ਸੋਸ਼ਲ ਮੀਡੀਆ ‘ਤੇ ਕਾਂਗਰਸ ਦੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ (Mohammad Sadiq) ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ‘ਚ ਲੋਕ ਉਹਨਾਂ ਨੇ ਘੇਰਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਧੂਰੀ ਦੇ ਵਸਨੀਕਾਂ ਨੇ ਮੁਹੰਮਦ ਸਦੀਕ ਦਾ ਘਿਰਾਓ ਕੀਤਾ।
ਫੇਸਬੁੱਕ ਪੇਜ ‘AggBani – ਅੱਗਬਾਣੀ’ ਨੇ 5 ਅਗਸਤ 2021 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਧੂਰੀ ਆਲਿਆਂ ਨੇ ਅੱਜ ਸਦੀਕ ਘੇਰ ਲਿਆ” ਇਸ ਵੀਡੀਓ ਨੂੰ ਹੁਣ ਤਕ 11,000 ਤੋਂ ਵੱਧ ਲੋਕ ਦੇਖ ਚੁੱਕੇ ਹਨ ਜਦਕਿ 300 ਤੋਂ ਵੱਧ ਲੋਕ ਇਸ ਵੀਡੀਓ ਨੂੰ ਅੱਗੇ ਸ਼ੇਅਰ ਕਰ ਚੁੱਕੇ ਹਨ। ਵਾਇਰਲ ਪੋਸਟ ਦਾ ਆਰਕਾਇਵਡ ਲਿੰਕ ਤੁਸੀਂ ਇਥੇ ਕਲਿਕ ਕਰਕੇ ਦੇਖ ਸਕਦੇ ਹੋ।
ਅਸੀਂ ਪਾਇਆ ਕਿ ਇਸ ਵੀਡੀਓ ਨੂੰ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਅੰਦੋਲਨ ਦੇ ਦੌਰਾਨ ਕਿਸਾਨਾਂ ਵਲੋਂ ਜੰਤਰ ਮੰਤਰ ਤੇ ਕਿਸਾਨ ਸੰਸਦ ਆਯੋਜਿਤ ਕੀਤੀ ਗਈ ਹੈ ਅਤੇ ਕਿਸਾਨ ਸੰਸਦ ਦੇ 12ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਹ ਮਤਾ ਇਸ ਗੱਲ ’ਤੇ ਆਧਾਰਿਤ ਸੀ ਕਿ 8 ਮਹੀਨਿਆਂ ਤੋਂ ਵੱਧ ਸਮੇਂ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਸਰਕਾਰ ਵਲੋਂ ਅਨੇਕਾਂ ਕਿਸਾਨ ਵਿਰੋਧੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਬੀਜੇਪੀ ਦੇ ਆਗੂਆਂ ਦੇ ਘਿਰਾਓ ਦਾ ਐਲਾਨ ਪਹਿਲਾ ਵੀ ਕੀਤਾ ਜਾ ਚੁੱਕਾ ਹੈ। ਹਾਲਾਂਕਿ, ਪੰਜਾਬ ਦੇ ਪਿੰਡਾਂ ਵਿੱਚ ਬੀਜੇਪੀ ਦੇ ਨਾਲ ਨਾਲ ਵੱਖ ਵੱਖ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡਿਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਧੂਰੀ ਦੇ ਵਸਨੀਕਾਂ ਨੇ ਮੁਹੰਮਦ ਸਦੀਕ ਦਾ ਘਿਰਾਓ ਕੀਤਾ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਫੇਸਬੁੱਕ ਅਡਵਾਂਸ ਸਰਚ ਦੀ ਮਦਦ ਦੇ ਨਾਲ ਕੁਝ ਕੀ ਵਰਡ ਦੇ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਫੇਸਬੁੱਕ ਪੇਜ ‘Yabhlee’ ‘ਤੇ 19 ਅਕਤੂਬਰ 2020 ਨੂੰ ਅਪਲੋਡ ਮਿਲੀ। ਵੀਡੀਓ ਨੂੰ ਅਪਲੋਡ ਕਰਦਿਆਂ ਕੈਪਸ਼ਨ ਲਿਖਿਆ, “ਚੱਲ ਪਿਆ ਕੰਮ ਲੀਡਰਾਂ ਦੀ ਕੁੱਤੇਖਾਣੀ ਦਾ ਧੂਰੀ ਆਲਿਆਂ ਨੇ ਸਦੀਕ ਘੇਰ ਲਿਆ ਕਰ ਦਿਓ ਦੱਬਕੇ ਸ਼ੇਅਰ”

ਇਸ ਵੀਡੀਓ ਦੀ ਮਦਦ ਦੇ ਨਾਲ ਵਾਇਰਲ ਵੀਡੀਓ ਨੂੰ ਲੈ ਕੇ ਅਧਿਕਾਰਿਕ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਰਚ ਦੇ ਦੌਰਾਨ ਸਾਨੂੰ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਨਾਮਵਰ ਮੀਡਿਆ ਸੰਸਥਾਨ ‘ਪੰਜਾਬੀ ਟ੍ਰਿਬਿਊਨ’ ਨੇ 18 ਅਕਤੂਬਰ 2020 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਲਿਖਿਆ, “ਕਿਸਾਨਾਂ ਨੇ ਧੂਰੀ ਵਿੱਚ ਕਾਂਗਰਸ ਦੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਦਾ ਰਾਹ ਡੱਕਿਆ”
ਖਬਰ ਦੇ ਮੁਤਾਬਕ, “ਮੁਹੰਮਦ ਸਦੀਕ ਭੋਗ ਸਮਾਗਮ ’ਚ ਸ਼ਾਮਲ ਹੋਣ ਲਈ ਸੰਗਰੂਰ ਜਾ ਰਹੇ ਸੀ ਤਾਂ ਪਿੰਡ ਬੇਨੜਾ ਨੇੜੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਦਾ ਗੱਡੀ ਦਾ ਘਿਰਾਓ ਕੀਤਾ।”

ਸਰਚ ਦੇ ਦੌਰਾਨ ਸਾਨੂੰ ਇਸ ਮਾਮਲੇ ਨੂੰ ਲੈ ਕੇ ਪੰਜਾਬੀ ਜਾਗਰਣ ਦੀ ਖਬਰ ਮਿਲੀ। ਪੰਜਾਬੀ ਜਾਗਰਣ ਦੁਆਰਾ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਕਾਂਗਰਸ ਦੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਮੁਹੰਮਦ ਸਦੀਕ ਇਕ ਭੋਗ ਸਮਾਗਮ ‘ਚ ਸ਼ਾਮਲ ਹੋਣ ਲਈ ਸੰਗਰੂਰ ਜਾ ਰਹੇ ਸੀ ਤਾਂ ਪਿੰਡ ਬੇਨੜਾ ਨੇੜੇ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਦਾ ਗੱਡੀ ਦਾ ਘਿਰਾਓ ਕਰਦਿਆਂ ਉਨ੍ਹਾਂ ਤੋਂ ਸਵਾਲ ਪੁੱਛਦਿਆਂ ਰੋਸ ਜਾਹਿਰ ਕੀਤਾ ਕਿ ਕਾਂਗਰਸੀ ਐਮ.ਪੀ ਤੇ ਵਿਧਾਇਕ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਦੌਰਾਨ ਸ਼ਹਾਦਤ ਹਾਸਲ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਨਹੀਂ ਪ੍ਰਗਟਾਈ ਜਾ ਰਹੀ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵਾਇਰਲ ਹੋ ਰਹੀ ਵੀਡੀਓ ਵੀਡੀਓ ਹਾਲੀਆ ਨਹੀਂ ਸਗੋਂ ਪਿਛਲੇ ਸਾਲ ਅਕਤੂਬਰ ਦੀ ਹੈ। ਪੁਰਾਣੀ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
Result: False
Sources
https://www.punjabijagran.com/punjab/sangrur-farmers-protest-against-mohamd-sadiq-8826931.html
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044