Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਕਾਂਗਰਸ ਲੀਡਰ ਅਤੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਨੇਡ਼ੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਲੱਗਣ ਕਾਰਨ ਸਿੱਧੂ ਮੂਸੇ ਵਾਲਾ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਦੇ ਮੁਤਾਬਕ ਸਿੱਧੂ ਮੂਸੇਵਾਲੇ ਤੇ ਹਮਲਾਵਰਾਂ ਨੇ ਕਰੀਬ 20-30 ਰਾਊਂਡ ਫਾਇਰ ਕੀਤੇ। ਇਸ ਹਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਮੌਜੂਦ ਦੋ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋਏ ਸਨ। ਸੀਸੀਟੀਵੀ ਫੁਟੇਜ ਤੋਂ ਸਪਸ਼ਟ ਹੁੰਦਾ ਹੈ ਕਿ ਹਮਲਾਵਰ ਬਲੈਰੋ ਤੇ ਕੋਰੋਲਾ ਗੱਡੀ ਵਿਚ ਆਏ ਸਨ।
ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਬਲੈਰੋ ਸਵਾਰ ਬਦਮਾਸ਼ਾਂ ਨੂੰ ਗੋਲੀਆਂ ਚਲਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਸਿੱਧੂ ਮੂਸੇਵਾਲਾ ਦੇ ਕਤਲ ਦਾ ਹੈ।
ਫੇਸਬੁੱਕ ਯੂਜ਼ਰ “Gill Preet” ਨੇ ਇੱਕ ਮੀਡੀਆ ਸੰਸਥਾਨ ਦੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਆਹ ਵੇਖੋ ਮੂਸੇ ਵਾਲੇ ਨੂੰ ਮਾਰਨ ਵਾਲਿਆ ਕਿਵੇ ਹਮਲਾ ਕੀਤਾ।’ ਇਸ ਵੀਡੀਓ ਨੂੰ 1.5 ਲੱਖ ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।
ਇਸ ਦੇ ਨਾਲ ਹੀ ਮੀਡਿਆ ਅਦਾਰਾ ਫਾਸਟਵੇ ਟੀਵੀ ਯੂਐਸਏ ਨੇ ਵੀ ਵਾਇਰਲ ਵੀਡੀਓ ਨੂੰ ਹੁਬੂਹੁ ਕੈਪਸ਼ਨ ਦੇ ਨਾਲ ਸ਼ੇਅਰ ਕੀਤਾ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਕਈ ਯੂਜ਼ਰ ਇਸ ਦਾਅਵੇ ਨੂੰ ਸ਼ੇਅਰ ਕਰ ਰਹੇ ਹਨ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਜਾਣਕਾਰੀ ਜੁਟਾਉਣੀ ਸ਼ੁਰੂ ਕੀਤੀ। ਆਪਣੀ ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀ ਫ਼੍ਰੇਮ ਕੱਢ ਉਨ੍ਹਾਂ ਨੂੰ Yandex ਰਿਵਰਸ ਇਮੇਜ ਟੂਲ ਦੀ ਮਦਦ ਦੇ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਕਈ ਪੁਰਾਣੇ You Tube ਚੈਨਲ ਦੁਆਰਾ ਅਪਲੋਡ ਮਿਲਿਆ। ਯੂ ਟਿਊਬ ਚੈੱਨਲ ‘unofficial_drive’ ਨੇ ਇਸ ਵੀਡੀਓ ਨੂੰ ਮਈ 19,2021 ਨੂੰ ਅਪਲੋਡ ਕੀਤਾ।
ਆਪਣੀ ਸਰਚ ਨੂੰ ਜਾਰੀ ਰੱਖਦਿਆਂ ਅਸੀਂ ਵਾਇਰਲ ਵੀਡੀਓ ਨੂੰ ‘You Tube’ ਤੇ ਸਰਚ ਕੀਤਾ ਅਤੇ ਇਕ ਹੋਰ ਚੈਨਲ ‘Gangster story’ ਦੁਆਰਾ ਵਾਇਰਲ ਹੋ ਰਹੀ ਵੀਡੀਓ 27 ਜਨਵਰੀ 2021 ਨੂੰ ਅਪਲੋਡ ਮਿਲੀ।
ਅਸੀਂ ਪੋਸਟ ‘ਤੇ ਆਏ ਕਮੈਂਟਾਂ ਨੂੰ ਖੰਗਾਲਿਆ ਅਤੇ ਇਸ ਦੌਰਾਨ ਸਾਨੂੰ ਇੱਕ ਯੂਜ਼ਰ ਯੂਜ਼ਰ ਦਾ ਕਮੈਂਟ ਮਿਲਿਆ ਜਿਸ ਵਿਚ ਉਸਨੇ ਦੱਸਿਆ ਸੀ ਕਿ ਵੀਡੀਓ ‘Shukla The Tiger’ ਦਾ ਇੱਕ ਸੀਨ ਹੈ। ਕਮੈਂਟ ਦਾ ਸਕ੍ਰੀਨਸ਼ੋਟ ਹੇਠਾਂ ਵੇਖਿਆ ਜਾ ਸਕਦਾ ਹੈ।
ਗੂਗਲ ਕੀ ਵਰਡ ਦੀ ਮਦਦ ਦੇ ਨਾਲ ਖੰਗਾਲਣ ਤੇ ਅਸੀਂ ਪਾਇਆ ਕਿ Shukla The Tiger ਵੈਬ ਸੀਰੀਜ਼ ਹੈ ਜਿਹੜੀ MX Player ‘ਤੇ ਮੌਜੂਦ ਹੈ। ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਇਸ ਸੀਰੀਜ਼ ਦੇ ਐਪੀਸੋਡ ਨੂੰ ਵੇਖਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਿਹਾ ਸੀਨ ਸੀਰੀਜ਼ ਦੇ ਅੱਠਵੇਂ ਐਪੀਸੋਡ ਵਿੱਚ ਮਿਲਿਆ। ਅੱਠਵੇਂ ਐਪੀਸੋਡ ‘ਚ 6 ਮਿੰਟ 12 ਸਕਿੰਟ ਤੋਂ ਵਾਇਰਲ ਵੀਡੀਓ ਨੂੰ ਵੱਖਰੇ ਐਂਗਲ ਤੋਂ ਦੇਖਿਆ ਜਾ ਸਕਦਾ ਹੈ।
ਤੂਸੀਂ ਨੀਚੇ ਤਸਵੀਰ ਵਿੱਚ ਵਾਇਰਲ ਵੀਡੀਓ ਅਤੇ ਵੈੱਬ ਸੀਰੀਜ਼ ਦੇ ਸੀਨ ਵਿੱਚ ਸਮਾਨਤਾਵਾਂ ਦੇਖ ਸਕਦੇ ਹੋ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਿੱਧੂ ਮੂਸੇਵਾਲਾ ਦੇ ਕਤਲ ਦਾ ਨਹੀਂ ਸਗੋਂ ਐਮਐਕਸ ਪਲੇਅਰ ਤੇ ਮੌਜੂਦ ਵੈਬ ਸੀਰੀਜ਼ ‘Shukla The Tiger’ ਦਾ ਸੀਨ ਹੈ। ਵੈਬ ਸੀਰੀਜ਼ ਦੇ ਸੀਨ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Our Sources
Video uploaded by YouTube Channel ‘Unofficial Drive’ on May 19, 2021
Video uploaded by YouTube Channel ‘Gangster story’ on January 27, 2021
MX Player Web Series ‘Shukla The Tiger’ released on May 7,2021
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
May 30, 2024
Shaminder Singh
April 30, 2024
Shaminder Singh
May 11, 2023