ਵੀਰਵਾਰ, ਦਸੰਬਰ 26, 2024
ਵੀਰਵਾਰ, ਦਸੰਬਰ 26, 2024

HomeFact Checkਮੁਹਾਲੀ ਵਿੱਚ ਹੋਏ ਪ੍ਰਦਰਸ਼ਨ ਦੀ ਵੀਡੀਓ ਨੂੰ ਮੁੜ ਤੋਂ ਕੀਤਾ ਸੋਸ਼ਲ ਮੀਡੀਆ...

ਮੁਹਾਲੀ ਵਿੱਚ ਹੋਏ ਪ੍ਰਦਰਸ਼ਨ ਦੀ ਵੀਡੀਓ ਨੂੰ ਮੁੜ ਤੋਂ ਕੀਤਾ ਸੋਸ਼ਲ ਮੀਡੀਆ ਤੇ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਕੁਝ ਨੌਜਵਾਨ ਸਰਕਾਰ ਦੇ ਖਿਲਾਫ ਕਸ਼ਮੀਰ ਵਿੱਚ ਧਾਰਾ 370 ਨੂੰ ਹਟਾਉਣ ਦਾ ਵਿਰੋਧ ਕਰਦੇ ਹੋਏ ਦੇਖੇ ਜਾ ਸਕਦੇ ਹਨ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਹੀ ਦੀ ਹੈ।

https://www.facebook.com/498925490292585/videos/228129948626137/

Fact Check/Verification

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਕੁਝ ਨੌਜਵਾਨ ਸਰਕਾਰ ਦੇ ਖਿਲਾਫ ਕਸ਼ਮੀਰ ਵਿੱਚ ਧਾਰਾ 370 ਨੂੰ ਹਟਾਉਣ ਦਾ ਵਿਰੋਧ ਕਰਦੇ ਹੋਏ ਦੇਖੇ ਜਾ ਸਕਦੇ ਹਨ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਹੀ ਦੀ ਹੈ।

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,‘Now punjab demands 370 restoration’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਸਭ ਤੋਂ ਪਹਿਲਾਂ Invid ਟੂਲ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਕੁਝ ਅੰਸ਼ ਯੂ ਟਿਊਬ ਤੇ 15 ਸਿਤੰਬਰ , 2019 ਨੂੰ ਅਪਲੋਡ ਕੀਤੀ ਗਈ ਵੀਡੀਓ ਵਿੱਚ ਮਿਲੇ।

ਆਪਣੀ ਜਾਂਚ ਦੌਰਾਨ ਅਸੀਂ ਇਹ ਵੀ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਕਿਸੇ ਨੇ ਵੀ ਮਾਸਕ ਨਹੀਂ ਪਾਏ ਹੋਏ ਸਨ ਅਤੇ ਨਾ ਹੀ ਸਮਾਜਿਕ ਦੂਰੀ ਦਾ ਪਾਲਨ ਕੀਤਾ ਜਾ ਰਿਹਾ ਹੈ ਜਦਕਿ ਕਰੋਨਾ ਮਹਾਂਮਾਰੀ ਦੇ ਦੌਰਾਨ ਕੇਂਦਰ ਸਰਕਾਰ ਵੱਲੋਂ ਇਸ ਨੂੰ ਲੈ ਕੇ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ।

ਹੁਣ ਅਸੀਂ ਗੂਗਲ ਤੇ ਕੁਝ ਕੀ ਵਰਡਜ਼ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ ਜਾਂਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਇੰਡੀਅਨ ਐਕਸਪ੍ਰੈੱਸ ਦੀ ਇੱਕ ਖ਼ਬਰ ਮਿਲੀ ਜਿਸ ਨੂੰ 16 ਸਿਤੰਬਰ , 2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।ਇਸ ਰਿਪੋਰਟ ਦੇ ਵਿੱਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਈ ਦੇ ਰਹੀ ਕੁੜੀ ਦੀ ਤਸਵੀਰ ਵੀ ਨਜ਼ਰ ਆਈ।

ਇੰਡੀਅਨ ਐਕਸਪ੍ਰੈੱਸ ਵਿਚ ਛਪੀ ਰਿਪੋਰਟ ਦੇ ਮੁਤਾਬਕ ਕੁਝ ਵਿਦਿਆਰਥੀ ਅਤੇ ਸਮਾਜਿਕ  ਜਥੇਬੰਦੀਆਂ ਜਿਨ੍ਹਾਂ ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਕਾਰਕੁਨਾਂ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਹਟਾਉਣ ਦੇ ਖਿਲਾਫ ਮੋਹਾਲੀ ਵਿੱਚ ਪ੍ਰਦਰਸ਼ਨ ਕੀਤਾ। ਹਾਲਾਂਕਿ ਪੁਲਿਸ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਸ਼ਹਿਰ ਵਿਚ ਵੜਨ ਤੋਂ ਪਹਿਲਾਂ ਹੀ ਰੋਕ ਲਿਆ ਸੀ।

ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਪੰਜਾਬ ਸਟੈਂਡ ਯੂਨੀਅਨ ਲਲਕਾਰ ਦੇ ਰੀਡਰ ਅਮਨਦੀਪ ਸਿੰਘ ਦੇ ਨਾਲ ਗੱਲਬਾਤ ਕੀਤੀ।ਗੱਲਬਾਤ ਦੇ ਦੌਰਾਨ ਅਮਨਦੀਪ ਨੇ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਸਤੰਬਰ ਮਹੀਨੇ ਦੀ ਹੈ ਜਦੋਂ ਕੁਝ ਜਥੇਬੰਦੀਆਂ ਜਿਨ੍ਹਾਂ ਵਿੱਚ ਪੰਜਾਬ ਸਟੈਂਡ ਯੂਨੀਅਨ ਲਲਕਾਰ ਨੇ ਕਸ਼ਮੀਰ ਵਿੱਚ ਧਾਰਾ  370 ਨੂੰ ਹਟਾਉਣ ਦੇ ਖਿਲਾਫ ਮੋਹਾਲੀ ਵਿੱਚ ਪ੍ਰਦਰਸ਼ਨ ਕੀਤਾ ਸੀ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਸਿਤੰਬਰ ਦੀ ਹੈ।

Result:Misleading

Sources

https://indianexpress.com/article/india/article-370-protesters-in-chandigarh-raise-their-voice-but-police-foil-the-agitation-5998344/

https://www.punjabkesari.in/chandigarh/news/arrest-1054850

https://www.youtube.com/watch?v=gOwN0DP14EY

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular