Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
Claim
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਛੱਤੀਸਗੜ੍ਹ ਵਿਖੇ ਰੋਡ ਸ਼ੋਅ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਨਾਅਰੇ ਲੱਗੇ।
Fact
ਵਾਇਰਲ ਹੋ ਰਹੀ ਵੀਡੀਓ ਫਰਜ਼ੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਛੱਤੀਸਗੜ੍ਹ ਵਿਖੇ ਰੋਡ ਸ਼ੋਅ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਨਾਅਰਿਆਂ ਦੀ ਵਾਇਰਲ ਵੀਡੀਓ ਐਡੀਟਡ ਹੈ।
ਸੋਸ਼ਲ ਮੀਡਿਆ ਤੇ ਵੀਡੀਓ ਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਛੱਤੀਸਗੜ੍ਹ ਵਿਖੇ ਰੋਡ ਸ਼ੋਅ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਨਾਅਰੇ ਲੱਗੇ। ਵਾਇਰਲ ਵੀਡੀਓ ਦੇ ਵਿੱਚ ਭਗਵੰਤ ਮਾਨ ਨੂੰ ਬੋਲਦਿਆਂ ਸੁਣਿਆ ਜਾ ਸਕਦਾ ਹੈ ਅਤੇ ਇਸ ਦੌਰਾਨ ਨਰਿੰਦਰ ਮੋਦੀ ਦੇ ਹੱਕ ਵਿੱਚ ਨਾਅਰੇ ਵੀ ਸੁਣਾਈ ਦੇ ਰਹੇ ਹਨ।
ਬੀਜੇਪੀ ਪੰਜਾਬ ਦੇ ਅਧਿਕਾਰਿਕ ਫੇਸਬੁੱਕ ਪੇਜ ‘ਬੀਜੇਪੀ ਪੰਜਾਬ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਮੁੜ ਆਜਾ ਪੰਜਾਬ ਹੋਰ ਨਾ ਆਪਣੀ ਬੇਇਜ਼ਤੀ ਕਰਾ ਭਗਵੰਤ ਮਾਨ। ਛੱਤੀਸਗੜ੍ਹ ਦੇ ਵਿੱਚ ਕੇਜਰੀਵਾਲ ਭਗਵੰਤ ਮਾਨ ਦੇ ਰੋਡ ਸ਼ੋ ਦੇ ਵਿੱਚ ਲੱਗੇ ਮੋਦੀ ਦੇ ਜੈਕਾਰੇ।
ਇਸ ਤੋਂ ਇਲਾਵਾ ਕਈ ਹੋਰਨਾਂ ਫੇਸਬੁੱਕ ਪੇਜ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਵੀਡੀਓ ਨੂੰ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਛੱਤੀਸਗੜ੍ਹ ਵਿਖੇ ਰੋਡ ਸ਼ੋਅ ਦੀ ਵੀਡੀਓ ਆਮ ਆਦਮੀ ਪਾਰਟੀ ਛੱਤੀਸਗੜ੍ਹ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ ਮਿਲੀ।
ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਦੇਖਿਆ ਅਤੇ 31 ਮਿੰਟ 25 ਸਕਿੰਟ ਤੇ ਸਾਨੂੰ ਵਾਇਰਲ ਵੀਡੀਓ ਨਾਲ ਮਿਲਦੇ ਦ੍ਰਿਸ਼ ਪ੍ਰਾਪਤ ਹੋਏ। ਇਸ ਵੀਡੀਓ ਦੇ ਵਿੱਚ ਭਗਵੰਤ ਮਾਨ ਦੇ ਹੱਥ ਵਿੱਚ ਮਾਇਕ, ਭਗਵੰਤ ਮਾਨ ਦੇ ਪਿੱਛੇ ਖੜੇ ਵਿਅਕਤੀ ਦੇ ਹਾਵ ਭਾਵ ਬਿਲਕੁਲ ਇੱਕ ਸਮਾਨ ਹਨ। ਅਸੀਂ ਪਾਇਆ ਕਿ ਵੀਡੀਓ ਦੇ ਵਿੱਚ ਨਰਿੰਦਰ ਮੋਦੀ ਦੇ ਹੱਕ ਵਿੱਚ ਨਾਅਰੇ ਨਹੀਂ ਲਗਾਏ ਜਾ ਰਹੇ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਰੋਡ ਸ਼ੋਅ ਦੌਰਾਨ ਮੌਜੂਦ ਜੰਜਗੀਰ-ਚੰਪਾ ਜ਼ਿਲ੍ਹੇ ਦੇ ਦੈਨਿਕ ਭਾਸਕਰ ਦੇ ਰਿਪੋਰਟਰ ਸੌਰਭ ਜੈਨ ਨਾਲ ਵੀ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਭਗਵੰਤ ਮਾਨ ਜਾਂ ਕਿਸੇ ਹੋਰ ਬੁਲਾਰੇ ਦੇ ਭਾਸ਼ਣ ਵਿੱਚ ਅਜਿਹੇ ਨਾਅਰੇ ਨਹੀਂ ਲੱਗੇ।
ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਵਿੱਚ ਲੱਗ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਨਾਅਰਿਆਂ ਦਾ ਅਸਲ ਸਰੋਤ ਨਹੀਂ ਮਿਲ ਸਕਿਆ ਪਰ ਇਹ ਸਪਸ਼ਟ ਹੈ ਕਿ ਵਾਇਰਲ ਵੀਡੀਓ ਫਰਜ਼ੀ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਫਰਜ਼ੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਛੱਤੀਸਗੜ੍ਹ ਵਿਖੇ ਰੋਡ ਸ਼ੋਅ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਨਾਅਰਿਆਂ ਦੀ ਵਾਇਰਲ ਵੀਡੀਓ ਐਡੀਟਡ ਹੈ।
Our Sources
Video uploaded on Aam Aadmi Party Chhattisgarh on November 4, 2023
Telephonic conversation with Dainik Bhaskar Journalist Saurabh Jain
(With Inputs from Runjay)
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
June 18, 2025
Shaminder Singh
April 14, 2025
Shaminder Singh
February 18, 2025