ਸ਼ਨੀਵਾਰ, ਅਪ੍ਰੈਲ 20, 2024
ਸ਼ਨੀਵਾਰ, ਅਪ੍ਰੈਲ 20, 2024

HomeFact Checkਕੀ ਵਿਧਾਇਕ Manjit Singh Bilaspur ਵੀ ਹੋਏ ਕਾਂਗਰਸ 'ਚ ਸ਼ਾਮਿਲ?

ਕੀ ਵਿਧਾਇਕ Manjit Singh Bilaspur ਵੀ ਹੋਏ ਕਾਂਗਰਸ ‘ਚ ਸ਼ਾਮਿਲ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਤੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਤੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ (ਵਿਧਾਇਕ Manjit Singh Bilaspur) ਚਲਦੇ ਸੈਸ਼ਨ ਚ ਕਾਂਗਰਸ ਦੇ ਪਾਲੇ ‘ਚ ਜਾ ਬੈਠੇ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜਗਤਾਰ ਸਿੰਘ ਜੱਗਾ ਹਿੱਸੋਵਾਲ ਦੇ ਨਾਲ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵੀ ਕਾਂਗਰਸ ਦਾ ਪੱਲਾ ਫੜਿਆ।

ਵਿਧਾਇਕ Manjit Singh Bilaspur ਵੀ ਹੋਏ ਕਾਂਗਰਸ 'ਚ ਸ਼ਾਮਿਲ
Courtesy: Facebook/Amandeep Singh

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ ਫੇਸਬੁੱਕ ਪੇਜ਼ ਪੰਜਾਬ ਦੀ ਬੋਲੀ ਪੰਜਾਬੀ ਨੇ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਆ ਕੀ ਹੋ ਰਿਹਾ ਹੱਥ ਖਡ਼੍ਹੇ ਨ੍ਹੀਂ ਸਮਝੋਂ ਬਾਹਰ ਹੈ ਗੱਲ।’

ਵਿਧਾਇਕ Manjit Singh Bilaspur ਵੀ ਹੋਏ ਕਾਂਗਰਸ 'ਚ ਸ਼ਾਮਿਲ
Courtesy: Facebook/PunjabDiBoliPunjabi

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ। 

Fact Check/Verification

2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ 20 ਵਿਧਾਇਕ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ ਪਰ ਪਰ ਇਸ ਵੇਲੇ ਵਿਧਾਨ ਸਭਾ ਵਿੱਚ ਹਵਾਵਾਂ ਦੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ 20 ਤੋਂ ਘੱਟ ਕੇ 12 ਰਹਿ ਗਈ ਹੈ। ਸਾਬਕਾ ਵਿਰੋਧੀ ਧਿਰ ਦੇ ਨੇਤਾ ਹਰਵਿੰਦਰ ਸਿੰਘ ਫੂਲਕਾ ਨੇ ਸਾਲ 2019 ਵਿਚ ਪਾਰਟੀ ਤੋਂ ਇਸਤੀਫਾ ਦੇ ਦਿੱਤਾ ਸੀ। 


ਵਿਰੋਧੀ ਧਿਰ ਦਾ ਅਹੁਦਾ ਖੁਸਣ ਤੋਂ ਬਾਅਦ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨਾਲ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਵੀ ਅਸਤੀਫਾ ਦਿੱਤਾ ਸੀ ਪਰ ਬਾਅਦ ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ ਸਨ। ਹਾਲ ਹੀ ਵਿਚ ਸੁਖਪਾਲ ਸਿੰਘ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਦਾ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਮਨਜ਼ੂਰ ਕਰ ਚੁੱਕੇ ਹਨ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?


ਸੁਖਪਾਲ ਸਿੰਘ ਖਹਿਰਾ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕ ਪਿਰਮਲ ਸਿੰਘ ਖਾਲਸਾ, ਨਾਜਰ ਸਿੰਘ ਮਾਨਸ਼ਾਹੀਆ ਅਤੇ ਜਗਦੇਵ ਸਿੰਘ ਕਮਾਲੂ ਵੀ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਹਨ। ਪਿਛਲੇ ਦਿਨੀਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਵੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਦਾ ਪੱਲਾ ਫੜਿਆ।

ਇਸ ਦੌਰਾਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਮੁਤਾਬਕ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਅਤੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਦੀ ਜਾਂਚ ਦੇ ਲਈ ਗੂਗਲ ਤੇ ਕੁਝ ਕੀ ਵਰਲਡ ਦੇ ਜ਼ਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਮੀਡੀਆ ਸੰਸਥਾਨ ‘Daily Pioneer’ ਦੁਆਰਾ ਪ੍ਰਕਾਸ਼ਿਤ ਇੱਕ ਆਰਟੀਕਲ ਮਿਲਿਆ। ਰਿਪੋਰਟ ਦੇ ਮੁਤਾਬਕ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਸਮਰਥਨ ਦਿੱਤਾ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਕੀਤਾ। ਹਾਲਾਂਕਿ, ਰਿਪੋਰਟ ਵਿੱਚ ਸਾਨੂੰ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

ਵਿਧਾਇਕ Manjit Singh Bilaspur ਵੀ ਹੋਏ ਕਾਂਗਰਸ 'ਚ ਸ਼ਾਮਿਲ
Courtesy: Daily Pioneer

ਸਰਚ ਦੇ ਦੋਰਾਨ ਸਾਨੂੰ ਕਈ ਮੀਡੀਆ ਰਿਪੋਰਟਾਂ ਮਿਲੀਆਂ ਜਿਸ ਤੋਂ ਸਪੱਸ਼ਟ ਸੀ ਕਿ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਾਂਗਰਸ ਨੂੰ ਆਪਣਾ ਸਮਰਥਨ ਦਿੱਤਾ ਹੈ। ਹਾਲਾਂਕਿ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਿਹਾ ਕਿ ਉਨ੍ਹਾਂ ਨੇ ਹਾਲੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਉਹ ਰਸਮੀ ਤੌਰ ਤੇ ਕਾਂਗਰਸ ‘ਚ ਜਲਦ ਸ਼ਾਮਲ ਹੋਣਗੇ।


ਅਸੀਂ ਮਨਜੀਤ ਸਿੰਘ ਬਿਲਾਸਪੁਰ ਬਾਰੇ ਕੀਤੇ ਜਾ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਮਨਜੀਤ ਸਿੰਘ ਬਿਲਾਸਪੁਰ ਦੇ ਫੇਸਬੁੱਕ ਅਕਾਊਂਟ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਲੈ ਕੇ ਮਨਜੀਤ ਸਿੰਘ ਬਿਲਾਸਪੁਰ ਦੁਆਰਾ ਸਪਸ਼ਟੀਕਰਨ ਮਿਲਿਆ।

ਮਨਜੀਤ ਬਿਲਾਸਪੁਰ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਬਾਰੇ ਸੋਸ਼ਲ ਮੀਡੀਆ ਤੇ ਚੱਲ ਰਹੀ ਖ਼ਬਰ ਬਿਲਕੁਲ ਗ਼ਲਤ ਤੇ ਝੂਠ ਹੈ।

ਵਿਧਾਇਕ Manjit Singh Bilaspur ਵੀ ਹੋਏ ਕਾਂਗਰਸ 'ਚ ਸ਼ਾਮਿਲ
Courtesy: Facebook/Manjit Singh Bilaspur

ਅਸੀਂ ਇਸ ਮਾਮਲੇ ਵਿਚ ਹੋਰ ਜਾਣਕਾਰੀ ਲੈਣ ਦਿੱਲੀ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਕੋਆਰਡੀਨੇਟਰ ਸਿਮਰਨ ਨੂੰ ਸੰਪਰਕ ਕੀਤਾ। ਸਿਮਰਨ ਦੇ ਸਾਨੂੰ ਦੱਸਿਆ ਕਿ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਏ ਹਨ। ਮਨਜੀਤ ਸਿੰਘ ਬਿਲਾਸਪੁਰ ਪੰਜਾਬ ਵਿਧਾਨ ਸਭਾ ਵਿੱਚ ਆਪਣੀ ਅਲਾਟਿਡ ਸੀਟ ‘ਤੇ ਬੈਠੇ ਹਨ ਅਤੇ ਕਾਂਗਰਸ ਵਿੱਚ ਸ਼ਾਮਲ ਹੋਏ ਵਿਧਾਇਕ ਵੀ ਆਪਣੀਆਂ ਅਲਾਟਿਡ ਸੀਟਾਂ (ਵਿਰੋਧੀ ਧਿਰ ਵਾਲੇ ਪਾਸੇ) ਤੇ ਹੀ ਬੈਠਦੇ ਹਨ। 

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਆਮ ਆਦਮੀ ਪਾਰਟੀ ਦੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਪਾਰਟੀ ਵਿਚ ਸ਼ਾਮਲ ਨਹੀਂ ਹੋਏ ਹਨ।

Result: Misleading

Sources

Manjit Singh Bilaspur: https://www.facebook.com/ManjitSinghBilaspuri/posts/4460547510661514

Daily Pioneer: https://www.dailypioneer.com/2021/state-editions/aap-mla-hissowal-shifts-loyalties-towards-congress-in-house.html

Direct Contact


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular