ਕੁੰਭ ਮੇਲਾ, ਹਿੰਦੂ ਧਰਮ ਦੇ ਲਈ ਕਾਫੀ ਅਹਿਮ ਮਹਾਨਤਾ ਰੱਖਦਾ ਹੈ। ਹਰ ਸਾਲ ਕੁੰਭ ਮੇਲੇ ਦੌਰਾਨ ਲੱਖਾਂ ਹੀ ਸ਼ਰਧਾਲੂ ਨਤਮਸਤਕ ਹੋਣ ਦੇ ਲਈ ਪਹੁੰਚਦੇ ਹਨ। ਹਾਲਾਂਕਿ ਇਸ ਸਾਲ ਕੋਰੋਨਾ ਵਾਇਰਸ ਦੇ ਕਾਰਨ ਪ੍ਰਸ਼ਾਸਨ ਨੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ।
ਇਸ ਦੋਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਦੀ ਦੇ ਕਿਨਾਰੇ ਲੱਖਾਂ ਹੀ ਸ਼ਰਧਾਲੂਆਂ ਨੂੰ ਸ਼ਾਹੀ ਇਸ਼ਨਾਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਕੁੰਭ ਮੇਲੇ ਦੀ ਹੈ।

ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਵਿਅੰਗ ਕੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਯੂਜ਼ਰ ਲਵ ਰਾਜ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ,”ਇਹ ਕੁੰਭ ਮੇਲਾ ਹੈ ਅਤੇ ਦੇਸ਼ ਵਿੱਚ ਕੋਰੋਨਾ ਵੇਹਲਾ ਹੈ।”

ਅਸੀਂ ਪਾਇਆ ਕਿ ਕਈ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਸਰਚ ਦੇ ਦੌਰਾਨ ਸਾਨੂੰ ਚਾਈਨਾ ਗਲੋਬਲ ਟੈਲੀਵਿਜ਼ਨ ਨੈੱਟਵਰਕ ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਮਿਲੀ। ਇਸ ਰਿਪੋਰਟ ਨੂੰ ਜਨਵਰੀ 15,2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਵਾਇਰਲ ਤਸਵੀਰ ਨਾਲ ਦਿੱਤੇ ਗਏ ਕੈਪਸ਼ਨ ਦੇ ਮੁਤਾਬਕ ਇਹ ਤਸਵੀਰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੀ ਹੈ ਜਿੱਥੇ ਸਾਲ 2019 ਵਿੱਚ ਜਨਵਰੀ19 ਤੋਂ ਲੈ ਕੇ ਮਾਰਚ 4 ਤਕ ਲੱਖਾਂ ਹੀ ਸ਼ਰਧਾਲੂਆਂ ਨੇ ਸ਼ਾਹੀ ਇਸ਼ਨਾਨ ਵਿੱਚ ਭਾਗ ਲਿਆ ਸੀ।

ਕੁੰਭ ਮੇਲੇ ਦੀ ਪੁਰਾਣੀ ਤਸਵੀਰ ਵਾਇਰਲ
ਅਸੀਂ ਆਪਣੀ ਸਰਚ ਨੂੰ ਜਾਰੀ ਰੱਖਦਿਆਂ ਹੋਇਆ ਵਾਇਰਲ ਤਸਵੀਰ ਦੇ ਬਾਰੇ ਵਿਚ ਹੋਰ ਠੋਸ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਕਈ ਨਾਮੀ ਮੀਡੀਆ ਏਜੰਸੀ, ਦੈਨਿਕ ਜਾਗਰਣ ਅਤੇ ਬੀਬੀਸੀ ਦੁਆਰਾ ਪ੍ਰਕਾਸ਼ਿਤ ਮੀਡੀਆ ਰਿਪੋਰਟ ਮਿਲੀਆਂ।

ਬੀਬੀਸੀ ਅਤੇ ਦੈਨਿਕ ਜਾਗਰਣ ਨੇ ਵੀ ਵਾਇਰਲ ਹੋ ਰਹੀ ਤਸਵੀਰ ਨੂੰ ਆਪਣੇ ਆਰਟੀਕਲ ਵਿੱਚ ਪ੍ਰਕਾਸ਼ਿਤ ਕੀਤਾ ਸੀ। ਇਨ੍ਹਾਂ ਰਿਪੋਰਟਾਂ ਦੇ ਮੁਤਾਬਿਕ ਵੀ ਇਹ ਤਸਵੀਰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੀ ਹੈ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਹਾਲ ਦੀ ਨਹੀਂ ਸਗੋਂ ਸਾਲ 2019 ਦੀ ਹੈ ਜਦੋਂ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਲੱਖਾਂ ਹੀ ਲੋਕਾਂ ਨੇ ਸ਼ਾਹੀ ਇਸ਼ਨਾਨ ਵਿੱਚ ਭਾਗ ਲਿਆ ਸੀ।
Result: Misleading
Sources
https://www.bbc.com/news/world-asia-india-46998178
https://news.cgtn.com/news/3d3d414d324d6a4d32457a6333566d54/index.html
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044