Claim
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਇਸ ਵੀਡੀਓ ਵਿਚ ਇੱਕ ਜਾਨਵਰ ਨੂੰ ਇੱਕ ਸਾਈਕਲ ਸਵਾਰ ‘ਤੇ ਹਮਲਾ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਚੰਡੀਗੜ੍ਹ ਦਾ ਜਿਥੇ ਪੀਜੀਆਈ ਕੋਲ ਚੀਤੇ ਨੇ ਸਾਈਕਲ ਸਵਾਰ ‘ਤੇ ਹਮਲਾ ਕਰ ਦਿੱਤਾ।
Instagram ਅਕਾਊਂਟ “welcome.to.chandigarh” ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ,”ਸਾਈਕਲ ਤੇ ਜਾਂਦੇ ਹੋਏ ਆਦਮੀ ਤੇ ਚੀਤੇ ਨੇ ਕੀਤਾ ਅਟੈਕ”
Fact Check/Verification
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕਰਦਿਆਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀ ਫ਼੍ਰੇਮ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ ਮੀਡੀਆ ਏਜੰਸੀ ਈਟੀਵੀ ਨੇ 15 ਜੂਨ 2022 ਨੂੰ ਵਾਇਰਲ ਵੀਡੀਓ ਆਪਣੇ ਯੂ ਟਿਊਬ ਅਕਾਊਂਟ ਤੇ ਅਪਲੋਡ ਕੀਤਾ ਸੀ। ਵੀਡੀਓ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਵੀਡੀਓ ਅਸਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਹੈ।
ਇਸ ਵੀਡੀਓ ਨੂੰ ਆਈਐਫਐਸ ਅਧਿਕਾਰੀ ਪਰਵੀਨ ਕਸਵਾਨ ਨੇ ਟਵੀਟ ਵਿਚ ਸਾਂਝਾ ਕੀਤਾ ਸੀ ਅਤੇ ਜਾਣਕਾਰੀ ਦਿੱਤੀ ਸੀ ਕਿ ਇਹ ਵੀਡੀਓ ਅਸਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਹੈ ਜਿਥੇ ਹਾਈਵੇ ‘ਤੇ ਸਾਈਕਲ ਸਵਾਰ ਅਤੇ ਚੀਤੇ ਵਿਚਕਾਰ ਟੱਕਰ ਹੋ ਗਈ। ਇਹ ਵੀਡੀਓ ਅਥਾਰਿਟੀ ਵੱਲੋਂ ਲਾਏ ਗਏ ਕੈਮਰਿਆਂ ਵਿਚ ਕੈਦ ਹੋ ਗਿਆ ਸੀ।
ਇਸ ਵੀਡੀਓ ਨੂੰ ਕਈ ਹੋਰਨਾਂ ਮੀਡਿਆ ਅਦਾਰਿਆਂ ਨੇ ਵੀ ਸਾਲ 2022 ਵਿੱਚ ਸ਼ੇਅਰ ਕੀਤਾ ਸੀ।
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਚੰਡੀਗੜ੍ਹ ਦਾ ਨਹੀਂ ਹੈ। ਵਾਇਰਲ ਵੀਡੀਓ ਪੁਰਾਣਾ ਹੈ ਅਤੇ ਅਸਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਹੈ।
Result: False
Sources
Media report by ETV Bharat , Dated June 15, 2022
Media report by ANI , Dated June 15, 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।