ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਕੀ Navjot Singh Sidhu ਨੂੰ ਸਜ਼ਾ ਹੋਣ ਤੋਂ ਬਾਅਦ ਪੁਲਿਸਕਰਮੀ ਨੇ ਵੰਡੇ...

ਕੀ Navjot Singh Sidhu ਨੂੰ ਸਜ਼ਾ ਹੋਣ ਤੋਂ ਬਾਅਦ ਪੁਲਿਸਕਰਮੀ ਨੇ ਵੰਡੇ ਲੱਡੂ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਤਸਵੀਰ ਅਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਪੁਲਿਸ ਕਰਮੀ ਨੂੰ ਲੱਡੂ ਵੰਡਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਜੇਲ੍ਹ ਹੋਣ ਤੋਂ ਬਾਅਦ ਪੁਲਿਸਕਰਮੀ ਨੇ ਲੱਡੂ ਵੰਡੇ।

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਕਈ ਯੂਜ਼ਰ ਸ਼ੇਅਰ ਕਰ ਰਹੇ ਹਨ। ਫੇਸਬੁੱਕ ਯੂਜ਼ਰ ‘ਸੁਰਜੀਤ ਭੁੱਲਰ’ ਨੇ ਵਾਇਰਲ ਵੀਡੀਓ ਦੇ ਇਕ ਸਕਰੀਨਸ਼ਾਰਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਪੰਜਾਬ ਪੁਲੀਸ ਦੀ ਮਾਨਸਿਕਤਾ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਸਜ਼ਾ ਹੋਣ ਤੇ ਲੱਡੂ ਵੰਡ ਰਹੀ ਹੈ।’

Navjot Singh Sidhu ਨੂੰ ਜੇਲ੍ਹ ਹੋਣ ਤੋਂ ਬਾਅਦ ਪੁਲਿਸਕਰਮੀ ਨੇ ਵੰਡੇ ਲੱਡੂ
Courtesy: Facebook/SurjitBhullar

ਇਸ ਦੇ ਨਾਲ ਹੀ ਕਈ ਫੇਸਬੁਕ ਪੇਜ ਤੇ ਯੂਜ਼ਰ ਵਾਇਰਲ ਵੀਡੀਓ ਨੂੰ ਹਾਲੀਆ ਦੱਸਦਿਆਂ ਵਿਅੰਗਆਤਮਕ ਤੌਰ ਤੇ ਸ਼ੇਅਰ ਕਰ ਰਹੇ ਹਨ। ਫੇਸਬੁੱਕ ਯੂਜ਼ਰ ਰਾਜੇਸ਼ ਭੱਟੀ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬੰਦੇ ਵਿੱਚ ਕੋਈ ਗੱਲ ਤਾਂ ਜ਼ਰੂਰ ਹੈ ਜਿਹੜਾ ਉਹਦੇ ਜੇਲ੍ਹ ਜਾਣ ਦੀ ਖੁਸ਼ੀ ਵਿੱਚ ਮਹਿਕਮਾ ਆਪ ਲੱਡੂ ਵੰਡ ਰਿਹਾ ਹੈ।’ ਇਸ ਵੀਡੀਓ ਨੂੰ ਹੁਣ ਤਕ 3900 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।


ਇਸ ਦੇ ਨਾਲ ਹੀ ਕਈ ਯੂਜ਼ਰ ਇਸ ਵੀਡੀਓ ਨੂੰ ਨਵਜੋਤ ਸਿੰਘ ਸਿੱਧੂ ਤੇ ਵਿਅੰਗ ਕੱਸਦਿਆਂ ਸ਼ੇਅਰ ਕਰ ਰਹੇ ਹਨ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿੱਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ ਵਿੱਚ ਨਵਜੋਤ ਸਿੰਘ ਸਿੱਧੂ ਖਿਲਾਫ ਮੁੜ ਵਿਚਾਰ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਜਸਟਿਸ ਏ ਐਮ ਖਾਨਵਿਲਕਰ ਅਤੇ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਦਿੱਤਾ।

ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਵੱਖ ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਨਿਊਜ਼ 18 ਪੰਜਾਬੀ ਦੀ ਰਿਪੋਰਟ ਮੁਤਾਬਕ ਇਹ ਘਟਨਾ 27 ਦਸੰਬਰ 1988 ਨੂੰ ਪਟਿਆਲਾ ਵਿੱਚ ਵਾਪਰੀ ਸੀ ਜਦੋਂ ਨਵਜੋਤ ਸਿੰਘ ਸਿੱਧੂ ਨੇ ਸੜਕ ਦੇ ਵਿਚਕਾਰ ਜਿਪਸੀ ਖਡ਼੍ਹੀ ਕਰ ਦਿੱਤੀ ਸੀ। ਪੀਡ਼ਤ ਅਤੇ ਦੋ ਹੋਰ ਵਿਅਕਤੀ ਬੈਂਕ ਤੋਂ ਪੈਸੇ ਕਢਵਾਉਣ ਲਈ ਜਾ ਰਹੇ ਸਨ ਤਾਂ ਉਨ੍ਹਾਂ ਨੇ ਸੜਕ ਇੱਕ ਜਿਪਸੀ ਦੇਖੀ ਅਤੇ ਉਸ ਨੂੰ ਹਟਾਉਣ ਦੇ ਲਈ ਕਿਹਾ ਜਿਸ ਤੋਂ ਬਾਅਦ ਬਹਿਸ ਸ਼ੁਰੂ ਹੋ ਗਈ। ਪੁਲਿਸ ਦਾ ਦੋਸ਼ ਸੀ ਕਿ ਇਸ ਦੌਰਾਨ ਸਿੱਧੂ ਨੇ ਪੀੜਤਾ ਦੀ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਨੂੰ ਹਸਪਤਾਲ ਲਿਜਾਣ ਤੇ ਮ੍ਰਿਤਕ ਐਲਾਨ ਦਿੱਤਾ ਗਿਆ ਸੀ। 34 ਸਾਲ ਬਾਅਦ ਇਸ ਮਾਮਲੇ ਤੇ ਫ਼ੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਇੱਕ ਸਾਲ ਦੀ ਸਜ਼ਾ ਸੁਣਾਈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਧੂ ਨੂੰ ਸਜ਼ਾ ਦਾ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਪੁਲਿਸਕਰਮੀ ਨੇ ਲੱਡੂ ਵੰਡੇ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਫੇਸਬੁੱਕ ਤੇ ਕੁਝ ਕੀਵਰਡ ਦੀ ਮੱਦਦ ਨਾਲ ਸਰਚ ਕੀਤਾ ਤਾਂ ਸਾਨੂੰ ਵਾਇਰਲ ਵੀਡੀਓ ਕਈ ਯੂਜ਼ਰ ਅਤੇ ਪੇਜ ਦੇ ਦੁਆਰਾ ਮਾਰਚ 11, 2022 ਨੂੰ ਅਪਲੋਡ ਮਿਲੀ।

ਫੇਸਬੁੱਕ ਪੇਜ ਟੀਵੀ ਪੰਜਾਬ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਦਿੱਤਾ,’ ਹਵਲਦਾਰ ਸੰਦੀਪ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੀ ਹਾਰ ਤੇ ਵੰਡੀ ਬਰਫ਼ੀ।’ ਗੌਰਤਲਬ ਹੈ ਕਿ ਨਵਜੋਤ ਸਿੰਘ ਸਿੱਧੂ 2022 ਦੀਆਂ ਵਿਧਾਨਸਭਾ ਚੋਣਾਂ ‘ਚ ਅੰਮ੍ਰਿਤਸਰ ਪੂਰਬੀ ਸੀਟ ਤੋਂ ਆਮ ਆਦਮੀ ਪਾਰਟੀ ਦੀ ਕਈ ਗੇਟ ਜੀਵਨਜੋਤ ਕਾਰ ਤੋਂ ਹਾਰ ਗਏ ਸਨ।

ਆਪਣੀ ਪੜਤਾਲ ਨੂੰ ਜਾਰੀ ਰੱਖਦਿਆਂ ਵਾਇਰਲ ਹੋਈ ਵੀਡੀਓ ਵਿੱਚ ਦਿਖਾਈ ਦੇ ਰਹੇ ਪੁਲਿਸ ਕਰਮੀ ਦੇ ਬਾਰੇ ਚ ਜਾਨਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਮੀਡੀਆ ਸੰਸਥਾਨ ‘The Fact News’ ਦੁਆਰਾ ਮਾਰਚ 12, 2022 ਨੂੰ ਅਪਲੋਡ ਇਕ ਵੀਡੀਓ ਮਿਲੀ। ਵੀਡੀਓ ਰਿਪੋਰਟ ਦੇ ਮੁਤਾਬਕ ਪੁਲਸ ਕਰਮੀ ਦਾ ਨਾਮ ਹਵਲਦਾਰ ਸੰਦੀਪ ਸਿੰਘ ਹੈ।

ਰਿਪੋਰਟ ਹਵਲਦਾਰ ਸੰਦੀਪ ਸਿੰਘ ਤੋਂ ਨਵਜੋਤ ਸਿੰਘ ਸਿੱਧੂ ਦੇ ਹਾਰਨ ਤੋਂ ਬਾਅਦ ਲੱਡੂ ਵੰਡਣ ਦਾ ਕਾਰਨ ਪੁੱਛਦਾ ਹੈ ਜਿਸ ਦਾ ਜਵਾਬ ਦਿੰਦਿਆਂ ਸੰਦੀਪ ਸਿੰਘ ਕਹਿੰਦੇ ਹਨ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦੋ ਵਾਰ ਆਖਿਆ ਸੀ ਕਿ ਇਹ ਆਦਮੀ ਖੰਘੂਰਾ ਮਾਰੇ ਤਾਂ ਏ ਐਸ ਆਈ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਅੱਗੇ ਹਵਲਦਾਰ ਸੰਦੀਪ ਸਿੰਘ ਕਹਿੰਦੇ ਹਨ ਕਿ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਦੇ ਹਾਰਨ ਦੀ ਖੁਸ਼ੀ ਹੈ ਜਿਸ ਕਾਰਨ ਉਹ ਲੱਡੂ ਵੰਡ ਰਹੇ ਹਨ।

ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਸੁਲਤਾਨਪੁਰ ਲੋਧੀ ‘ਚ ਕਾਂਗਰਸੀ ਉਮੀਦਵਾਰ ਨਵਤੇਜ ਸਿੰਘ ਚੀਮਾ ਦੇ ਹੱਕ ਵਿੱਚ ਰੈਲੀ ਕਰਦਿਆਂ ਬਿਆਨ ਦਿੱਤਾ ਸੀ ਕਿ ਉਨ੍ਹਾਂ ਦਾ ਵਿਧਾਇਕ ਪੁਲੀਸ ਵਾਲਿਆਂ ਦੀ ਪੈਂਟ ਗਿੱਲੀ ਕਰਨਾ ਜਾਣਦਾ ਹੈ। ਇਸ ਬਿਆਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਕਾਫ਼ੀ ਕਿਰਕਰੀ ਦਾ ਸਾਹਮਣਾ ਕਰਨਾ ਪਿਆ ਸੀ।

ਨਵਜੋਤ ਸਿੰਘ ਸਿੱਧੂ ਦੇ ਬਿਆਨ ਤੋਂ ਬਾਅਦ ਹਵਾਲਦਾਰ ਸੰਦੀਪ ਸਿੰਘ ਨੇ ਵੀਡੀਓ ਵੀ ਜਾਰੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੁਆਰਾ ਦਿੱਤੇ ਗਏ ਬਿਆਨ ਦੀ ਨਿੰਦਾ ਕੀਤੀ ਸੀ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ ਜਦੋਂ ਨਵਜੋਤ ਸਿੰਘ ਸਿੱਧੂ ਦੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰਨ ਤੋਂ ਬਾਅਦ ਹਵਲਦਾਰ ਸੰਦੀਪ ਸਿੰਘ ਨੇ ਲੱਡੂ ਵੰਡੇ ਸਨ। ਵਾਇਰਲ ਵੀਡੀਓ ਦਾ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਜਾਣ ਨਾਲ ਕੋਈ ਸਬੰਧ ਨਹੀਂ ਹੈ।

Result: False Context/Missing Context

Our Sources

Facebook post by TV Punjab on March 11,2022
Media report by The Fact News on March 11,2022
Media report by The Tribune on December 27,2021
Media report by The Summer News on December 27,2021


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular