Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸ਼੍ਰੋਮਣੀ ਅਕਾਲੀ ਦਲ ਦੇ ਕਦਾਵਰ ਲੀਡਰ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ (Bikram Majithia) ਦੇ ਖਿਲਾਫ ਬਹੁ ਚਰਚਿਤ ਡਰੱਗ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਦੇ ਵਿੱਚ ਬਿਕਰਮ ਮਜੀਠੀਆ ਨੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜਮਾਨਤ ਅਰਜ਼ੀ ਦਾਇਰ ਕੀਤੀ ਸੀ ਜਿਸ ਨੂੰ ਖਾਰਿਜ਼ ਕਰ ਦਿੱਤਾ ਗਿਆ ਸੀ।
ਬਿਕਰਮ ਮਜੀਠੀਆ ਨੇ ਇਸ ਮਾਮਲੇ ਦੇ ਵਿੱਚ ਹਾਈਕੋਰਟ ਦਾ ਰੁੱਖ ਕੀਤਾ ਹੈ ਜਿਥੇ ਉਹਨਾਂ ਦੀ ਜਮਾਨਤ ਨੂੰ ਲੈ ਕੇ ਸੁਣਵਾਈ ਹੋਵੇਗੀ। ਬਿਕਰਮ ਮਜੀਠੀਆ ਖਿਲਾਫ ਹੋਈ ਐਫਆਈਆਰ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਇਸ ਪਾਸੇ ਜਿਥੇ ਕਾਂਗਰਸੀ ਲੀਡਰ ਅਕਾਲੀ ਦਲ ਨੂੰ ਆੜੇ ਹੱਥੀਂ ਲੈ ਰਹੇ ਹਨ ਤਾਂ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸ ਰਹੇ ਹਨ।
ਇਸ ਸਭ ਦੇ ਵਿੱਚ ਕਾਂਗਰਸ ਵਿਧਾਇਕ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਮਨਪ੍ਰੀਤ ਬਾਦਲ ਬਿਕਰਮ ਮਜੀਠੀਆ ਦੇ ਖਿਲਾਫ ਹੋਏ ਪਰਚੇ ਨੂੰ ਗਲਤ ਠਹਿਰਾਉਂਦੇ ਸੁਣੇ ਜਾ ਸਕਦੇ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਨਪ੍ਰੀਤ ਬਾਦਲ ਨੇ ਬਿਕਰਮ ਮਜੀਠੀਆ ਖਿਲਾਫ ਹੋਏ ਪਰਚੇ ਨੂੰ ਗਲਤ ਦੱਸਿਆ।
ਫੇਸਬੁੱਕ ਪੇਜ “We Support Sukhbir Singh Badal” ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਮਜੀਠੀਆ ‘ਤੇ ਕੀਤਾ ਕੇਸ ਇੱਕ ਸਿਆਸੀ ਪ੍ਰਪੰਚ ਹੈ। ਕਾਂਗਰਸ ਦੇ ਆਪਣੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਸੁਣ ਲੈਣ ਕਾਂਗਰਸੀ ਤੇ ਚੰਨੀ-ਸਿੱਧੂ।’ ਇਸ ਵੀਡੀਓ ਨੂੰ ਹੁਣ ਤਕ 66,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ ਜਦਕਿ 550 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਇਸ ਵੀਡੀਓ ਨੂੰ ਅੱਗੇ ਸ਼ੇਅਰ ਕਰ ਚੁੱਕੇ ਹਨ।
Crowd tangle ਦੇ ਡਾਟਾ ਦੇ ਮੁਤਾਬਕ 4,085 ਤੋਂ ਵੱਧ ਯੂਜ਼ਰ ਇਸ ਵੀਡੀਓ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਜੋ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ। ਇਸ ਵੀਡੀਓ ਵਿੱਚ ਮਨਪ੍ਰੀਤ ਸਿੰਘ ਬਾਦਲ ਬੋਲਦੇ ਹਨ,’ਬਿਕਰਮ ਸਿੰਘ ਮਜੀਠੀਆ ਸਾਬ ਦੇ ਖਿਲਾਫ ਪਰਚਾ ਹੋਇਆ ਹੈ। ਇਹ ਦਰਅਸਲ ਇੰਤਕਾਮੀ ਕਾਰਵਾਈ ਹੈ, ਬਦਲਾਖੋਰੀ ਦੀ ਭਾਵਨਾ ਨਾਲ ਹੈ ਤੇ ਇਸ ਪਰਚੇ ਵਿਚ ਕੋਈ ਦਮ ਨਹੀਂ ਹੈ ਅਤੇ ਇਹ ਸਿਰਫ ਸਿਆਸੀ ਖੇਡਾਂ ਖੇਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਲੱਭਣ ਦੇ ਲਈ ਕੁਝ ਕੀ ਵਰਡ ਦੇ ਜਰੀਏ ਇਸ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਰਚ ਦੇ ਦੌਰਾਨ ਮਨਪ੍ਰੀਤ ਬਾਦਲ ਦਾ ਇਸ ਐਫਆਈਆਰ ਨੂੰ ਲੈ ਕੇ ਵੀਡੀਓ ਮੀਡਿਆ ਸੰਸਥਾਨ ਜਗਬਾਣੀ ਦੁਆਰਾ ਅਪਲੋਡ ਮਿਲਿਆ ਜਿਸ ਦਾ ਸਿਰਲੇਖ ਸੀ, “ਮਜੀਠੀਆ ਕੇਸ ਤੇ ਮਨਪ੍ਰੀਤ ਬਾਦਲ ਨੇ ਅਕਾਲੀ ਦਲ ਨੂੰ ਦਿੱਤਾ ਜੁਆਬ।
ਇਸ ਬਿਆਨ ਵਿੱਚ ਮਨਪ੍ਰੀਤ ਬਾਦਲ ਕਹਿੰਦੇ ਹਨ, “ਜ਼ਿਲ੍ਹਾ ਹੈੱਡਕੁਆਟਰਾਂ ‘ਤੇ ਅਕਾਲੀ ਦਲ ਨੇ ਧਰਨੇ ਦਿੱਤੇ ਹਨ ਕਿ ਜੋ ਬਿਕਰਮ ਸਿੰਘ ਮਜੀਠੀਆ ਸਾਬ ਦੇ ਖਿਲਾਫ ਪਰਚਾ ਹੋਇਆ ਹੈ, ਇਹ ਦਰਅਸਲ ਇੰਤਕਾਮੀ ਕਾਰਵਾਈ ਹੈ, ਬਦਲਾਖੋਰੀ ਦੀ ਭਾਵਨਾ ਨਾਲ ਹੈ ਤੇ ਇਸ ਪਰਚੇ ਵਿਚ ਕੋਈ ਦਮ ਨਹੀਂ ਹੈ ਅਤੇ ਇਹ ਸਿਰਫ ਸਿਆਸੀ ਖੇਡਾਂ ਖੇਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਨਪ੍ਰੀਤ ਬਾਦਲ ਕਹਿੰਦੇ ਹਨ,’ਇਹ ਪਰਚਾ ਸਰਕਾਰ ਨੇ ਨਹੀਂ ਕਰਵਾਇਆ ਬਲਕਿ ਜਗਦੀਸ਼ ਭੋਲਾ ਨਾਂਅ ਦੇ ਵਿਅਕਤੀ ਦੁਆਰਾ ਖੁਲਾਸਾ ਕੀਤਾ ਗਿਆ ਸੀ ਅਤੇ ਓਸੇ ਖੁਲਾਸੇ ਦੇ ਅਧਾਰ ‘ਤੇ ਇਹ ਪਰਚਾ ਕਰਵਾਇਆ ਗਿਆ ਸੀ।’ ਅਸੀਂ ਪਾਇਆ ਕਿ ਆਪਣੇ ਬਿਆਨ ਵਿਚ ਮਨਪ੍ਰੀਤ ਬਾਦਲ ਅਕਾਲੀ ਦਲ ਦੇ ਸਮਰਥਕਾਂ ਨੂੰ ਜਵਾਬ ਦੇ ਰਹੇ ਹਨ।
ਮੀਡਿਆ ਸੰਸਥਾਨ “ਪ੍ਰੋ ਪੰਜਾਬ ਟੀਵੀ” ਨੇ ਵੀ ਮਨਪ੍ਰੀਤ ਬਾਦਲ ਦੁਆਰਾ ਦਿੱਤੇ ਗਏ ਬਿਆਨ ਨੂੰ ਲੈ ਕੇ ਵੀਡੀਓ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਵਾਇਰਲ ਹੋ ਰਹੀ ਵੀਡੀਓ ਨੂੰ ਤੋੜ ਮਰੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਬਿਆਨ ਦੇ ਵਿੱਚ ਮਨਪ੍ਰੀਤ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਇਸ ਪਰਚੇ ਨੂੰ ਲੈ ਕੇ ਇਲਜ਼ਾਮਾਂ ਬਾਰੇ ਦੱਸ ਰਹੇ ਹਨ।
Pro Punjab TV: https://www.facebook.com/propunjabtv/videos/4473561952766078/
Jagbani: https://www.facebook.com/JagBaniOnline/videos/417108690105762/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
April 4, 2025
Shaminder Singh
March 12, 2025
Shaminder Singh
March 3, 2025