Claim
ਲੱਖਾ ਸਿਧਾਣਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
Fact
ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਨਵੰਬਰ 2023 ਦੀ ਹੈ ਜਦੋਂ ਲੱਖਾ ਸਿਧਾਣਾ ਨੇ ਰਾਮਪੁਰਾ ਫੂਲ ਦੇ ਸਰਬ ਹਿੱਤਕਾਰੀ ਸਕੂਲ ਬਾਹਰ ਧਰਨਾ ਲਗਾਇਆ ਸੀ।
ਸ਼ਨੀਵਾਰ ਨੂੰ ਦਿਨ ਭਰ ਪੁਲਿਸ ਨਾਲ ਝੜਪਾਂ ਤੋਂ ਬਾਅਦ ਸਮਾਜਿਕ ਕਾਰਕੁਨ ਭਾਨਾ ਸਿੱਧੂ ਦੇ ਲਈ ਦਿੱਤਾ ਜਾ ਰਿਹਾ ਧਰਨਾ ਸਰਕਾਰ ਦੇ ਭਰੋਸੇ ਤੋਂ ਬਾਅਦ ਖਤਮ ਕਰ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਭਾਨਾ ਸਿੱਧੂ ਨੂੰ 10 ਤਰੀਕ ਤੱਕ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਦਿਨਭਰ ਚੱਲੇ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁਲਿਸ ਨੇ ਮੋਰਿੰਡਾ ‘ਚ ਹੀ ਰੋਕ ਲਿਆ ਅਤੇ ਉਨ੍ਹਾਂ ਦੀ ਰਿਹਾਇਸ਼ ਵਿਖੇ ਨਜ਼ਰਬੰਦ ਕਰ ਦਿੱਤਾ ਸੀ। ਇਸ ਦੇ ਨਾਲ ਕਈ ਹੋਰ ਕਿਸਾਨ ਜਥੇਬੰਦੀਆਂ ਦੇ ਲੀਡਰ ਅਤੇ ਸਮਾਜਿਕ ਕਾਰਕੁਨਾਂ ਨੂੰ ਵੀ ਨਜ਼ਰਬੰਦ ਕਰ ਦਿੱਤਾ ਗਿਆ। ਹਾਲਾਂਕਿ, ਕਈ ਆਗੂ ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਧਰਨ ਵਿੱਚ ਪਹੁੰਚਣ ਵਿੱਚ ਕਾਮਯਾਬ ਰਹੇ।
ਇਸ ਸਭ ਦੇ ਵਿਚਕਾਰ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਸਮਾਜਿਕ ਕਾਰਕੁਨ ਲੱਖਾ ਸਿਧਾਣਾ ਨੂੰ ਪੁਲਿਸ ਗਿਰਫ਼ਤਾਰ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਮੁੜ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ਪਵਨ ਸੈਣੀ ਨੇ ਪੇਜ ‘The Punjab Talks’ ਦੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਵੱਡੀ ਖਬਰ: ਲੱਖਾ ਸਿਧਾਣਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ’

Fact Check/Verification
ਦਾਅਵੇ ਦੀ ਪੁਸ਼ਟੀ ਕਰਨ ਲਈ, ਅਸੀਂ ਗੂਗਲ ‘ਤੇ ਕੁਝ ਕੀਵਰਡ ਜਰੀਏ ਸਰਚ ਕੀਤਾ ਪਰ ਸਾਨੂੰ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ ਜਿਸ ਮੁਤਾਬਕ ਲੱਖਾ ਸਿਧਾਨਾ ਨੂੰ ਭਾਨਾ ਸਿੱਧੂ ਦੇ ਹੱਕ ਵਿੱਚ ਦਿੱਤੇ ਜਾ ਰਹੇ ਧਰਨੇ ਦੌਰਾਨ ਗਿਰਫ਼ਤਾਰ ਕਰ ਲਿਆ ਗਿਆ ਹੋਵੇ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਮੀਡਿਆ ਅਦਾਰਾ ‘The State TV’ ਤੇ ਹੁਬੂਹੁ ਵੀਡੀਓ ਅਪਲੋਡ ਮਿਲੀ। ਨਵੰਬਰ 7, 2023 ਨੂੰ ਅਪਲੋਡ ਕੀਤੀ ਗਈ ਵੀਡੀਓ ਮੁਤਾਬਕ ਲੱਖਾ ਸਿਧਾਣਾ ਨੇ ਰਾਮਪੁਰਾ ਫੂਲ ਦੇ ਸਰਬ ਹਿੱਤਕਾਰੀ ਸਕੂਲ ਬਾਹਰ ਧਰਨਾ ਲਗਾਇਆ ਸੀ।
ਮੀਡਿਆ ਅਦਾਰਾ ‘ਹਮਦਰਦ’ ਦੀ ਰਿਪੋਰਟ ਦੇ ਮੁਤਾਬਕ,”ਲੱਖਾ ਸਿਧਾਣਾ ਸਰਵ ਹਿਤਕਾਰੀ ਸਕੂਲ ਪੁੱਜੇ ਸਨ ‘ਤੇ ਉਨ੍ਹਾਂ ਸਕੂਲ ’ਚ ਪੰਜਾਬੀ ਮਾਂ ਬੋਲੀ ਨੂੰ ਅੱਖੋਂ-ਪਰੋਖੇ ਕਰਨ ਦੇ ਦੋਸ਼ ਲਾਏ ਸਨ। ਇਸ ਦੌਰਾਨ ਲੱਖਾ ਸਿਧਾਣਾ ਤੇ ਉਸ ਦੇ ਸਾਥੀਆਂ ਦੀ ਸਕੂਲ ਦੀ ਮੈਨੇਜਮੈਂਟ ਤੇ ਪ੍ਰਿੰਸੀਪਲ ਨਾਲ ਕਾਫੀ ਬਹਿਸਬਾਜ਼ੀ ਹੋਈ ਸੀ। ਲੱਖਾ ਸਿਧਾਣਾ ਨੇ ਇਸ ਤੋਂ ਬਾਅਦ ਸਕੂਲ ਖਿਲਾਫ਼ ਧਰਨਾ ਦੇਣ ਦਾ ਐਲਾਨ ਕੀਤਾ ਸੀ। ਅਗਲੇ ਦਿਨ ਲੱਖਾ ਸਿਧਾਣਾ ਤੇ ਸਾਥੀ ਸਰਵ ਹਿਤਕਾਰੀ ਸਕੂਲ ਸਾਹਮਣੇ ਇਕੱਠੇ ਹੋਏ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਲੱਖਾ ਸਿਧਾਣਾ ਤੇ ਉਸ ਦੇ ਸਾਥੀ ਨੇ ਸਕੂਲ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਸੀ।”

ਦੈਨਿਕ ਜਾਗਰਣ ਦੀ ਰਿਪੋਰਟ ਦੇ ਮੁਤਾਬਕ ਲੱਖਾ ਸਿਧਾਣਾ ਨੂੰ ਰਾਮਪੁਰਾ ਪੁਲਿਸ ਵੱਲੋਂ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ ਸ਼ਾਂਤੀ ਬਣਾਏ ਰੱਖਣ ਦਾ ਭਰੋਸੇ ਮਗਰੋਂ ਰਿਹਾਅ ਕੀਤਾ ਗਿਆ।
Conclusion
ਸਾਡੀ ਜਾਂਚ ਵਿੱਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਨਵੰਬਰ 2023 ਦੀ ਹੈ ਜਦੋਂ ਲੱਖਾ ਸਿਧਾਣਾ ਨੇ ਰਾਮਪੁਰਾ ਫੂਲ ਦੇ ਸਰਬ ਹਿੱਤਕਾਰੀ ਸਕੂਲ ਬਾਹਰ ਧਰਨਾ ਲਗਾਇਆ ਸੀ।
Result: Missing Context
Our Sources
Media report published by The State TV on November 7, 2023
Media report published by Hamdard TV
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।