ਸੋਸ਼ਲ ਮੀਡੀਆ ‘ਤੇ ਇੱਕ ਕੁੜੀ ਦੀ ਗਿਰਫਤਾਰੀ ਦਾ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਲਖਨਊ (Lucknow) ਵਿਚ ਕੈਬ ਡਰਾਈਵਰ ਨੂੰ ਥੱਪੜ ਮਾਰਨ ਵਾਲੀ ਕੁੜੀ ਨੂੰ ਗਿਰਫਤਾਰ ਕਰ ਲਿਆ ਗਿਆ ਹੈ।
ਫੇਸਬੁੱਕ ਯੂਜ਼ਰ ਗੁਰਜੀਤ ਸਿੰਘ ਧੀਮਾਣ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ” ਲਖਨਊ ਦੀ ਕੁੜੀ ਹੋਈ ਗਿਰਫਤਾਰ,ਜਮਾ ਹੀ ਮੈਂਟਲ ਕੇਸ ਸੀ ਇਹ ਕੁੜੀ।”
ਫੇਸਬੁੱਕ ਪੇਜ Indian News ਨੇ 7 ਅਗਸਤ ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਲਖਨਊ ਵਾਲੀ ਕੁੜੀ ਪ੍ਰਿਯਾਦਰਸ਼ਨੀ ਹੋਈ ਗਿਰਫ਼ਤਾਰ।”
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵੀਡੀਓ ਦੇ ਨਾਲ ਕੀਤੇ ਜਾ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਲਖਨਊ ਵਿੱਚ ਕੁਝ ਦਿਨਾਂ ਪਹਿਲਾਂ ਮਾਮਲਾ ਸਾਹਮਣੇ ਆਇਆ ਸੀ ਜਿਸ ਵਿਚ ਇੱਕ ਕੁੜੀ ਇੱਕ ਕੈਬ ਡਰਾਈਵਰ ਨੂੰ ਸਰੇਆਮ ਥੱਪੜ ਮਾਰਦੀ ਹੈ ਜਿਸਦਾ ਵੀਡੀਓ ਬਾਅਦ ਵਿੱਚ ਸੋਸ਼ਲ ਮੀਡਿਆ ਤੇ ਵਾਇਰਲ ਹੋ ਜਾਂਦਾ ਹੈ। ਸੋਸ਼ਲ ਮੀਡਿਆ ਤੇ ਇਸ ਕੁੜੀ ਨੂੰ ਲੈ ਕੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਪੁਲਿਸ ਨੇ ਕੁੜੀ ਨੂੰ ਗਿਰਫ਼ਤਾਰ ਕਰ ਲਿਆ ਹੈ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕਰਦਿਆਂ ਅਸੀਂ ਇਹ ਸਰਚ ਕੀਤਾ ਕਿ ਕੀ ਲਖਨਊ ਵਾਲੀ ਕੁੜੀ ਪ੍ਰਿਯਾਦਰਸ਼ਨੀ ਨੂੰ ਗਿਰਫਤਾਰ ਕੀਤਾ ਗਿਆ ਹੈ ਜਾ ਜਾਂ ਨਹੀਂ। ਸਰਚ ਦੇ ਦੌਰਾਨ ਸਾਨੂੰ ਅਜਿਹੀਆਂ ਖਬਰਾਂ ਜ਼ਰੂਰ ਮਿਲੀਆਂ ਜਿਨ੍ਹਾਂ ਮੁਤਾਬਕ ਪ੍ਰਿਯਾਦਰਸ਼ਨੀ ਨੇ ਕੈਬ ਡਰਾਈਵਰ ਤੋਂ ਸੁਲਾਹ ਕਰਨ ਦੀ ਗੱਲ ਕਹੀ ਹੈ ਪਰ ਅਜਿਹੀ ਕੋਈ ਖਬਰ ਨਹੀਂ ਮਿਲੀ ਜਿਸ ਮੁਤਾਬਕ ਕੁੜੀ ਨੂੰ ਗਿਰਫਤਾਰੀ ਕੀਤਾ ਗਿਆ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵੀਡੀਓ ਨੂੰ Invid ਟੂਲ ਦੀ ਮਦਦ ਦੇ ਨਾਲ ਵੀਡੀਓ ਦੇ ਕੀਫ਼੍ਰੇਮਸ ਨੂੰ ਗੂਗਲ ਰਿਵਰਸ ਇਮੇਜ ਟੂਲ ਰਹੀ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਦਾ ਸਕ੍ਰੀਨਸ਼ੋਟ TV9 ਭਾਰਤਵਰਸ਼ ਦੁਆਰਾ ਪ੍ਰਕਾਸ਼ਿਤ ਖਬਰ ਵਿਚ ਅਪਲੋਡ ਮਿਲਿਆ। ਇਸ ਖਬਰ ਅਨੁਸਾਰ ਵੀਡੀਓ ਵਿਚ ਦਿੱਸ ਰਹੀ ਕੁੜੀ ਲੇਡੀ ਡੌਨ ਅਨੁਰਾਧਾ ਚੋਧਰੀ ਹੈ। ਖਬਰ ਨੂੰ ਅਪਲੋਡ ਕਰਦੇ ਹੋਏ ਸਿਰਲੇਖ ਦਿੱਤਾ ਗਿਆ, “ਕਾਲਾ ਜਠੇੜੀ ਦੇ ਨਾਲ, ਦਿੱਲੀ ਪੁਲਿਸ ਨੂੰ ਇੱਕ ਹੋਰ ਸਫਲਤਾ ਮਿਲੀ, ਗੈਂਗਸਟਰ ਆਨੰਦਪਾਲ ਦੀ ਪ੍ਰੇਮਿਕਾ ਅਨੁਰਾਧਾ ਚੌਧਰੀ ਨੂੰ ਕੀਤਾ ਗਿਆ ਗ੍ਰਿਫਤਾਰ।”

ਸਰਚ ਕਰਨ ‘ਤੇ ਸਾਨੂੰ ਵਾਇਰਲ ਹੋ ਰਹੀ ਵੀਡੀਓ ਯੂ ਟਿਊਬ ‘ਤੇ 30 ਮਾਰਚ 2017 ਨੂੰ ਅਪਲੋਡ ਮਿਲੀ। ਇਸ ਵੀਡੀਓ ਪੋਸਟ ਦੇ ਮੁਤਾਬਕ ਵੀ ਵੀਡੀਓ ਵਿਚ ਦਿੱਸ ਰਹੀ ਕੁੜੀ ਅਨੁਰਾਧਾ ਚੋਧਰੀ ਹੈ। ਇਸ ਵੀਡੀਓ ਨੂੰ ਅਪਲੋਡ ਕਰਦੇ ਹੋਏ ਸਿਰਲੇਖ ਦਿੱਤਾ ਗਿਆ,”ਆਨੰਦਪਾਲ ਦੀ ਸਾਥੀ ਅਨੁਰਾਧਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।”
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਪੋਸਟ ਫਰਜ਼ੀ ਅਤੇ ਗੁੰਮਰਾਹਕੁੰਨ ਹੈ। ਵੀਡੀਓ ਵਿਚ ਦਿਖਾਈ ਦੇ ਰਹੀ ਕੁੜੀ ਲੇਡੀ ਡੌਨ ਅਨੁਰਾਧਾ ਹੈ। ਵਾਇਰਲ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.youtube.com/watch?v=y-6JQQ2w0Tg
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ