Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਆਰਡੀਨੈਂਸ ਬਿੱਲੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਅਤੇ ਹਰਿਆਣਾ ਦੇ ਲੱਖਾਂ ਹੀ ਪ੍ਰਦਰਸ਼ਨਕਾਰੀ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਨੂੰ ਕੂਚ ਕਰ ਰਹੇ ਹਨ। ਹਾਲਾਂਕਿ, ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਦੇ ਲਈ ਗੱਲਬਾਤ ਕਰਨ ਦਾ ਰਸਤਾ ਜਰੂਰ ਅਪਣਾਇਆ ਹੈ। ਇਸ ਦੌਰਾਨ ਸੋਸ਼ਲ ਮੀਡੀਆ ਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦਿਆਂ ਤੇ ਵਰਕਰਾਂ ਦੇ ਵੱਲੋਂ ਇਕ ਤਸਵੀਰ ਨੂੰ ਖ਼ੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਯੂਜ਼ਰਾਂ ਵੱਲੋਂ ਇਕ ਵਿਅਕਤੀ ਦੀ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਨੇ ਹਰੇ ਰੰਗ ਦੀ ਪੱਗ ਬੰਨ੍ਹੀ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਵਿਚ ਇਹ ਮੁਸਲਿਮ ਨੌਜਵਾਨ, ਸਿੱਖ ਦਾ ਭੇਸ ਬਣਾ ਕੇ ਘੁੰਮ ਰਿਹਾ ਹੈ।
ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰ ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫੋਲੋ ਕੀਤਾ ਹੋਇਆ ਹੈ, ਉਨ੍ਹਾਂ ਨੇ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ।
ਬੀਜੇਪੀ ਦਿੱਲੀ ਯੂਥ ਮੋਰਚਾ ਦੇ ਸਟੇਟ ਸਕੱਤਰ ਅਭਿਮੰਨਿਊ ਤਿਆਗੀ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਨਜ਼ੀਰ ਮੁਹੰਮਦ ਨਵਦੀਪ ਮੋਹਨਪੁਰੀਆਂ ਬਣ ਗਏ”
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਨਜ਼ੀਰ ਮੁਹੰਮਦ ਦੇ ਫੇਸਬੁੱਕ ਹੈਂਡਲ ਨੂੰ ਖੰਗਾਲਿਆ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਨਜ਼ੀਰ ਮੁਹੰਮਦ ਨੇ ਆਪਣੀ ਫੇਸਬੁੱਕ ਪ੍ਰੋਫਾਈਲ ਤੇ ਐਪ੍ਰਲ 8,2020 ਨੂੰ ਅਪਲੋਡ ਕੀਤਾ ਸੀ।
ਹੁਣ ਅਸੀਂ ਇਹ ਜਾਂਚ ਕੀਤੀ ਕਿ ਕੇਂਦਰ ਸਰਕਾਰ ਨੇ ਕਿਸਾਨ ਆਰਡੀਨੈਂਸ ਬਿੱਲ ਕਿਹੜੇ ਮਹੀਨੇ ਵਿੱਚ ਪ੍ਰਮਾਣਿਤ ਕੀਤੇ ਗਏ ਸਨ । ਅਸੀਂ ਪਾਇਆ ਕਿ ਕੇਂਦਰ ਸਰਕਾਰ ਨੇ ਤਿੰਨ ਕਿਸਾਨ ਆਰਡੀਨੈਂਸਾਂ ਨੂੰ ਜੂਨ ਮਹੀਨੇ ਦੇ ਵਿੱਚ ਪ੍ਰਮਾਣਿਤ ਕੀਤਾ ਸੀ ਜਦ ਕਿ ਇਸ ਤਸਵੀਰ ਨੂੰ ਕਿਸਾਨ ਆਰਡੀਨੈਂਸ ਬਿੱਲ ਦੇ ਪ੍ਰਮਾਣਿਤ ਹੋਣ ਤੋਂ ਦੋ ਮਹੀਨੇ ਪਹਿਲਾਂ ਖਿੱਚਿਆ ਗਿਆ ਸੀ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਦਸਤਖ਼ਤ ਤੋਂ ਬਾਅਦ ਇਹ ਕਿਸਾਨ ਬਿੱਲ ਸਤੰਬਰ ਮਹੀਨੇ ਦੇ ਵਿੱਚ ਕਾਨੂੰਨ ਬਣ ਗਏ ਸਨ।
ਅਸੀਂ ਪਾਇਆ ਕਿ ਤਸਵੀਰ ਦੇ ਵਾਇਰਲ ਹੋਣ ਤੋਂ ਬਾਅਦ ਨਜ਼ੀਰ ਮੁਹੰਮਦ ਨੇ ਆਪਣੀ ਫੇਸਬੁੱਕ ਫਾਈਲ ਨੂੰ ਲੌਕ ਕਰ ਲਿਆ ਸੀ ਹਾਲਾਂਕਿ ਉਨ੍ਹਾਂ ਨੇ ਆਪਣੀ ਪ੍ਰੋਫਾਈਲ ਨੂੰ ਬਾਅਦ ਵਿਚ ਖੋਲ੍ਹ ਕੇ ਇਕ ਵੀਡੀਓ ਜਾਰੀ ਕਰਦਿਆਂ ਹੋਇਆਂ ਸਪੱਸ਼ਟੀਕਰਨ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਮੇਰੀ ਆਈਡੀ ਤੋਂ ਫੋਟੋਆਂ ਦਾ ਇਸਤੇਮਾਲ ਕਰਕੇ ਅੱਤਵਾਦੀ ਦੱਸਕੇ ਫੇਸਬੁੱਕ ਤੇ ਸ਼ੇਅਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮੈਂ ਬਹੁਤ ਹੀ ਸਿੱਧਾ ਅਤੇ ਆਮ ਇਨਸਾਨ ਹਾਂ ਅਤੇ ਫੇਸਬੁੱਕ ਸਮੇਤ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਫੇਕ ਹੈ। ਉਨ੍ਹਾਂ ਦੱਸਿਆ ਕਿ ਉਹ ਬਿਜਲੀ ਬੋਰਡ ਵਿਚ ਕੰਮ ਕਰਦੇ ਹਨ ਅਤੇ ਪਿਛਲੇ 1.5 ਸਾਲ ਤੋਂ ਦਿੱਲੀ ਨਹੀਂ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਕੰਪਲੇਂਟ ਉਨ੍ਹਾਂ ਨੇ ਸਾਈਬਰ ਸੈੱਲ ਵਿਚ ਦਰਜ ਕਰਵਾਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਭੜਕਾਉਣ ਦੇ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।
ਅਸੀਂ ਹੋਰ ਜਾਣਕਾਰੀ ਦੇ ਲਈ ਨਜ਼ੀਰ ਮੁਹੰਮਦ ਦੇ ਨਾਲ ਸੰਪਰਕ ਕੀਤਾ।ਹਾਲਾਂਕਿ, ਓਹਨਾਂ ਦੇ ਨਾਲ ਸੰਪਰਕ ਨਹੀਂ ਹੋ ਸਕਿਆ। ਅਸੀਂ ਐਫਆਈਐਰ ਦੀ ਕਾਪੀ ਨੂੰ ਅਪਲੋਡ ਕਰ ਇਸ ਆਰਟੀਕਲ ਨੂੰ ਅਪਡੇਟ ਕਰਾਂਗੇ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
https://www.facebook.com/profile.php?id=100004483816544
https://www.facebook.com/permalink.php?story_fbid=1674085229417588&id=100004483816544
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
March 13, 2024
Shaminder Singh
March 8, 2024
Shaminder Singh
February 28, 2024