Fact Check
ਕੀ ਅਮਰੀਕੀ ਦੌਰੇ ਤੇ ਗਏ ਨਰਿੰਦਰ ਮੋਦੀ ਦੀ Hitler ਨਾਲ ਕੀਤੀ ਗਈ ਤੁਲਨਾ?
ਸੋਸ਼ਲ ਮੀਡਿਆ ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਹਿਟਲਰ (Hitler) ਨਾਲ ਕੀਤੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਦਾ ਇਸ ਤਰ੍ਹਾਂ ਸਵਾਗਤ ਕੀਤਾ ਗਿਆ। ਵਾਇਰਲ ਹੋ ਰਹੀ ਤਸਵੀਰਾਂ ਦੇ ਵਿੱਚ ਲੋਕਾਂ ਦੇ ਹੱਥਾਂ ਵਿੱਚ ਪੋਸਟਰ ਫੜੇ ਦੇਖਿਆ ਜਾ ਸਕਦਾ ਹੈ।
ਫੇਸਬੁੱਕ ਯੂਜ਼ਰ ਸਤਨਾਮ ਮਾਨ ਨੇ ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ, “ਅਮਰੀਕਾ ‘ਚ PM ਮੋਦੀ ਦਾ ਜ਼ਬਰਦਸਤ ਵਿਰੋਧ, ਹਿਟਲਰ ਨਾਲ ਕੀਤੀ ਤੁਲਨਾ” ਇਸ ਪੋਸਟ ਨੂੰ ਹੁਣ ਤਕ 366 ਤੋਂ ਵੱਧ ਲੋਕ ਸ਼ੇਅਰ ਕਰ ਚੁਕੇ ਹਨ।

ਪੰਜਾਬੀ ਮੀਡਿਆ ਚੈਨਲ ‘ਪ੍ਰੋ ਪੰਜਾਬ ਟੀਵੀ’ ਨੇ ਵੀ ਇਹਨਾਂ ਤਸਵੀਰਾਂ ਨੂੰ ਸ਼ੇਅਰ ਕੀਤਾ। ਹਾਲਾਂਕਿ, ਬਾਅਦ ਦੇ ਵਿੱਚ ਇਸ ਪੋਸਟ ਨੂੰ ਡਿਲੀਟ ਕਰ ਦਿੱਤਾ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਪੰਜਾਬੀ ਤੋਂ ਇਲਾਵਾ ਹਿੰਦੀ ਦੇ ਵਿੱਚ ਵੀ ਇਹਨਾਂ ਪੋਸਟਾਂ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

Crowdtangle ਦੇ ਡਾਟਾ ਦੇ ਮੁਤਾਬਕ ਫੇਸਬੁੱਕ ਤੇ 61,180 ਤੋਂ ਵੱਧ ਲੋਕ ਇਹਨਾਂ ਤਸਵੀਰਾਂ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।

Fact Check/Verification
ਪ੍ਰਧਾਨ ਮੰਤਰੀ ਨਰੇਂਦਰ ਮੋਦੀ 3 ਦਿਨਾਂ ਦੇ ਲਈ ਅਮਰੀਕਾ ਦੌਰੇ ‘ਤੇ ਗਏ ਹੋਏ ਸਨ ਅਤੇ ਬੀਤੀ ਦਿਨੀਂ ਪ੍ਰਧਾਨ ਮੰਤਰੀ ਮੋਦੀ ਵਾਪਿਸ ਭਾਰਤ ਪਰਤੇ। ਅਮਰੀਕੀ ਦੌਰੇ ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਖ ਵੱਖ ਥਾਵਾਂ ਤੇ ਵਿਰੋਧ ਵੀ ਕੀਤਾ ਗਿਆ। ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਤੇ ਪਹੁੰਚਣ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਭਾਰਤੀ ਅਮਰੀਕੀ ਵਸਨੀਕ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾਵੇ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਤਸਵੀਰਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਦੋਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਫੇਸਬੁੱਕ ਪੇਜ ਦੁਆਰਾ ਸਾਲ 2019 ਵਿੱਚ ਅਪਲੋਡ ਮਿਲੀ। ਸਰਚ ਦੇ ਦੌਰਾਨ ਸਾਨੂੰ ਟਵਿੱਟਰ ਯੂਜ਼ਰ ‘Md. Shadan Siddiqui’ ਦੁਆਰਾ ਸਿਤੰਬਰ 24, 2019 ਨੂੰ ਅਪਲੋਡ ਮਿਲੀ।
ਆਪਣੀ ਸਰਚ ਦੇ ਦੌਰਾਨ ਸਾਨੂੰ ਮੀਡਿਆ ਸੰਸਥਾਨ ‘OneIndia’ ਦੁਆਰਾ ਸਾਲ 2019 ਵਿੱਚ ਪ੍ਰਕਾਸ਼ਿਤ ਆਰਟੀਕਲ ਮਿਲੀ। ਵਨ ਇੰਡੀਆ ਦੁਆਰਾ ਪ੍ਰਕਾਸ਼ਿਤ ਆਰਟੀਕਲ ਦੇ ਮੁਤਾਬਕ ਇਹ ਤਸਵੀਰਾਂ ਸਾਲ 2019 ਦੀ ਹੈ ਜਦੋਂ ਡੋਨਾਲਡ ਟਰੰਪ ਸਰਕਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਗਏ ਸਨ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ Youtube ਚੈਨਲ ਨੈਸ਼ਨਲ ਇੰਡੀਆ ਨਿਊਜ਼ ‘ਤੇ ਸਿਤੰਬਰ 23,2019 ਨੂੰ ਅਪਲੋਡ ਮਿਲੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰਾਂ ਹਾਲੀਆ ਸਗੋਂ ਬਲਕਿ ਪੁਰਾਣੀਆਂ ਹਨ। ਪੁਰਾਣੀ ਤਸਵੀਰਾਂ ਨੂੰ ਸ਼ੇਅਰ ਕਰ ਸੋਸ਼ਲ ਮੀਡਿਆ ਤੇ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।
Result: False
Sources
Twitter: https://twitter.com/MdShadanSiddiq1/status/1176208599778881537
Facebook Page: https://www.facebook.com/rejectevm/photos/a.1643241715970564/2082776478683750/
You Tube: https://www.youtube.com/watch?v=GLKu-FXY9y4
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ