Fact Check
ਅਹਿਮਦਾਬਾਦ ਵਿੱਚ ਕ੍ਰੈਸ਼ ਹੋਏ ਏਅਰ ਇੰਡੀਆ ਦੇ ਜਹਾਜ਼ ਦੱਸਕੇ ਨੇਪਾਲ ਦਾ ਪੁਰਾਣਾ ਵੀਡੀਓ ਹੋਇਆ ਵਾਇਰਲ
Claim
ਅਹਿਮਦਾਬਾਦ ਵਿੱਚ ਕ੍ਰੈਸ਼ ਹੋਏ ਏਅਰ ਇੰਡੀਆ ਦੇ ਜਹਾਜ਼ ਦਾ ਵੀਡੀਓ

Fact
ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਦੁਖਦਾਈ ਅਤੇ ਭਿਆਨਕ ਜਹਾਜ਼ ਹਾਦਸਾ ਵਾਪਰਿਆ ਹੈ। ਏਅਰ ਇੰਡੀਆ ਦਾ ਯਾਤਰੀ ਜਹਾਜ਼ AI-171 ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਕੁੱਲ 242 ਯਾਤਰੀ ਸਵਾਰ ਸਨ। ਇਸ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਉੱਚ ਪੱਧਰ ‘ਤੇ ਚੱਲ ਰਹੇ ਹਨ। ਹਾਲਾਂਕਿ, ਮ੍ਰਿਤਕਾਂ ਅਤੇ ਜ਼ਖਮੀਆਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।
ਇਸ ਦੌਰਾਨ ਇੱਕ ਵੀਡੀਓ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਹਾਦਸਾਗ੍ਰਸਤ ਜਹਾਜ਼ ਦੇ ਆਖਰੀ ਪਲਾਂ ਦਾ ਵੀਡੀਓ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਵੀਡੀਓ ਦੀ ਜਾਂਚ ਕਰਨ ਲਈ ਅਸੀਂ ਗੂਗਲ ਲੈਂਸ ਦੀ ਮਦਦ ਨਾਲ ਇਸ ਦੇ ਫਰੇਮਾਂ ਦੀ ਖੋਜ ਕੀਤੀ। ਇਸ ਦੌਰਾਨ ਸਾਨੂੰ
ਡੇਲੀ ਸਟਾਰ ਦੁਆਰਾ 16 ਜਨਵਰੀ 2023 ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ। ਇਸ ਰਿਪੋਰਟ ਵਿੱਚ ਇੱਕ ਵੀਡੀਓ ਵੀ ਮੌਜੂਦ ਹੈ, ਜਿਸ ਵਿੱਚ ਵਾਇਰਲ ਵੀਡੀਓ ਦੇ ਦ੍ਰਿਸ਼ ਦੇਖੇ ਜਾ ਸਕਦੇ ਹਨ।
ਵਾਇਰਲ ਵੀਡੀਓ ਦੇ ਦ੍ਰਿਸ਼ ਵੀਡੀਓ ਦੇ ਸ਼ੁਰੂ ਅਤੇ ਅੰਤ ਵਿੱਚ ਦੇਖੇ ਜਾ ਸਕਦੇ ਹਨ। ਰਿਪੋਰਟ ਦੇ ਅਨੁਸਾਰ, ਇਹ ਵੀਡੀਓ ਨੇਪਾਲ ਦੀ ਯੇਤੀ ਏਅਰਲਾਈਨਜ਼ ਦਾ ਸੀ, ਜੋ ਸਾਲ 2023 ਵਿੱਚ ਕਰੈਸ਼ ਹੋ ਗਿਆ ਸੀ। ਇਸ ਜਹਾਜ਼ ਹਾਦਸੇ ਵਿੱਚ ਕੁੱਲ 68 ਲੋਕਾਂ ਦੀ ਮੌਤ ਹੋ ਗਈ ਸੀ। ਰਿਪੋਰਟ ਵਿੱਚ ਵੀਡੀਓ ਸ਼ੂਟ ਕਰਨ ਵਾਲੇ ਨੌਜਵਾਨ ਦਾ ਨਾਮ ਸੋਨੂੰ ਜੈਸਵਾਲ ਦੱਸਿਆ ਗਿਆ ਹੈ, ਜੋ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।
ਗੂਗਲ ‘ਤੇ ਕੀ ਵਰਡਸ ਦੀ ਖੋਜ ਕਰਨ ‘ਤੇ, ਸਾਨੂੰ 16 ਜਨਵਰੀ 2023 ਨੂੰ ਮਨੀ ਕੰਟਰੋਲ ਦੀ ਹਿੰਦੀ ਵੈਬਸਾਈਟ ‘ਤੇ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ। ਇਸ ਰਿਪੋਰਟ ਵਿੱਚ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਨੌਜਵਾਨ ਦੀ ਤਸਵੀਰ ਵੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਨੇਪਾਲ ਦੇ ਪੋਖਰਾ ਵਿੱਚ ਯੇਤੀ ਏਅਰਲਾਈਨਜ਼ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ ਕੁੱਲ 68 ਲੋਕ ਮਾਰੇ ਗਏ ਸਨ। ਇਸ ਹਾਦਸੇ ਵਿੱਚ ਯੂਪੀ ਦੇ ਗਾਜ਼ੀਪੁਰ ਦੇ 4 ਨੌਜਵਾਨ ਮਾਰੇ ਗਏ ਸਨ। ਇਹ ਚਾਰੇ ਨੌਜਵਾਨ ਜਹਾਜ਼ ਹਾਦਸੇ ਤੋਂ ਕੁਝ ਪਲ ਪਹਿਲਾਂ ਫੇਸਬੁੱਕ ‘ਤੇ ਲਾਈਵ ਸਨ।

ਉਸ ਸਮੇਂ ਆਜ ਤੱਕ ਅਤੇ ਏਬੀਪੀ ਸਮੇਤ ਕਈ ਮੀਡੀਆ ਸੰਗਠਨਾਂ ਨੇ ਨੇਪਾਲ ਵਿੱਚ ਹੋਏ ਇਸ ਹਾਦਸੇ ਬਾਰੇ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਸਨ।
ਇਸ ਤਰ੍ਹਾ ਸਾਡੀ ਜਾਂਚ ਤੋਂ ਇਹ ਸਪੱਸ਼ਟ ਹੈ ਕਿ ਨੇਪਾਲ ਵਿੱਚ ਹੋਏ ਇੱਕ ਜਹਾਜ਼ ਹਾਦਸੇ ਦੀ ਇੱਕ ਪੁਰਾਣੀ ਵੀਡੀਓ ਨੂੰ ਇਸ ਦਾਅਵਾ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ ਦੀ ਹੈ।
Sources
Report Published by Daily Star, Dated January 16, 2023
Report Published by Money Control Hindi, Dated January 16, 2023