Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
News
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਹਜ਼ਾਰਾਂ ਦੀ ਗਿਣਤੀ ‘ਚ ਟਰੈਕਟਰਾਂ ਨੂੰ ਸੜਕ ਜਾਮ ਕਰੇ ਵੇਖਿਆ ਜਾ ਸਕਦਾ ਹੈ। ਵਾਇਰਲ ਤਸਵੀਰ ਨੂੰ ਹਾਲੀਆ ਦਸ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਨੀਦਰਲੈਂਡ ਦੀ ਹੈ ਜਿੱਥੇ ਕਿਸਾਨਾਂ ਦੁਆਰਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘Maur speaks’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, “‘ਨੀਦਰਲੈਂਡ ਦੇ ਕਿਸਾਨਾਂ ਨੇ ਹਾਈਵੇਅ ਨੂੰ ਰੋਕਣ, ਸਰਕਾਰੀ ਇਮਾਰਤਾਂ ਦੇ ਸਾਹਮਣੇ ਹੜਤਾਲਾਂ ਕਰਨ ਅਤੇ ਸੁਪਰਮਾਰਕੀਟਾਂ ਅਤੇ ਸੁਪਰਮਾਰਕੀਟਾਂ ਨੂੰ ਘੇਰਨ ਲਈ ਟਰੈਕਟਰਾਂ ਦੀ ਵਰਤੋਂ ਕੀਤੀ ਹੈ। ਕਿਸਾਨਾਂ ਨੇ ਨੀਦਰਲੈਂਡ-ਜਰਮਨੀ ਹਾਈਵੇਅ ਨੂੰ ਵੀ ਜਾਮ ਕਰ ਦਿੱਤਾ ਹੈ।ਨੀਦਰਲੈਂਡ ਦੀ ਸਰਕਾਰ 2030 ਤੱਕ ਅਮੋਨੀਆ ਅਤੇ ਨਾਈਟ੍ਰੋਜਨ ਆਕਸਾਈਡ ਦੇ ਨਿਕਾਸ ਨੂੰ 50% ਤੱਕ ਘਟਾਉਣਾ ਚਾਹੁੰਦੀ ਹੈ। ਕਿਸਾਨਾਂ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਤਹਿਤ ਪਸ਼ੂ ਰੱਖਣ ‘ਤੇ ਪਾਬੰਦੀ, ਖੇਤੀ ਵਿਚ ਖਾਦਾਂ ਦੀ ਵਰਤੋਂ ‘ਤੇ ਪਾਬੰਦੀ ਆਦਿ ਸ਼ਾਮਲ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਹਵਾਈ ਆਵਾਜਾਈ, ਬਿਲਡਿੰਗ ਕੰਸਟਰੱਕਸ਼ਨ ਅਤੇ ਉਦਯੋਗਾਂ ਤੋਂ ਵੱਡੀ ਮਾਤਰਾ ਵਿੱਚ ਖਤਰਨਾਕ ਗੈਸਾਂ ਨਿਕਲਦੀਆਂ ਹੋਣਗੀਆਂ ਪਰ ਉਨ੍ਹਾਂ ‘ਤੇ ਕੋਈ ਰੋਕ ਨਹੀਂ ਲਗਾਈ ਜਾ ਰਹੀ ਹੈ। ਕਿਸਾਨਾਂ ਨੇ ਇੱਕ ਨਵਾਂ ਨਾਅਰਾ ‘ਸਾਡੇ ਕਿਸਾਨ, ਸਾਡਾ ਭਵਿੱਖ’ ਦਿੱਤਾ ਹੈ, ਜਿਵੇਂ ਕਿ ਭਾਰਤ ਵਿੱਚ ਕਿਸਾਨ ਅੰਦੋਲਨ ਦੌਰਾਨ ਨਾਅਰਾ ਸੀ “no farmer, no food’। ਭਾਰਤ ਦੇ ਕਿਸਾਨ ਅੰਦੋਲਨ ਨੇ ਦੁਨੀਆ ਭਰ ਦੇ ਕਿਸਾਨਾਂ ‘ਤੇ ਡੂੰਘਾ ਪ੍ਰਭਾਵ ਪਾਇਆ ਹੈ ਅਤੇ ਟਰੈਕਟਰਾਂ ਰਾਹੀਂ ਸ਼ਾਂਤਮਈ ਪ੍ਰਦਰਸ਼ਨ ਦੀ ਭਾਵਨਾ ਪੈਦਾ ਕੀਤੀ ਹੈ ਜਿਸ ਦੇ ਭਵਿੱਖ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ।”
ਤਸਵੀਰ ਨੂੰ Kisan Ekta Morcha ਦੇ ਅਧਿਕਾਰਿਕ ਫੇਸਬੁੱਕ ਪੇਜ ਵੱਲੋਂ ਵੀ ਹਾਲੀਆ ਦੱਸਕੇ ਸਾਂਝਾ ਕੀਤਾ ਗਿਆ।
Crowd tangle ਦੇ ਡਾਟਾ ਮੁਤਾਬਕ ਵੀ ਇਸ ਦਾਅਵੇ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਨੀਦਰਲੈਂਡ ਵਿਖੇ ਕਿਸਾਨਾਂ ਦੁਆਰਾ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਵਿੱਢਿਆ ਗਿਆ ਹੈ ਜਿਸ ਦਾ ਮੁੱਖ ਕਾਰਨ ਹੈ ਪਿਛਲੇ ਮਹੀਨੇ ਸਰਕਾਰ ਦੁਆਰਾ ਲਿਆਂਦੀ ਗਈ ਨੁਕਸਾਨਦੇਹ ਨਾਈਟ੍ਰੋਜਨ ਨਿਕਾਸ ਨੂੰ ਅੱਧਾ ਕਰਨ ਦਾ ਟੀਚਾ ਰੱਖਣ ਵਾਲੀ ਨੀਤੀ। ਇਸ ਨੀਤੀ ਦੇ ਕਾਰਨ ਛੋਟੇ ਕਿਸਾਨਾਂ ਨੂੰ ਪਿਛਲੇ ਕੁਝ ਸਮੇਂ ਤੋਂ ਕਾਫ਼ੀ ਨੁਕਸਾਨ ਝੱਲਣਾ ਪਿਆ ਸੀ। ਹੁਣ ਇਸੇ ਨੀਤੀ ਖਿਲਾਫ ਕਿਸਾਨਾਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਦੀ ਪੜਤਾਲ ਨੂੰ ਸ਼ੁਰੂ ਕਰਦਿਆਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਮੀਡੀਆ ਅਦਾਰਾ Rt.com ਦੁਆਰਾ 16 ਅਕਤੂਬਰ 2019 ਨੂੰ ਪ੍ਰਕਾਸ਼ਕ ਆਰਟੀਕਲ ਵਿੱਚ ਅਪਲੋਡ ਮਿਲੀ। ਤਸਵੀਰ ਦੇ ਨਾਲ ਜੈਕਸਨ ਦੇ ਮੁਤਾਬਕ ਇਹ ਤਸਵੀਰ ਸਾਲ 2019 ਵਿੱਚ ਹੋਏ ਕਿਸਾਨ ਅੰਦੋਲਨ ਦੀ ਹੈ।
ਇਸ ਤਸਵੀਰ ਦੇ ਲਈ ਕ੍ਰੈਡਿਟ ਮੀਡੀਆ ਏਜੰਸੀ ਏ ਐਫ ਪੀ ਦੇ ਫੋਟੋ ਜਰਨਲਿਸਟ ਰੌਬਿਨ ਵੈਨ ਨੂੰ ਦਿੱਤੇ ਗਏ ਹਨ।
ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋਈ ਤਸਵੀਰ ਇਕ ਹੋਰ ਮੀਡੀਆ ਅਦਾਰਾ Vir.com ਦੁਆਰਾ 17 ਅਕਤੂਬਰ 2019 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਅਪਲੋਡ ਮਿਲੀ। ਖਬਰ ਦੇ ਮੁਤਾਬਕ ਇਹ ਮਾਮਲਾ ਨੀਦਰਲੈਂਡ ਦਾ ਹੈ ਜਿਥੇ ਵਾਤਾਵਰਣ ‘ਚ ਬਦਲਾਅ ਦੇਖਦਿਆਂ ਸਰਕਾਰ ਦੀ ਨਵੀਂ ਵਾਤਾਵਰਣ ਪੋਲਿਸੀ ਖਿਲਾਫ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ।
ਆਪਣੀ ਸਰਚ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨੀਦਰਲੈਂਡ ਨਾਲ ਸਬੰਧਿਤ ਮੀਡੀਆ ਅਦਾਰਾ ਏਐਨਪੀ ਦੁਆਰਾ ਵੀ ਸਾਲ 2019 ਵਿੱਚ ਪ੍ਰਕਾਸ਼ਿਤ ਆਰਟੀਕਲ ਵਿੱਚ ਅਪਲੋਡ ਮਿਲੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਸਾਲ 2019 ਵਿੱਚ ਕਿਸਾਨਾਂ ਦੁਆਰਾ ਕੀਤੇ ਗਏ ਪ੍ਰਦਰਸ਼ਨ ਦੀ ਹੈ। ਸਾਲ 2019 ਦੀ ਤਸਵੀਰ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।
Our Sources
Media report published by Rt.com on October 16, 2019
Media report published by Vir.com on October 17, 2019
Media report published by ANP on December 7, 2019
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
November 26, 2024
Shaminder Singh
April 27, 2024
Shaminder Singh
April 3, 2024