ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕ ਪੰਜਾਬ ਦੇ ਆਮ ਆਦਮੀ ਪਾਰਟੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ (MLA Jagdev Singh Kamalu) ਨੂੰ ਘੇਰੀ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਜਗਦੇਵ ਸਿੰਘ ਕਮਾਲੂ ਨੂੰ ਬਠਿੰਡੇ ਦੇ ਅਧੀਨ ਪੈਂਦੇ ਮੌੜ ਮੰਡੀ ਹਲਕੇ ਦੇ ਵਸਨੀਕਾਂ ਨੇ ਘੇਰ ਲਿਆ।
ਪੰਜਾਬੀ ਮੀਡੀਆ ਸੰਸਥਾਨ ‘ਪੰਜਾਬੀ ਲੋਕ ਚੈਨਲ’ ਨੇ ਵੀ ਇਸ ਵੀਡੀਓ ਨੂੰ ਆਪਣੇ ਅਧਿਕਾਰਿਕ ਫੇਸਬੁੱਕ ਅਤੇ ਯੂਟਿਊਬ ਉੱਤੇ ਸ਼ੇਅਰ ਕੀਤਾ। ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤਕ 71,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕ ਜਿਨ੍ਹਾਂ ਵਿੱਚ ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ, ਭਦੌੜ ਤੋਂ ਪਿਰਮਲ ਸਿੰਘ ਖਾਲਸਾ ਅਤੇ ਮੌੜ ਤੋਂ ਜਗਦੇਵ ਸਿੰਘ ਕਮਾਲੂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਚ ਸ਼ਾਮਿਲ ਹੋ ਗਏ ਸਨ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕ ਵਿਧਾਇਕ ਜਗਦੇਵ ਸਿੰਘ ਕਮਾਲੂ ਨੂੰ ਘੇਰੀ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਜਗਦੇਵ ਸਿੰਘ ਕਮਾਲੂ ਨੂੰ ਬਠਿੰਡੇ ਦੇ ਅਧੀਨ ਪੈਂਦੇ ਮੌੜ ਮੰਡੀ ਹਲਕੇ ਦੇ ਵਸਨੀਕਾਂ ਨੇ ਘੇਰ ਲਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਦੀ ਜਾਂਚ ਦੇ ਲਈ ਸਭ ਤੋਂ ਪਹਿਲਾਂ ਵੀਡੀਓ ਨੂੰ ਬਹੁਤ ਧਿਆਨ ਨਾਲ ਦੇਖਿਆ। ਇਸ ਤੋਂ ਬਾਅਦ ਅਸੀਂ ਵਾਇਰਲ ਹੋ ਰਹੀ ਵੀਡੀਓ ਦੇ ਕੁਮੈਂਟ ਸੈਕਸ਼ਨ ਵਿਚ ਲੋਕਾਂ ਦੇ ਕਮੈਂਟ ਪੜ੍ਹੀ ਜਿਸ ਵਿਚ ਕੁਝ ਲੋਕਾਂ ਨੇ ਵਾਇਰਲ ਵੀਡਿਓ ਨੂੰ ਪੁਰਾਣਾ ਦੱਸਿਆ। ਕੁਮੈਂਟ ਸੈਕਸ਼ਨ ਵਿਚ ਲੋਕਾਂ ਨੇ ਦੱਸਿਆ ਕਿ ਵਾਇਰਲ ਵੀਡੀਓ ਪੁਰਾਣੀ ਹੈ ਜਦੋਂ ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਆਮ ਆਦਮੀ ਪਾਰਟੀ ਤੋਂ ਵੱਖ ਹੋ ਗਏ ਸਨ।
ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੇਸਬੁੱਕ ਅਡਵਾਂਸ ਸਰਚ ਦੀ ਮੱਦਦ ਦੇ ਨਾਲ ਕੁਝ ਕੀ ਵਰਡ ਰਾਹੀਂ ਇਸ ਵੀਡੀਓ ਨੂੰ ਖੰਗਾਲਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਫੇਸਬੁੱਕ ਯੂਜ਼ਰ ਗੁਰਲਾਭ ਸਿੰਘ ਮਾਹਲ ਦੁਆਰਾ ਮਈ 12,2019 ਨੂੰ ਅਪਲੋਡ ਮਿਲੀ।

ਆਪਣੀ ਸਰਚ ਨੂੰ ਜਾਰੀ ਰੱਖਦੇ ਹੋਏ ਅਸੀਂ ਵਾਇਰਲ ਵੀਡੀਓ ਨੂੰ ਹੋਰ ਖੰਗਾਲਿਆ। ਸਰਚ ਦੇ ਦੌਰਾਨ ਫੇਸਬੁੱਕ ਪੇਜ ਸੱਚ ਬਾਣੀ ਨਿਊਜ਼ ਤੇ ਦੀ ਸਾਨੂੰ ਵਾਇਰਲ ਹੋ ਰਹੀ ਵੀਡੀਓ ਮਈ 12,2019 ਨੂੰ ਅਪਲੋਡ ਮਿਲੀ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਿਸ ਨੂੰ ਸੋਸ਼ਲ ਮੀਡੀਆ ਤੇ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.facebook.com/mgurlabh/videos/391149464813595/
https://www.facebook.com/sachbaninews/videos/398043271048118/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044