ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਲਾਲ ਸਿੰਘ (Lal Singh) ਨੂੰ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਬੋਲਦੇ ਸੁਣਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਲਾਲ ਸਿੰਘ ਪੱਤਰਕਾਰਾਂ ਦੁਆਰਾ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕੀਤੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਹਿੰਦੇ ਹਨ ਕਿ ਕਿਸੇ ਚੱਜ ਦੇ ਬੰਦੇ ਦੀ ਗੱਲ ਕਰੋ।
ਫੇਸਬੁੱਕ ਪੇਜ ‘ਸੁਨਾਮ ਅਲਰਟ’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਆ ਕੀ ਕਹਿ ਗਏ ਲਾਲ ਸਿੰਘ।’ ਇਸ ਵੀਡੀਓ ਨੂੰ ਹੁਣ ਤਕ 7800 ਤੋਂ ਵੱਧ ਲੋਕ ਦੇਖ ਚੁੱਕੇ ਹਨ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਸਰਚ ਤੇ ਤਿਆਰੀ ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ‘ਡੇਲੀ ਪੋਸਟ ਪੰਜਾਬੀ’ ਦੁਆਰਾ ਜੂਨ 1,2019 ਨੂੰ ਅਪਲੋਡ ਕੀਤੀ ਗਈ ਵੀਡੀਓ ਮਿਲੀ। ਡੇਲੀ ਪੋਸਟ ਪੰਜਾਬੀ ਦੁਆਰਾ ਅਪਲੋਡ ਕੀਤੀ ਵੀਡੀਓ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦਾ ਬਿਆਨ ਸੁਣਿਆ ਜਾ ਸਕਦਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਇਸ ਦੇ ਨਾਲ ਮੀਡੀਆ ਸੰਸਥਾਨ ‘ਏਐਨਬੀ ਨਿਊਜ਼’ ਦੁਆਰਾ ਵੀ ਵਾਇਰਲ ਹੋ ਰਹੀ ਵੀਡੀਓ ਮਈ 31,2019 ਨੂੰ ਆਪਣੇ ਫੇਸਬੁੱਕ ਪੇਜ ਤੇ ਅਪਲੋਡ ਕੀਤੀ ਗਈ ਸੀ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋਈ ਵੀਡਿਓ ਪੁਰਾਣੀ ਹੈ।
Lal Singh ਦੀ ਪੁਰਾਣੀ ਵੀਡੀਓ ਵਾਇਰਲ
ਅਸੀਂ ਟਵਿੱਟਰ ਤੇ ਵੀ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਖੰਗਾਲਿਆ ਇਸ ਦੌਰਾਨ ਸਾਨੂੰ ਟੀ ਵੀ ਪੰਜਾਬ ਦੇ ਪੱਤਰਕਾਰ ਗਗਨਦੀਪ ਸਿੰਘ ਦੁਆਰਾ ਕੀਤਾ ਗਿਆ ਟਵੀਟ ਮਿਲਿਆ। ਗਗਨਦੀਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਬਾਈਟ ਉਨ੍ਹਾਂ ਨੇ ਲਈ ਸੀ ਜਦੋਂ ਉਹ ਇੰਡੀਆ ਨਿਊਜ਼ ਦੇ ਨਾਲ ਕੰਮ ਕਰਦੇ ਸਨ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਾਲ 2019 ਦੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।
Result: Misleading
Sources
ANB News: https://www.facebook.com/anbpunjabi/videos/444750899423997/
Daily Post Punjabi: https://www.facebook.com/dailypostpunjabi/videos/429462264452423/
Twitter:https://twitter.com/gagan4344/status/1441350098328309769?s=24
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ