂਗਲ ਤੇ ਕੁਝ ਕੀ ਵਰਡਜ਼ ਦੇ ਨਾਲ ਖੰਗਾਲਣ ਤੋਂ ਬਾਅਦ ਸਾਨੂੰ ਕਈ ਨਾਮਵਰ ਮੀਡੀਆ ਏਜੰਸੀਆਂ ਜਿਨ੍ਹਾਂ ਵਿਚ ਇੰਡੀਆ ਟੂਡੇ , ਇਕਨੌਮਿਕ ਟਾਈਮਜ਼ , ਹਿੰਦੁਸਤਾਨ ਟਾਈਮਜ਼ , ਆਊਟਲੁੱਕ ਇੰਡੀਆ ਅਤੇ ਐਨਡੀਟੀਵੀ ਦੁਆਰਾ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦੇ ਦਿਹਾਂਤ ਨੂੰ ਲੈ ਕੇ ਰਿਪੋਰਟਾਂ ਮਿਲੀਆਂ। ਇਸ ਦੇ ਨਾਲ ਹੀ ਸਾਨੂੰ ਮੀਡੀਆ ਅਦਾਰਾ ਦ ਟ੍ਰਿਬਿਊਨ ਦੀ ਰਿਪੋਰਟ ਮਿਲੀ ਜਿਸ ਦੇ ਮੁਤਾਬਕ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦਾ ਰਾਜਸੀ ਮਾਨ ਸਨਮਾਨ ਦੇ ਨਾਲ ਸੰਸਕਾਰ ਕੀਤਾ ਗਿਆ ਸੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਰਾਜਸੀ ਮਾਨ ਸਨਮਾਨ ਨਾਲ ਸੰਸਕਾਰ ਕੀਤਾ ਗਿਆ ਸੀ ਜਿਸ ਨੂੰ ਵੱਖ ਵੱਖ ਮੀਡੀਆ ਏਜੰਸੀਆਂ ਨੇ ਪ੍ਰਕਾਸ਼ਿਤ ਵੀ ਕੀਤਾ ਸੀ।
Our Sources
Facebook post uploaded by Raghbir Singh Bharowal on November 19, 2018
Media report published by India Today on November 17, 2018
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।