ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਰੱਖੀ ਗਈ ਫ਼ਿਰੋਜ਼ਪੁਰ ਰੈਲੀ ਦੇ ਰੱਦ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਮੋਟਰਸਾਈਕਲ ਤੇ ਸਵਾਰ ਸਿੱਖ ਨੌਜਵਾਨਾਂ ਨੂੰ ਖ਼ਾਲਿਸਤਾਨ ਦੇ ਨਾਅਰੇ ਲਗਾਉਂਦੇ ਸੁਣਿਆ ਜਾ ਸਕਦਾ ਹੈ।
ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਵਾਲੇ ਦਿਨ ਦੀ ਹੈ ਜਿੱਥੇ ਨੌਜਵਾਨਾਂ ਨੇ ਖਾਲਿਸਤਾਨ ਦੇ ਨਾਅਰੇ ਲਗਾਏ।

ਸੋਸ਼ਲ ਮੀਡੀਆ ਤੇ ਫੇਸਬੁੱਕ ਯੂਜ਼ਰ ‘ਨੀਰਜ ਵਰਮਾ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਹ ਲਵੋ ਸਬੂਤ ਜਿਹੜੇ ਕਹਿੰਦੇ ਨੇ ਖਾਲਿਸਤਾਨੀ ਦੇਸ਼ ਧ੍ਰੋਹੀ ਨਹੀਂ ਸੀ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਜੀ ਦਾ ਰਾਹ ਰੋਕਣ ਵਾਲੇ ਇਹ ਹੀ ਨੇ ਗਦਾਰ ਜੋ ਪੰਜਾਬ ਤੇ ਦੇਸ਼ ਦੀ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।’ ਇਸ ਵੀਡੀਓ ਨੂੰ ਹੁਣ ਤਕ ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।

ਅਸੀਂ ਪਾਇਆ ਕਿ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਟਵਿੱਟਰ ਯੂਜ਼ਰ @ਨਰਿੰਦਰਮੋਦੀ177 ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਨੂੰ ਹੁਣ ਤਕ 1100 ਤੋਂ ਵੱਧ ਯੂਜ਼ਰ ਲਾਈਕ ਕਰ ਚੁੱਕੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨ ਅਤੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਦਾ ਉਦਘਾਟਨ ਕਰਨ ਦਿੱਲੀ ਪੰਜਾਬ ਦੌਰੇ ਤੇ ਪਹੁੰਚੇ ਸਨ ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਫਲਾਈਓਵਰ ਤੇ ਵਿਰੋਧ ਪ੍ਰਦਰਸ਼ਨ ਕਰਨ 15-20 ਮਿਨਟ ਫਸੇ ਰਹੇ ਜਿਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਵੱਡੀ ਚੁੱਕ ਦੱਸਿਆ।
ਇਸ ਮਾਮਲੇ ਤੇ ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਕਾਂਗਰਸ ਸਰਕਾਰ ਦੇ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਚੁੱਕੀ ਹੈ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਵਾਇਰਲ ਵੀਡੀਓ ਨੂੰ InVID ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇਕ ਟਵਿੱਟਰ ਯੂਜ਼ਰ @TheAngryLord ਦੁਆਰਾ 27 ਦਸੰਬਰ 2021 ਨੂੰ ਅਪਲੋਡ ਮਿਲੀ। ਇਸ ਵੀਡੀਓ ਤੇ ਤਕਰੀਬਨ 200 ਤੋਂ ਵੱਧ ਸ਼ੇਅਰ ਅਤੇ 500 ਤੋਂ ਵੱਧ ਲਾਇਕ ਹਨ। ਇਸ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਵੀਡੀਓ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਇਸ ਵੀਡੀਓ ਦੇ ਕੁਮੈਂਟ ਸੈਕਸ਼ਨ ਨੂੰ ਖੰਗਾਲਣ ਤੇ ਸਾਨੂੰ ਇਕ ਯੂਜ਼ਰ ਦਾ ਕੁਮੈਂਟ ਮਿਲਿਆ ਜਿਸ ਨੇ ਦੱਸਿਆ ਕਿ ਵਾਇਰਲ ਵੀਡੀਓ 26 ਦਸੰਬਰ ਦੀ ਹੈ ਅਤੇ ਇਹ ਵੀਡੀਓ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਕੱਢੇ ਗਏ ਮਾਰਚ ਦੀ ਹੈ।

ਆਪਣੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਯੂ ਟਿਊਬ ਤੇ ਕੁਝ ਕੀ ਵਰਡ ਦੇ ਜਰੀਏ ਵਾਇਰਲ ਵੀਡਿਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡਿਓ ਕਈ ਯੂਟਿਊਬ ਚੈਨਲ ਦੇ ਦੁਆਰਾ 27 ਦਸੰਬਰ 2021 ਨੂੰ ਅਪਲੋਡ ਮਿਲੀ।
ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਇਕ ਫੇਸਬੁੱਕ ਯੂਜ਼ਰ ਦੁਆਰਾ 27 ਦਸੰਬਰ 2021 ਨੂੰ ਅਪਲੋਡ ਮਿਲੀ। ਇਸ ਵੀਡੀਓ ਦੇ ਕੈਪਸ਼ਨ ਦੇ ਮੁਤਾਬਕ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਜਿੱਥੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ ਉਥੇ ਪੰਜਾਬ ਦੇ ਨੌਜਵਾਨਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਕੇਸਰੀ ਮਾਰਚ ਕੱਢੇ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ।

ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡਿਉ ਤਕਰੀਬਨ ਦੋ ਹਫ਼ਤੇ ਪੁਰਾਣੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਨਹੀਂ ਹੈ।
ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਇਹ ਜਾਂਚ ਨਹੀਂ ਕਰ ਪਾਈਆਂ ਕਿ ਵਾਇਰਲ ਹੋ ਰਹੀ ਵੀਡੀਓ ਕਿਸ ਜਗ੍ਹਾ ਅਤੇ ਕਦੋਂ ਦੀ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਵਾਲੇ ਦਿਨ ਦੀ ਨਹੀਂ ਹੈ।
Result: Misleading
Our Sources
YouTube/SikhinCanada: https://youtu.be/vnfEpQDSBDg
YouTube/MahakalSingh: https://youtu.be/eUpi16y8Vik
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ