ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਤੇ ਤੰਜ ਕੱਸਦਿਆਂ ਸੁਣਿਆ ਜਾ ਸਕਦਾ ਹੈ।
ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਤੇ ਤੰਜ ਕੱਸਿਆ।
ਫੇਸਬੁੱਕ ਪੇਜ ‘We Support Sukhbir Singh Badal’ ਨੇ ਇਸ ਵਾਇਰਲ ਵੀਡੀਓ ਨੂੰ ਤੰਜ ਕੱਸਦਿਆਂ ਸ਼ੇਅਰ ਕੀਤਾ ਅਤੇ ਲਿਖਿਆ,’ਪ੍ਰਧਾਨ ਬਣਦਿਆਂ ਹੀ ਸਿੱਧੂ ਨੇ ਬੰਨੇ ਰਾਹੁਲ ਗਾਂਧੀ ਅਤੇ ਕਾਂਗਰਸ ਦੀਆਂ ਤਰੀਫਾਂ ਦੇ ਪੁਲ’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਦੇ ਲਈ Invid ਟੂਲ ਦੀ ਮਦਦ ਦੇ ਨਾਲ ਖੰਗਾਲਣਾ ਸ਼ੁਰੂ ਕੀਤਾ ਜਿਸ ਤੋਂ ਬਾਅਦ ਸਾਨੂੰ ਵੀਡੀਓ ਦੇ ਕੁਝ ਕੀ ਫਰੇਮ ਮਿਲੇ ਜਿਨ੍ਹਾਂ ਨੂੰ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਯੂ ਟਿਊਬ ਤੇ ਵਾਇਰਲ ਹੋ ਰਹੀ ਵੀਡੀਓ Mango News ਨਾਮਕ ਯੂ ਟਿਊਬ ਚੈਨਲ ਦੁਆਰਾ May 16,2016 ਨੂੰ ਅਪਲੋਡ ਮਿਲੀ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਅਤੇ ਹੁਣ ਵੀਡੀਓ ਦੇ ਕੁਝ ਹਿੱਸਿਆਂ ਨੂੰ ਕੱਟ ਕੇ ਹੁਣ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਚ ਇਕ ਹੋਰ ਯੂਟਿਊਬ ਯੂਜ਼ਰ Vishal Thakur ਦੁਆਰਾ 15 ਦਸੰਬਰ 2011 ਨੂੰ ਅਪਲੋਡ ਮਿਲੀ। ਗੌਰਤਲਬ ਹੈ ਕਿ ਉਸ ਵੇਲੇ ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਪਾਰਲੀਮੈਂਟ ਸਨ।
ਅਸੀਂ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਹੋਰ ਜਾਣਕਾਰੀ ਜੁਟਾਉਣ ਦੇ ਲਈ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ ਸਰਚ ਦੌਰਾਨ ਸਾਨੂੰ ਕਈ ਮੀਡੀਆ ਰਿਪੋਰਟ ਮਿਲੀਆਂ। ਹਿੰਦੁਸਤਾਨ ਟਾਈਮਜ਼ ਦੁਆਰਾ 25 ਜਨਵਰੀ 2012 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ, ਬੀਜੇਪੀ ਦੇ ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪੱਪੂ ਪ੍ਰਧਾਨ ਮੰਤਰੀ ਦੱਸਿਆ। ਨਵਜੋਤ ਸਿੰਘ ਸਿੱਧੂ ਬੀਜੇਪੀ ਤੇ ਪਾਰਟੀ ਕੈਂਡੀਡੇਟ ਤੀਕਸ਼ਨ ਸੂਦ ਦੇ ਹੱਕ ਵਿੱਚ ਰੈਲੀ ਕਰ ਰਹੇ ਸਨ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲ ਦੀ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਿਸ ਨੂੰ ਮੁੜ ਤੋਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044