Fact Check
ਪੰਜਾਬ ਛੱਡ ਕੇ ਜਾ ਰਹੇ ਹਨ ਪ੍ਰਵਾਸੀ? ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ
ਹੁਸ਼ਿਆਰਪੁਰ ਸ਼ਹਿਰ ਦੇ ਨਿਊ ਦੀਪ ਨਗਰ ਮੁਹੱਲੇ ਵਿੱਚ ਪਿਛਲੇ ਹਫਤੇ 5 ਸਾਲ ਦਾ ਬੱਚਾ ਅਗਵਾ ਹੋ ਗਿਆ ਸੀ, ਜਿਸ ਤੋਂ ਬਾਅਦ ਉਸਦੀ ਲਾਸ਼ ਸ਼ਮਸ਼ਾਨ ਘਾਟ ਰਹੀਮਪੁਰ ਤੋਂ ਬਰਾਮਦ ਹੋਈ ਸੀ। ਪੁਲਿਸ ਨੇ ਟੀਮਾਂ ਬਣਾ ਕੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਸੀ। ਇਸ ਕਤਲ ਕਾਂਡ ਦੇ ਮੁਲਜ਼ਮ ਨਾਨਕੇ ਯਾਦਵ ਜੋ ਕਿ ਉੱਤਰ ਪ੍ਰਦੇਸ਼ ਦਾ ਰਹਿਣਾ ਵਾਲਾ ਹੈ ਉਸ ਨੂੰ ਅਦਾਲਤ ਦੇ ਵਲੋਂ ਰਿਮਾਂਡ ਖਤਮ ਹੋਣ ਤੋਂ ਬਾਅਦ ਨਿਆਇਕ ਹਿਰਾਸਤ ਦੇ ਵਿੱਚ ਭੇਜ ਦਿੱਤਾ ਹੈ।
ਇਸ ਮਾਮਲੇ ਤੋਂ ਬਾਅਦ ਪੰਜਾਬ ਵਿੱਚ ਪ੍ਰਵਾਸੀ ਮਜ਼ਦੂਰਾਂ ਵਿਰੁੱਧ ਗੁੱਸੇ ਦੀ ਲਹਿਰ ਫੈਲ ਰਹੀ ਹੈ। ਪੰਜਾਬ ਦੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਦੁਆਰਾ ਪ੍ਰਵਾਸੀ ਮਜ਼ਦੂਰਾਂ ਖਿਲਾਫ ਮਤੇ ਪਾਏ ਜਾ ਰਹੇ ਹਨ ਤੇ ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਫਰਮਾਨ ਵੀ ਸੁਣਾਇਆ ਗਿਆ ਹੈ।
ਇਸ ਵਿਚਾਲੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਰੇਲਵੇ ਸਟੇਸ਼ਨ ਤੇ ਭੀੜ ਨੂੰ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਸ਼ਿਆਰਪੁਰ ਵਿੱਚ ਹੋਈ ਘਟਨਾ ਤੋਂ ਬਾਅਦ ਪ੍ਰਵਾਸੀ ਪੰਜਾਬ ਛੱਡ ਕੇ ਜਾ ਰਹੇ ਹਨ। ਇਸ ਵੀਡੀਓ ਨੂੰ ਹਾਲੀਆ ਦੱਸਕੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕਰਦਿਆਂ ਵੀਡੀਓ ਨੂੰ ਸਭ ਤੋਂ ਪਹਿਲਾਂ ਧਿਆਨ ਦੇ ਨਾਲ ਦੇਖਿਆ ਤੇ ਵੀਡੀਓ ਨੂੰ ਕੁਝ ਕੀ ਫਰੇਮ ਵਿੱਚ ਵੰਡਕੇ ਇੱਕ ਫਰੇਮ ਨੂੰ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ ਇਹ ਵੀਡੀਓ ਫੇਸਬੁੱਕ ਯੂਜ਼ਰ ਰਵਿੰਦਰ ਸਿੰਘ ਲੁਧਿਆਣਾ ਦੁਆਰਾ ਮਈ 11, 2025 ਨੂੰ ਅਪਲੋਡ ਮਿਲੀ। ਇਸ ਵੀਡੀਓ ਦੇ ਕੈਪਸ਼ਨ ਦੇ ਮੁਤਾਬਕ ਇਹ ਵੀਡੀਓ ਲੁਧਿਆਣਾ ਦੇ ਰੇਲਵੇ ਸਟੇਸ਼ਨ ਦੀ ਹੈ।

ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਇੰਸਟਾਗ੍ਰਾਮ ਯੂਜ਼ਰ “digitalpunjablive“ ਦੁਆਰਾ ਮਈ 9,2025 ਨੂੰ ਅਪਲੋਡ ਮਿਲੀ।

ਹਾਲਾਂਕਿ, ਅਸੀਂ ਆਪਣੀ ਜਾਂਚ ਦੇ ਦੌਰਾਨ ਅਸੀਂ ਇਹ ਸਪਸ਼ਟ ਨਹੀਂ ਕਰ ਸਕੇ ਹਾਂ ਕਿ ਇਹ ਵੀਡੀਓ ਕਦੋਂ ਅਤੇ ਕਿਥੇ ਦੀ ਹੈ ਪਰ ਇਹ ਸਪਸ਼ਟ ਹੈ ਕਿ ਇਹ ਵੀਡੀਓ ਹੁਸ਼ਿਆਰਪੁਰ ਵਿੱਚ ਹੋਈ ਘਟਨਾ ਤੋਂ ਬਾਅਦ ਦੀ ਨਹੀਂ ਹੈ।
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਹੁਸ਼ਿਆਰਪੁਰ ਵਿੱਚ ਹੋਈ ਘਟਨਾ ਤੋਂ ਬਾਅਦ ਦਾ ਦੱਸਕੇ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Our Sources
Video uploaded by Digital Punjabi Live, Dated May 9, 2025
Video uploaded by Ravinder Singh Ludhiana, Dated May 11, 2025