ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਕੀ ਇਹ ਤਸਵੀਰਾਂ Muzaffarnagar 'ਚ ਹੋਈ ਮਹਾਪੰਚਾਇਤ ਦੀਆਂ ਹਨ?

ਕੀ ਇਹ ਤਸਵੀਰਾਂ Muzaffarnagar ‘ਚ ਹੋਈ ਮਹਾਪੰਚਾਇਤ ਦੀਆਂ ਹਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ (Muzaffarnagar) ‘ਚ ਕਿਸਾਨਾਂ ਨੇ ਮਹਾਪੰਚਾਇਤ ਦਾ ਆਯੋਜਨ ਕੀਤਾ ਸੀ ਜਿਸਦੇ ਵੱਡੀ ਗਿਣਤੀ ‘ਚ ਵੱਖ-ਵੱਖ ਪ੍ਰਦੇਸ਼ਾਂ ਤੋਂ ਕਿਸਾਨ ਸ਼ਾਮਲ ਹੋਏ ਸਨ। ਸੰਯੁਕਤ ਕਿਸਾਨ ਮੋਰਚਾ ਦੇ ਵਲੋਂ 27 ਸਿਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆਹੈ। ਮੁਜ਼ੱਫਰਨਗਰ ‘ਚ ਹੋਈ ਇਸ ਵਿਸ਼ਾਲ ਮਹਾਪੰਚਾਇਤ ਦੀਆਂ ਸੋਸ਼ਲ ਮੀਡਿਆ ਤੇ ਕਈ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪਹਿਲੀ ਤਸਵੀਰ ਦੇ ਵਿੱਚ ਵਿਚ ਹਜਾਰਾਂ ਦੇ ਇਕੱਠ ਨੂੰ ਵੇਖਿਆ ਜਾ ਸਕਦਾ ਹੈ ਜਦਕਿ ਦੂਜੀ ਤਸਵੀਰ ਦੇ ਵਿੱਚ ਬੱਸ ਦੀ ਛੱਤ ਤੇ ਵੱਡੀ ਗਿਣਤੀ ‘ਚ ਬੈਠੇ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ। ਤੀਜੀ ਤਸਵੀਰ ਦੇ ਵਿੱਚ ਵੀ ਵੱਡੀ ਤਾਦਾਦ ਦੇ ਵਿੱਚ ਲੋਕਾਂ ਦੀ ਭੀੜ ਨੂੰ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰਾਂ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਮੁਜ਼ੱਫਰਨਗਰ ‘ਚ ਹੋਈ ਮਹਾਪੰਚਾਇਤ ਦੀ ਹੈ।

Muzaffarnagar 'ਚ ਹੋਈ ਮਹਾਪੰਚਾਇਤ

ਸੋਸ਼ਲ ਮੀਡਿਆ ਤੇ ਇਹਨਾਂ ਤਸਵੀਰਾਂ ਨੂੰ ਕਈ ਨਾਮੀ ਹਸਤੀਆਂ ਅਤੇ ਸਿਆਸੀ ਲੀਡਰਾਂ ਨੇ ਸ਼ੇਅਰ ਕੀਤਾ। ਪੰਜਾਬੀ ਕਾਮੇਡੀਅਨ ਗੁਰਚੇਤ ਚਿੱਤਰਕਾਰ ਨੇ ਵੀ ਇੱਕ ਤਸਵੀਰ ਨੂੰ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤਾ। ਹਾਲਾਂਕਿ, ਬਾਅਦ ਦੇ ਵਿੱਚ ਉਹਨਾਂ ਨੇ ਪੋਸਟ ਨੂੰ ਡਿਲੀਟ ਕਰ ਦਿੱਤਾ।

ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਆਪਣੇ ਟਵਿੱਟਰ ਅਕਾਊਂਟ ਤੇ ਸ਼ੇਅਰ ਕੀਤਾ।

ਪੰਜਾਬ ਯੂਥ ਕਾਂਗਰਸ ਨੇ ਵੀ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕੀਤਾ।

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਹਨਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

ਪਹਿਲੀ ਤਸਵੀਰ

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪਹਿਲੀ ਤਸਵੀਰ ਜਾਂਚ ਸ਼ੁਰੂ ਕੀਤੀ। ਪਹਿਲੀ ਤਸਵੀਰ ਦੀ ਪੜਤਾਲ ਕਰਦਿਆਂ ਅਸੀਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਸਾਨੂੰ ਕਈ ਪੁਰਾਣੀ ਖਬਰਾਂ ਦੇ ਵਿੱਚ ਅਪਲੋਡ ਮਿਲੀ। ਮੀਡਿਆ ਰਿਪੋਰਟਾਂ ਦੇ ਮੁਤਾਬਕ ਇਹ ਤਸਵੀਰ 5 ਫਰਵਰੀ 2021 ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿਖੇ ਹੋਈ ਕਿਸਾਨਾਂ ਦੀ ਮਹਾਪੰਚਾਇਤ ਦੀ ਹੈ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਸਾਨੂੰ The New Indian Express ਦੀ ਖਬਰ ਵਿਚ ਵੀ ਅਪਲੋਡ ਮਿਲੀ ਜਿਸਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਦੂਜੀ ਤਸਵੀਰ

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਦੂਜੀ ਤਸਵੀਰ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੇ ਜਰੀਏ ਖੰਗਾਲਿਆ।


ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ 20 ਸਤੰਬਰ, 2020 ਨੂੰ ਡੈਕਨ ਹੈਰਾਲਡ ਦੁਆਰਾ ਪ੍ਰਕਾਸ਼ਤ ਰਿਪੋਰਟ ਵਿੱਚ ਮਿਲੀ। ਰਿਪੋਰਟ ਦੇ ਅਨੁਸਾਰ, ਤਸਵੀਰ ਵਿੱਚ ਦਿਖਾਈ ਦੇ ਹੀ ਭੀੜ ਵੱਖ -ਵੱਖ ਕਿਸਾਨ ਸੰਗਠਨਾਂ ਦੀ ਹੈ ਜੋ ਕੇਂਦਰ ਸਰਕਾਰ ਦੁਆਰਾ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਟਿਆਲਾ ਜਾ ਰਹੇ ਸਨ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਿਊਜ਼ 18 ਦੁਆਰਾ ਪ੍ਰਕਾਸ਼ਿਤ ਰਿਪੋਰਟ ਵਿੱਚ ਵੀ ਮਿਲੀ। ਵਾਇਰਲ ਹੋ ਰਹੀ ਤਸਵੀਰ ਨੂੰ ਪੀਟੀਆਈ ਦੇ ਫੋਟੋ ਜਰਨਲਿਸਟ ਦੁਆਰਾ ਖਿੱਚੀ ਗਈ ਸੀ।

ਸਰਚ ਦੇ ਦੌਰਾਨ ਸਾਨੂੰ ਏਬੀਪੀ ਨਿਊਜ਼ ਦੁਆਰਾ ਪ੍ਰਕਾਸ਼ਤ ਰਿਪੋਰਟ ਮਿਲੀ ਜਿਸ ਦੇ ਮੁਤਾਬਕ ਤਿੰਨੋਂ ਖੇਤੀਬਾੜੀ ਬਿੱਲਾਂ ਨੂੰ ਲੋਕ ਸਭਾ ਵਿੱਚ ਪਾਸ ਕਰਨ ਤੋਂ ਬਾਅਦ, ਪੰਜਾਬ ਅਤੇ ਹਰਿਆਣਾ ਦੇ ਹਜ਼ਾਰਾਂ ਕਿਸਾਨ ਬਿੱਲ ਦੇ ਵਿਰੋਧ ਵਿੱਚ ਸੜਕਾਂ ‘ਤੇ ਉਤਰੇ।

ਤੀਜੀ ਤਸਵੀਰ

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤੀਜੀ ਤਸਵੀਰ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੇ ਜਰੀਏ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਕਾਂਗਰਸੀ ਲੀਡਰ ਸਰਲ ਪਟੇਲ ਦੁਆਰਾ ਜਨਵਰੀ 29, 2021 ਨੂੰ ਅਪਲੋਡ ਮਿਲੀ।

ਸਰਚ ਦੇ ਦੌਰਾਨ ਹੀ ਸਾਨੂੰ ਵਾਇਰਲ ਹੋ ਰਹੀ ਤਸਵੀਰ ਮੀਡਿਆ ਵੈਬਸਾਈਟ ‘HW news’ ਦੁਆਰਾ ਆਪਣੇ ਆਰਟੀਕਲ ਵਿੱਚ ਪ੍ਰਕਾਸ਼ਿਤ ਮਿਲੀ। ਇਸ ਆਰਟੀਕਲ ਨੂੰ ਫਰਵਰੀ 3, 2021 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਰਿਪੋਰਟ ਦੇ ਸਿਰਲੇਖ ਮੁਤਾਬਕ, ਮੁਜਫਰਨਗਰ ਤੋਂ ਬਾਅਦ ਹਰਿਆਣਾ ਦੇ ਜਿੰਦ ਵਿਖੇ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਤਸਵੀਰ ਮੀਡਿਆ ਵੈਬਸਾਈਟ ‘Siasat’ ਦੁਆਰਾ ਪ੍ਰਕਾਸ਼ਿਤ ਰਿਪੋਰਟ ਵਿੱਚ ਵੀ ਮਿਲੀ। ਸਿਆਸਤ ਨੇ ਆਪਣੇ ਆਰਟੀਕਲ ਨੂੰ ਫਰਵਰੀ 4, 2021 ਨੂੰ ਪ੍ਰਕਾਸ਼ਿਤ ਕੀਤਾ ਸੀ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀਆਂ ਤਸਵੀਰਾਂ ਮੁਜ਼ਫਰਨਗਰ ਮਹਾਪੰਚਾਇਤ ਦੀਆਂ ਨਹੀਂ ਹਨ। ਪੁਰਾਣੀ ਤਸਵੀਰਾਂ ਨੂੰ ਮੁਜ਼ਫਰਨਗਰ ਮਹਾਪੰਚਾਇਤ ਦਾ ਦੱਸਕੇ ਸੋਸ਼ਲ ਮੀਡਿਆ ਤੇ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।


Result: Misleading

Our Sources

Deccan herald-https://www.deccanherald.com/national/explainer-why-farmers-across-india-are-protesting-the-farm-bills-890224.html

ABP News-https://www.abplive.com/photo-gallery/news/india-pictures-farmers-from-punjab-and-haryana-protest-against-agriculture-bills-1570346

News 18 –https://www.news18.com/photogallery/india/pics-farmers-protest-against-farm-bills-in-haryana-punjab-2893199-2.html

ABP News –https://www.abplive.com/news/india/muzaffarnagar-kisan-mahapanchayat-live-updates-rakesh-tikait-statement-over-farmer-protest-1963585

HW News – https://hwnews.in/news/national-news/days-after-muzaffarnagar-kisan-mahapanchayat-organized-in-jind-district-in-haryana/151733

Siasat – https://www.siasat.com/farmers-unions-to-meet-on-feb-5-to-form-new-strategy-for-protest-2082682/


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular