Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਜਿਸ ਵਿੱਚ ਇੱਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿੱਚ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਇਸ ਵੀਡੀਓ ਨੂੰ ਪੰਜਾਬ ਦਾ ਦੱਸਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਤੰਜ ਕੱਸਿਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਤਿੰਨ ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਨੂੰ ਨੌਜਵਾਨਾਂ ਦਾ ਇਹ ਹਾਲ ਕਿਉਂ ਨਹੀਂ ਦਿਖਾਈ ਦੇ ਰਿਹਾ? ਮਾਂਵਾਂ ਦੇ ਪੁੱਤ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਮਹਿਜ਼ ਡਰਾਮੇ ਕਰ ਰਹੀ ਹੈ।”
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਵੀਡੀਓ ਨੂੰ ਕੀ ਫਰੇਮ ਵਿੱਚ ਵੰਡਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਾਨੂੰ ਇਹ ਵੀਡੀਓ ਫੇਸਬੁੱਕ ਪੇਜ ‘ਰਾਜੂ ਸੋਨੀ’ ਦੁਆਰਾ ਮਈ 22, 2024 ਨੂੰ ਅਪਲੋਡ ਮਿਲੀ। ਰਾਜੂ ਸੋਨੀ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,” ਉਡਤਾ ਸਾਦੁਲਸ਼ਹਿਰ। ਨਸ਼ਾ ਵਿਭਾਗ ਦੀ ਲਾਪਰਵਾਹੀ: ਨਸ਼ਾ ਛੁਡਾਉਣ ਲਈ ਸਿਰਫ਼ ਨਸ਼ਾ ਛੁਡਾਊ ਟੀਕੇ ਲਾਏ ਜਾਂਦੇ ਹਨ। ਸਾਦੁਲਸ਼ਹਿਰ ਰਾਜਸਥਾਨ ਦਾ ਸ਼ਹਿਰ ਹੈ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਰਾਜੂ ਸੋਨੀ ਨਾਲ ਸੰਪਰਕ ਕੀਤਾ। ਉਹਨਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਉਹਨਾਂ ਨੇ ਬਣਾਈ ਹੈ ਅਤੇ ਇਹ ਵੀਡੀਓ ਰਾਜਸਥਾਨ ਦੇ ਸਾਦੁਲਸ਼ਹਿਰ ਦੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੰਜਾਬ ਦੀ ਨਹੀਂ ਸਗੋਂ ਰਾਜਸਥਾਨ ਦੇ ਸਾਦੁਲਸ਼ਹਿਰ ਦੀ ਹੈ।
Our Sources
Facebook post by Raju Soni, Dated May 22, 2024
Telephonic conversation with Raju Soni
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Kushel Madhusoodan
April 8, 2025
Shaminder Singh
March 18, 2025
Komal Singh
March 7, 2025