Claim
ਲੋਕਾਂ ਨੇ ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਭਜਾਇਆ
Fact
ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਵੀਡੀਓ ਸਾਲ 2021 ਦੀ ਹੈ ਜਦੋ ਮਨਜੀਤ ਸਿੰਘ ਬਿਲਾਸਪੁਰ ਨਿਹਾਲਸਿੰਘ ਵਾਲਾ ਹਲਕੇ ਦੇ ਪਿੰਡ ਡਾਲਾ ਪਹੁੰਚੇ ਸਨ।
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕਾਂ ਨੂੰ ਨਿਹਾਲਸਿੰਘਵਾਲਾ ਤੋਂ ਆਮ ਆਦਮੀ ਪਾਰਟੀ (ਆਪ) ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਬਹਿਸ ਕਰਦਿਆਂ ਅਤੇ ਵਿਧਾਇਕ ਨੂੰ ਵਾਪਿਸ ਭੇਜਦਿਆਂ ਦੇਖਿਆ ਜਾ ਸਕਦਾ ਹੈ।
ਫੇਸਬੁੱਕ ਯੂਜ਼ਰ ‘ਮਨਦੀਪ ਸਿੰਘ ਗਿੱਲ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਪਿੰਡਾਂ ਵਾਲੇ ਤਾਂ ਲੱਗ ਪਏ ਝਾੜੂ ਆਲਿਆਂ ਦੀ ਸਪੀਡ ਚੈੱਕ ਕਰਨ”
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ‘ਆਦੇਸ਼ ਪੰਜਾਬ ਟੀ ਵੀ’ ਦੁਆਰਾ ਅਗਸਤ 25, 2021 ਨੂੰ ਅਪਲੋਡ ਮਿਲਿਆ। ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਨਿਹਾਲ ਸਿੰਘ ਵਾਲਾ ਤੋ ਆਪ ਦੇ MLA ਮਨਜੀਤ ਸਿੰਘ ਬਿਲਾਸਪੁਰ ਦੀ ਲੋਕਾ ਨੇ ਬਣਾਈ ਰੇਲ।”
ਇੱਕ ਹੋਰ ਫੇਸਬੁੱਕ ਪੇਜ ‘R media’ ਨੇ ਵੀ ਵੀਡੀਓ ਨੂੰ ਅਗਸਤ 25, 2021 ਨੂੰ ਅਪਲੋਡ ਕੀਤਾ। ਇਸ ਤੋਂ ਇਲਾਵਾ ਕਈ ਫੇਸਬੁੱਕ ਯੂਜ਼ਰਾਂ ਨੇ ਵੀ ਇਸ ਵੀਡੀਓ ਨੂੰ ਸਾਲ 2021 ਦੇ ਵਿੱਚ ਅਪਲੋਡ ਕੀਤਾ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਜਗਬਾਣੀ ਦੀ ਰਿਪੋਰਟ ਮੁਤਾਬਕ, ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ‘ਆਪ’ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਹਲਕੇ ਦੇ ਪਿੰਡ ਡਾਲਾ ਵਿਖੇ ਆਪਣੀ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਸਨ ਤਾਂ ਉਨ੍ਹਾਂ ਨੂੰ ਪਿੰਡ ਵਿੱਚ ਵੜ੍ਹਨ ਤੋਂ ਕਿਸਾਨ ਆਗੂਆਂ ਨੇ ਰੋਕਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਕਿਸਾਨ ਆਗੂ ਜਦੋਂ ਵਿਧਾਇਕ ਨੂੰ ਲੰਘੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਲਈ ਕੀਤੇ ਗਏ ਕੰਮਾਂ ਦੇ ਮਾਮਲੇ ਨੂੰ ਲੈ ਕੇ ਸਵਾਲ ਜਵਾਬ ਕਰਨ ਲੱਗੇ ਤਾਂ ਵਿਧਾਇਕ ਬਿਲਾਸਪੁਰ ਕਿਸੇ ਤਰ੍ਹਾਂ ਦੇ ਸਵਾਲਾਂ ਦੇ ਸਾਰਥਿਕ ਤਰੀਕੇ ਨਾਲ ਜਵਾਬ ਦੇਣ ਦੀ ਥਾਂ ਮੌਕੇ ਤੋਂ ਭੱਜ ਗਏ। ਵਿਧਾਇਕ ਬਿਲਾਸਪੁਰ ਆਪਣੀ ਗੱਡੀ ਵਿੱਚ ਬੈਠ ਕੇ ਉਥੋਂ ਵਾਪਸ ਚਲੇ ਗਏ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਵੀਡੀਓ ਸਾਲ 2021 ਦੀ ਹੈ ਜਦੋ ਮਨਜੀਤ ਸਿੰਘ ਬਿਲਾਸਪੁਰ ਨਿਹਾਲਸਿੰਘ ਵਾਲਾ ਹਲਕੇ ਦੇ ਪਿੰਡ ਡਾਲਾ ਪਹੁੰਚੇ ਸਨ।
Result: Missing Context
Our Sources
Video uploaded on Noor de Fan, Dated April 3, 2021
Video uploaded on Ramaz Punjabi di, Dated April 3, 2021
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।