ਜਿੱਤ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਬੰਗਾਲ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜੈਕਾਰੇ ਲਗਾਏ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿਚ ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੂੰ ਜੈਕਾਰੇ ਲਗਾਉਂਦੇ ਹੋਏ ਸੁਣਿਆ ਜਾ ਸਕਦਾ ਹੈ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵੱਡੀ ਤਾਦਾਦ ਵਿੱਚ ਸੰਗਤ ਦੇਖੀ ਜਾ ਸਕਦੀ ਹੈ।

ਫੇਸਬੁੱਕ ਪੇਜ ਅੱਜ ਦੀ ਆਵਾਜ਼ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਮਮਤਾ ਬੈਨਰਜੀ ਨੇ ਲਗਾਏ ਜਿੱਤ ਦੇ ਜੈਕਾਰੇ’। ਇਸ ਵੀਡੀਓ ਨੂੰ ਹੁਣ ਤਕ 80 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ।

ਯੂ ਟਿਊਬ ਤੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਯੂ ਟਿਊਬ ਤੇ Atam Ras ਚੈਨਲ ਦੁਆਰਾ ਅਪਲੋਡ ਇਸ ਵੀਡੀਓ ਦੇ ਮੁਤਾਬਕ ਮਮਤਾ ਬੈਨਰਜੀ ਕੋਲਕਾਤਾ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਫੇਸਬੁੱਕ ਤੇ ਵਟਸਐਪ ਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਲਈ ਭੇਜਿਆ।
Fact Check/Verification
ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜਿਆਂ ‘ਚ ਮਮਤਾ ਬੈਨਰਜੀ ਦੀ ਪਾਰਟੀ ਦੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ ਇਕ ਵਾਰ ਫਿਰ ਵੱਡੀ ਜਿੱਤ ਦਰਜ ਕੀਤੀ ਹੈ। ਮਮਤਾ ਬੈਨਰਜੀ ਤੀਜੀ ਵਾਰ ਪੱਛਮ ਬੰਗਾਲ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਪੱਛਮੀ ਬੰਗਾਲ ’ਚ ਕੁੱਲ 294 ਵਿਧਾਨ ਸਭਾ ਸੀਟਾਂ ’ਚੋਂ 292 ਸੀਟਾਂ ’ਚੇ 8 ਪੜਾਵਾਂ ’ਚ ਵੋਟਾਂ ਪਈਆਂ ਸਨ, ਜਦਕਿ ਸ਼ਮਸ਼ੇਰਗੰਜ ਤੇ ਜੰਗੀਪੁਰ ਵਿਧਾਨ ਸਭਾ ਹਲਕੇ ਦੇ 2 ਉਮੀਦਵਾਰਾਂ ਦਾ ਦਿਹਾਂਤ ਹੋਣ ਕਾਰਨ ਉੱਥੇ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।
ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਜਿੱਤ ਤੋਂ ਬਾਅਦ ਕਈ ਸ਼ਹਿਰਾਂ ਵਿਚ ਹਿੰਸਾ ਵੀ ਦੇਖਣ ਨੂੰ ਮਿਲੀ। ਹਿੰਸਾ ਦੇ ਵਿੱਚ ਸੋਸ਼ਲ ਮੀਡਿਆ ਤੇ ਕਈ ਫਰਜ਼ੀ ਅਤੇ ਪੁਰਾਣੀਆਂ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਕਿਸੀ ਨੇ ਵੀ ਮਾਸਕ ਨਹੀਂ ਪਾਇਆ ਹੋਇਆ ਸੀ ਜਿਸ ਤੋਂ ਸਾਨੂੰ ਸ਼ੱਕ ਹੋਇਆ ਕਿ ਵੀਡੀਓ ਪੁਰਾਣੀ ਹੈ।

ਹੁਣ ਅਸੀਂ ਯੂ ਟਿਊਬ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਵਾਇਰਲ ਵੀਡੀਓ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਯੂ ਟਿਊਬ ਚੈਨਲ ‘Kolkata Today’ ਦੁਆਰਾ ਅਗਸਤ 29,2019 ਨੂੰ ਅਪਲੋਡ ਮਿਲੀ।
Kolkata Today ਦੁਆਰਾ ਅਪਲੋਡ ਵੀਡੀਓ ਦੇ ਕੈਪਸ਼ਨ ਦੇ ਮੁਤਾਬਕ, ਪੱਛਮ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਗੁਰੁਦਆਰਾ ਸੰਤ ਕੁਟੀਆ ਵਿਖੇ ਨਤਮਸਤਕ ਹੋਏ। ਇਸ ਵੀਡੀਓ ਦੇ ਵਿੱਚ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਦਿਖਾਈ ਦੇ ਰਹੇ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ।
ਹੁਣ ਅਸੀਂ ਕੁਝ ਕੀ ਵਰਡ ਦੀ ਮਦਦ ਦੇ ਨਾਲ ਵਾਇਰਲ ਵੀਡੀਓ ਨੂੰ ਗੂਗਲ ਤੇ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਮਮਤਾ ਬੈਨਰਜੀ ਦੇ ਫੇਸਬੁੱਕ ਪੇਜ ਤੇ ਅਗਸਤ 29,2019 ਨੂੰ ਅਪਲੋਡ ਮਿਲੀ। ਕੈਪਸ਼ਨ ਦੇ ਮੁਤਾਬਕ, ਮਮਤਾ ਬੈਨਰਜੀ ਗੁਰੂ ਨਾਨਕ ਦੇਵ ਜੀ ਦੇ ਧਾਰਮਿਕ ਇਸਤਿਹਾਨ ਤੋਂ ਪਹੁੰਚੇ ਨਗਰ ਕੀਰਤਨ ਦੇ ਮੌਕੇ ਤੇ ਗੁਰੁਦਆਰਾ ਸੰਤ ਕੁਟੀਆ ਵਿਖੇ ਨਤਮਸਤਕ ਹੋਣ ਪਹੁੰਚੇ ਸਨ।

ਸਰਚ ਦੇ ਦੌਰਾਨ ਵਾਇਰਲ ਹੋ ਰਹੀ ਵੀਡੀਓ ਮਮਤਾ ਬੈਨਰਜੀ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਵੀ ਅਪਲੋਡ ਮਿਲੀ। ਵੀਡੀਓ ਦੇ ਆਖਿਰ ਵਿੱਚ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਜੈਕਾਰੇ ਲਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ।
Mamta Banerjee ਦੀ ਪੁਰਾਣੀ ਵੀਡੀਓ ਵਾਇਰਲ
Mamta Banerjee ਦੁਆਰਾ ਗੁਰੁਦਆਰਾ ਸੰਤ ਕੁਟੀਆ ਵਿਖੇ ਪਹੁੰਚਣ ਨੂੰ ਕਈ ਨਾਮਵਰ ਮੀਡਿਆ ਏਜੇਂਸੀਆਂ ਨੇ ਪ੍ਰਕਾਸ਼ਿਤ ਕੀਤਾ। Pro Kerala ਦੁਆਰਾ ਅਗਸਤ 29,2019 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਿਕ ਵੀ ਮੁੱਖ ਮੰਤਰੀ ਮਮਤਾ ਬੈਨਰਜੀ ਗੁਰੂ ਨਾਨਕ ਦੇਵ ਜੀ ਦੇ ਧਾਰਮਿਕ ਇਸਤਿਹਾਨ ਤੋਂ ਪਹੁੰਚੇ ਨਗਰ ਕੀਰਤਨ ਦੇ ਮੌਕੇ ਤੇ ਗੁਰੁਦਆਰਾ ਸੰਤ ਕੁਟੀਆ ਵਿਖੇ ਨਤਮਸਤਕ ਹੋਣ ਪਹੁੰਚੇ ਸਨ।

ਕਈ ਹੋਰ ਪ੍ਰਮੁੱਖ ਮੀਡਿਆ ਏਜੇਂਸੀਆਂ ਨੇ ਵੀ ਮਮਤਾ ਬੈਨਰਜੀ ਦੇ ਗੁਰੁਦਆਰਾ ਸੰਤ ਕੁਟੀਆ ਵਿਖੇ ਪਹੁੰਚਣ ਤੇ ਆਰਟੀਕਲ ਪ੍ਰਕਾਸ਼ਿਤ ਕੀਤੇ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.facebook.com/MamataBanerjeeOfficial/posts/2657828027617855
https://twitter.com/mamataofficial/status/1167089618384089088?lang=en
https://www.prokerala.com/news/photos/mamata-banerjee-at-gurdwara-sant-kutiya-1297894.html
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044