Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਕੁਝ ਯੂਜ਼ਰ ਇਕ ਤਸਵੀਰ ਸ਼ੇਅਰ ਕਰ ਰਹੇ ਹਨ ਜਿਸ ਵਿੱਚ ਸੜਕ ਦੇ ਉੱਤੇ ਗੋ ਬੈਕ ਮੋਦੀ ਲਿਖਿਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਤਮਿਲਨਾਡੂ ਦੀ ਹੈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿਚ ਦੌਰਾ ਕੀਤਾ ਸੀ।
ਤਾਮਿਲਨਾਡੂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ 14 ਫਰਵਰੀ ਨੂੰ ਪ੍ਰਦੇਸ਼ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੇਨੱਈ ਤੇ ਵਿਚ ਕਈ ਪ੍ਰਮੁੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਨੀਂਹ ਪੱਥਰ ਵੀ ਰੱਖਿਆ ਅਤੇ ਇਸ ਦੇ ਨਾਲ ਹੀ ਸੈਨਾ ਨੂੰ ਅਰਜੁਨ ਮੇਨ ਬੈਟਲ ਟੈਂਕ ਵੀ ਸੌਂਪਿਆ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਾਮਿਲਨਾਡੂ ਦੇ ਵਸਨੀਕਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਦੌਰੇ ਦਾ ਵਿਰੋਧ ਕੀਤਾ। ਇਸ ਦੌਰਾਨ ਸੋਸ਼ਲ ਮੀਡੀਆ ਤੇ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਸੜਕ ਦੇ ਉੱਤੇ ਗੋ ਬੈਕ ਮੋਦੀ ਲਿਖਿਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਤਮਿਲਨਾਡੂ ਦੀ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਇਸ ਤਸਵੀਰ ਨੂੰ ਖੰਗਾਲਿਆ। ਸ਼ਰਤ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਟਾਈਮਜ਼ ਆਫ਼ ਇੰਡੀਆ ਦੁਆਰਾ 13 ਜਨਵਰੀ 2020 ਨੂੰ ਪ੍ਰਕਾਸ਼ਤ ਇੱਕ ਲੇਖ ਵਿੱਚ ਮਿਲੀ। ਰਿਪੋਰਟ ਦੇ ਮੁਤਾਬਕ ਨਾਗਰਿਕਤਾ ਸੰਸ਼ੋਧਨ ਬਿੱਲ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਕਲਕੱਤਾ ਦੀ ਸੜਕ ਦੇ ਉੱਤੇ ਗੋ ਬੈਕ ਮੋਦੀ ਲਿਖ ਦਿੱਤਾ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਹੁਣ ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ। 11 ਜਨਵਰੀ 2020 ਨੂੰ ਪੱਤਰਕਾਰ ਮਯੁਖ ਰੰਜਨ ਗੋਗੋਈ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਇਹ ਕਲਕੱਤਾ ਦੀ ਸਭ ਤੋਂ ਜ਼ਿਆਦਾ ਆਵਾਜਾਈ ਵਾਲੀ ਸੜਕ ਹੈ ਪਰ ਅੱਜ ਇਸ ਸੜਕ ਨੂੰ ਦੇਖੋ ਇਹ ਸੜਕ ਦੇ ਉੱਤੇ ਕੋਈ ਟਰੈਫਿਕ ਨਹੀਂ ਹੈ। ਸਾਰੀਆਂ ਸੜਕਾਂ ਜਾਮ ਹਨ ਅਤੇ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਇਹ ਕਲਕੱਤਾ ਹੈ।”
ਸਰਚ ਦੇ ਦੌਰਾਨ ਅਸੀਂ ਪਾਇਆ ਕਿ ਇਕ ਹੋਰ ਟਵਿਟਰ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਅਕਤੂਬਰ 23,2020 ਨੂੰ ਅਪਲੋਡ ਕੀਤਾ।
ਸੋਚ ਤੇ ਦੌਰਾਨ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਬਹੁਤਿਆਂ ਆਉਂਦਿਆਂ ਦੇਖਿਆ। ਅਸੀਂ ਪਾਇਆ ਕਿ ਬਿਲਡਿੰਗ ਦੇ ਉੱਤੇ ‘Metro channel control post hare street police station’ ਲਿਖਿਆ ਹੋਇਆ ਹੈ। ਗੂਗਲ ਮੈਪ ਦੀ ਮਦਦਗਾਰ ਖੰਗਾਲਣ ਤੇ ਅਸੀਂ ਪਾਇਆ ਕਿ ਇਹ ਪੁਲੀਸ ਸਟੇਸ਼ਨ ਕਲਕੱਤਾ ਵਿਖੇ ਸਥਿਤ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਤਮਿਲਨਾਡੂ ਦੀ ਨਹੀਂ ਸਗੋਂ ਕਲਕੱਤਾ ਦੀ ਹੈ ਜਦੋਂ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਸਨ।
Result: Misleading
Sources
https://twitter.com/SureshTakSaini1/status/1319675019136360449
https://twitter.com/mayukhrghosh/status/1216052464455012352
https://timesofindia.indiatimes.com/city/kolkata/protest-copy-sunday/articleshow/73218803.cms
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.