ਸੋਸ਼ਲ ਮੀਡੀਆ ਤੇ ਨੇਪਾਲੀ ਸੰਸਦ ਦੇ ਨਾਮ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੇਪਾਲ ਦੀ ਸੰਸਦ ਦੇ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਗਈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇਕ ਮੈਂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਹੋਏ ਸੁਣਿਆ ਜਾ ਸਕਦਾ ਹੈ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਵੀਡੀਓ ਦੇ ਵਿਚ ਸੰਸਦ ਦੁਆਰਾ ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ ਦੌਰਿਆਂ, ਪੈਟਰੋਲ ਦੀਆਂ ਕੀਮਤਾਂ, ਅਤੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀ ਭਾਰਤ ਯਾਤਰਾ ਦੌਰਾਨ ਕੀਤੇ ਗਏ ਖ਼ਰਚ ਵਰਗੇ ਮੁੱਦਿਆਂ ਦੇ ਉੱਤੇ ਆਲੋਚਨਾ ਕਰਦੇ ਹੋਏ ਸੁਣਿਆ ਜਾ ਸਕਦਾ ਹੈ।

ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਨੇਪਾਲ ਦੀ ਸੰਸਦ ਦਾ ਹੈ ਜਿੱਥੇ ਇਕ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇਕ ਯੂਜ਼ਰ ਨੇ ਇਸ ਵੀਡੀਓ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੇਪਾਲ ਦੀ ਸੰਸਦ ਦੇ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਗਈ।
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਵੀਡੀਓ ਨੂੰ InVID ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਤੋਡ਼ ਕੇ ਗੂਗਲ ਰਿਵਰਸ ਇਮੇਜ ਸਰਚ ਦੇ ਜ਼ਰੀਏ ਸਰਚ ਕੀਤਾ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਅਧਿਕਾਰਿਕ ਫੇਸਬੁੱਕ ਪੇਜ ਅਤੇ ਅਧਿਕਾਰਿਕ ਟਵਿੱਟਰ ਅਕਾਉਂਟ ਤੇ ਮਿਲੀ ਵੀਡੀਓ ਨੂੰ ਮਾਰਚ 21,2021 ਨੂੰ ਅਪਲੋਡ ਕੀਤਾ ਗਿਆ ਸੀ।
ਇਸ ਵੀਡੀਓ ਵਿਚ ਵਿਧਾਇਕ ਨੂੰ ਉਹ ਸਾਰੀ ਗੱਲਾਂ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਜਿਸ ਤਰ੍ਹਾਂ ਵੱਲ ਵੀਡਿਓ ਵਿੱਚ ਦਿਖ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿਚ ਲਿਖਿਆ ਹੈ,”ਕਿਨੌਰ ਤੋਂ ਕਾਂਗਰਸੀ ਵਿਧਾਇਕ ਜਗਤ ਸਿੰਘ ਨਿੱਘੀ ਤੋਂ ਦੇਸ਼ ਦੇ ਮਹਾਨ ਪ੍ਰਧਾਨਮੰਤਰੀ ਦੇ ਬਾਰੇ ਵਿਚ ਸੁਣੋ।”
ਪੜਤਾਲ ਦੇ ਦੌਰਾਨ ਸਾਨੂੰ ਵਾਇਰਲ ਵੀਡਿਓ ਹਿੰਦੁਸਤਾਨ ਲਾਈਵ ਦੇ ਯੂਟਿਊਬ ਚੈਨਲ ਤੇ ਵੀ ਮਿਲੀ ਜਿਸ ਨੂੰ ਮਾਰਚ 31,2021 ਨੂੰ ਅਪਲੋਡ ਕੀਤਾ ਗਿਆ ਸੀ ਇਸ ਵੀਡੀਓ ਦੇ ਕੈਪਸ਼ਨ ਵਿਚ ਲਿਖਿਆ ਗਿਆ ਹੈ ਮੋਦੀ ਸਰਕਾਰ ਦੇ ਨਿੱਜੀਕਰਨ ਤੇ ਕਾਂਗਰਸ ਐਮ ਐਲ ਏ ਜਗਤ ਸਿੰਘ ਨੇਗੀ ਦੀ ਹਿਮਾਚਲ ਵਿਧਾਨ ਸਭਾ ਤੋਂ ਸਪੀਚ।”
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਐਮਐਲਏ ਜਗਤ ਸਿੰਘ ਦੇ ਫੇਸਬੁੱਕ ਪੇਜ ਤੇ ਵੀ ਮਿਲੀ ਜਿਸ ਨੂੰ 18 ਮਾਰਚ 2021 ਨੂੰ ਬਜਟ ਸੈਸ਼ਨ ਦੇ ਵੀਡਿਓ ਤੇ ਰੂਪ ਚ ਅਪਲੋਡ ਕੀਤਾ ਗਿਆ ਸੀ। ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਐਮਐਲਏ ਜਗਤ ਸਿੰਘ ਨੇਗੀ ਦੇ ਬਾਰੇ ਵਿਚ ਸਰਚ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਅਸੀਂ ਪਾਇਆ ਕਿ ਜਗਤ ਸਿੰਘ ਨੇਗੀ ਕਿਨੌਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਉਪ ਪ੍ਰਧਾਨ ਵੀ ਰਹਿ ਚੁੱਕੇ ਹਨ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਵਾਇਰਲ ਵੀਡੀਓ ਵਿੱਚ ਜਗਤ ਸਿੰਘ ਨੇਗੀ ਦੇ ਨਾਲ ਨਾਲ ਬਾਕੀ ਵਿਧਾਇਕਾਂ ਨੂੰ ਹਿਮਾਚਲ ਟੋਪੀ ਪਾਏ ਹੋਏ ਦੇਖਿਆ ਜਾ ਸਕਦਾ ਹੈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਟੋਪੀ ਦੇ ਅੱਧੇ ਹਿੱਸੇ ਦਾ ਰੰਗ ਹਰਾ ਹੈ ਜੋ ਕਿ ਕਾਂਗਰਸ ਪਾਰਟੀ ਨੂੰ ਦਰਸਾਉਂਦਾ ਹੈ ਜਦਕਿ ਬੀਜੇਪੀ ਦੇ ਲਈ ਰੰਗ ਮਰੂਨ ਹੈ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਦਾ ਨੇਪਾਲ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਵੀਡੀਓ ਅਸਲ ਵਿਚ ਹਿਮਾਚਲ ਤੋਂ ਕਾਂਗਰਸ ਵਿਧਾਇਕ ਜਗਤ ਸਿੰਘ ਨੇਗੀ ਦਾ ਹੈ ਜਿਨ੍ਹਾਂ ਨੇ ਬਜਟ ਸੈਸ਼ਨ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਸੀ।
Result: False
Sources
Twitter – https://twitter.com/INCHimachal/status/1373507956457627650
Facebook – https://www.facebook.com/watch/?v=462632071638370&t=0
YouTube – https://www.youtube.com/watch?v=lpWAyus-vXk
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044