ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਹਰਿਆਣਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਵੁਕ...

ਹਰਿਆਣਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਵੁਕ ਹੋ ਗਏ ਮਨੋਹਰ ਲਾਲ ਖੱਟਰ?

Claim

12 ਮਾਰਚ ਨੂੰ ਹਰਿਆਣਾ ਵਿੱਚ ਭਾਜਪਾ-ਜੇਜੇਪੀ (ਜਨਨਾਇਕ ਜਨਤਾ ਪਾਰਟੀ) ਗਠਜੋੜ ਟੁੱਟ ਗਿਆ। ਉਸੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਨ੍ਹਾਂ ਦੀ ਕੈਬਨਿਟ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦਾ ਨਵਾਂ ਮੁੱਖ ਮੰਤਰੀ ਚੁਣਿਆ ਗਿਆ। ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਮਨੋਹਰ ਲਾਲ ਖੱਟਰ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਭਾਵੁਕ ਹੁੰਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਨਾਲ ਕੈਪਸ਼ਨ ਵਿੱਚ ਲਿਖਿਆ ਹੈ, ਮਨੋਹਰ ਲਾਲ ਖੱਟਰ ਦੇ ਹੰਝੂ ਮੋਦੀ ਜੀ ‘ਤੇ ਭਾਰੂ ਪੈਣਗੇ ਹੋਣਗੇ। ਪਹਿਲਾਂ ਸ਼ਿਵਰਾਜ ਸਿੰਘ ਚੌਹਾਨ ਨੂੰ ਰੁਵਾਇਆ ਤੇ ਹੁਣ ਖੱਟਰ ਕਾਕਾ ਤੇ ਅਨਿਲ ਵਿਜ ਵੀ।

ਹਰਿਆਣਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਵੁਕ ਹੋ ਗਏ ਮਨੋਹਰ ਲਾਲ ਖੱਟਰ

Fact Check/Verification

ਇਸ ਦਾਅਵੇ ਦੀ ਜਾਂਚ ਕਰਨ ਲਈ ਅਸੀਂ ਵੀਡੀਓ ਦੇ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਸਰਚ ਕੀਤਾ। ਸਾਨੂੰ 10 ਮਾਰਚ, 2021 ਨੂੰ ਮੋਜੋ ਸਟੋਰੀ ਦੁਆਰਾ ਅਪਲੋਡ ਸਾਂਝਾ ਕੀਤਾ ਗਿਆ ਇੱਕ ਵੀਡੀਓ ਮਿਲਿਆ ਜਿਸ ਵਿੱਚ ਵਾਇਰਲ ਵੀਡੀਓ ਦਾ ਹਿੱਸਾ ਵੀ ਸ਼ਾਮਲ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਵੀਡੀਓ ਵਿੱਚ ਦੱਸਿਆ ਗਿਆ ਹੈ ਕਿ ਇਹ ਵੀਡੀਓ ਹਰਿਆਣਾ ਵਿਧਾਨ ਸਭਾ ਦੀ ਹੈ। ਵਿਧਾਨ ਸਭਾ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇੱਕ ਧਰਨੇ ਦੌਰਾਨ ਕਾਂਗਰਸ ਆਗੂ ਭੁਪਿੰਦਰ ਸਿੰਘ ਹੁੱਡਾ ਦੇ ਟਰੈਕਟਰ ’ਤੇ ਬੈਠਣ ਅਤੇ ਪਾਰਟੀ ਦੀਆਂ ਮਹਿਲਾ ਵਿਧਾਇਕਾਂ ਦੁਆਰਾ ਰੱਸੀਆਂ ਨਾਲ ਖਿੱਚੇ ਜਾਣ ਦਾ ਦ੍ਰਿਸ਼ ਸੁਣਾਉਂਦੇ ਹੋਏ ਭਾਵੁਕ ਹੋ ਗਏ।

ਅੱਗੇ ਜਾਂਚ ਵਿੱਚ, ਅਸੀਂ ਕੀਵਰਡ ਸਰਚ ਦੇ ਦੁਆਰਾ ਇਸ ਵਿਸ਼ੇ ਨਾਲ ਸਬੰਧਤ ਮੀਡੀਆ ਰਿਪੋਰਟਾਂ ਦੀ ਖੋਜ ਕੀਤੀ। ਅਮਰ ਉਜਾਲਾ , ਹਿੰਦੁਸਤਾਨ ਅਤੇ ਨਵਭਾਰਤ ਟਾਈਮਜ਼ ਦੁਆਰਾ ਮਾਰਚ 2021 ਵਿੱਚ ਪ੍ਰਕਾਸ਼ਿਤ ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਸਾਲ 2021 ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਭੁਪਿੰਦਰ ਸਿੰਘ ਹੁੱਡਾ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਦਾ ਵਿਰੋਧ ਕਰ ਰਹੇ ਸਨ। ਧਰਨੇ ਦੌਰਾਨ ਜਿਸ ਟਰੈਕਟਰ ‘ਤੇ ਹੁੱਡਾ ਬੈਠੇ ਸਨ, ਉਸ ਨੂੰ ਔਰਤਾਂ ਨੇ ਖਿਚਿਆ। ਇਸ ਦੀ ਆਲੋਚਨਾ ਕਰਦਿਆਂ ਮਨੋਹਰ ਲਾਲ ਖੱਟਰ ਵਿਧਾਨ ਸਭਾ ਵਿੱਚ ਭਾਵੁਕ ਹੋ ਗਏ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਮਨੋਹਰ ਲਾਲ ਖੱਟਰ ਦਾ ਵਾਇਰਲ ਹੋ ਰਿਹਾ ਵੀਡੀਓ ਤਿੰਨ ਸਾਲ ਪੁਰਾਣਾ ਹੈ।

Result: Missing Context

Sources

Report published by Mojo story on 10th March 2021.
Report published by Amar Ujala on 13th March 2021.
Report published by Hindustan on 11th March 2021.
Report published by Navbharat Times on 11th March 2021.


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Most Popular