Claim
ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਨੇ ਐਤਵਾਰ ਨੂੰ ਮੀਟਿੰਗ ਕੀਤੀ ਸੀ। ਕੇਂਦਰੀ ਮੰਤਰੀਆਂ ਨਾਲ ਬੈਠਕ ‘ਚ ਵੀ ਕੋਈ ਸਹਿਮਤੀ ਨਹੀਂ ਬਣੀ। ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਸਿਰੇ ਤੋਂ ਖਾਰਿਜ਼ ਕਰਦੇ ਹੋਏ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਐੱਮ.ਐੱਸ.ਪੀ. ਤੋਂ ਘੱਟ ਕੁੱਝ ਨਹੀਂ ਚਾਹੀਦਾ ਹੈ। ਕਿਸਾਨ ਆਗੂਆਂ ਨੇ 21 ਫਰਵਰੀ ਨੂੰ ਸ਼ਾਂਤਮਈ ਤਰੀਕੇ ਨਾਲ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।
ਇਸ ਵਿਚਕਾਰ ਸੋਸ਼ਲ ਮੀਡਿਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਸੜਕ ਤੇ ਮੇਖਾਂ ਜੜੀਆਂ ਦੇਖੀਆਂ ਜਾ ਸਕਦੀਆਂ ਹਨ। ਇਸ ਤਸਵੀਰ ਨੂੰ ਹਾਲੀਆ ਕਿਸਾਨ ਅੰਦੋਲਨ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਟਾਈਮਜ਼ ਨਾਉ ਦੁਆਰਾ 2 ਫਰਵਰੀ 2021 ਨੂੰ ਪ੍ਰਕਾਸ਼ਿਤ ਰਿਪੋਰਟ ‘ਚ ਅਪਲੋਡ ਮਿਲੀ। ਰਿਪੋਰਟ ਦੇ ਮੁਤਾਬਕ ਇਹ ਤਸਵੀਰ ਸਾਲ 2020 ਵਿੱਚ ਹੋਏ ਕਿਸਾਨ ਅੰਦੋਲਨ ਨਾਲ ਸਬੰਧਤ ਹੈ।

ਹੁਬੂਹੁ ਤਸਵੀਰ ਸਾਨੂੰ ਸਾਲ 2021 ਵਿੱਚ ਪ੍ਰਕਾਸ਼ਿਤ ਮੀਡਿਆ ਰਿਪੋਰਟਾਂ ਵਿੱਚ ਅਪਲੋਡ ਮਿਲੀ। ਮੀਡਿਆ ਅਦਾਰਾ ਇੰਡੀਆ ਦੀ ਰਿਪੋਰਟ ਦੇ ਮੁਤਾਬਕ ਇਹ ਤਸਵੀਰ ਨੂੰ ਖੇਤੀ ਕਾਨੂੰਨ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਦੱਸਿਆ ਗਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਾਲ 2021 ਦੇ ਕਿਸਾਨ ਅੰਦੋਲਨ ਦੀ ਹੈ।
Result: Missing Context
Our Sources
Media report published by India.com on February 2, 2021
Media report published by Times Now on February 2, 2021
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।