News
ਕੀ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਨਜ਼ਰ ਆ ਰਹੇ ਅਰਜਨ ਸਿੰਘ ਅੱਜ 97 ਸਾਲ ਦੇ ਹੋ ਗਏ ਹਨ?
Claim
ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫੀਲਡ ਮਾਰਸ਼ਲ ਅਰਜੁਨ ਤਸਵੀਰ ਸਿੰਘ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਜਨ ਸਿੰਘ 97 ਸਾਲ ਦੇ ਹੋ ਗਏ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਤੋਂ ਆਸ਼ੀਰਵਾਦ ਲੈ ਰਹੇ ਹਨ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।
Fact
ਦਾਅਵੇ ਦੀ ਸੱਚਾਈ ਜਾਣਨ ਦਿੱਲੀ ਅਸੀਂ ਵਾਇਰਲ ਤਸਵੀਰ ਨੂੰ ਰਿਵਰਸ ਇਮੇਜ਼ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਦੌਰਾਨ ਸਾਨੂੰ Getty Images ਦੀ ਵੈੱਬਸਾਈਟ ਤੇ ਇਹ ਤਸਵੀਰ ਮਿਲੀ। ਉੱਥੇ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਤਸਵੀਰ 26 ਜਨਵਰੀ 2016 ਦੀ ਹੈ। ਇਸ ਦੌਰਾਨ ਗਣਤੰਤਰ ਦਿਵਸ ਦੇ ਮੌਕੇ ਤੇ ਰਾਸ਼ਟਰਪਤੀ ਭਵਨ ਵਿੱਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਹਵਾਈ ਸੈਨਾ ਦੇ ਫੀਲਡ ਮਾਰਸ਼ਲ ਅਰਜਨ ਸਿੰਘ ਦਾ ਅਭਿਵਾਦਨ ਕੀਤਾ।

ਇਸ ਤੋਂ ਸਪੱਸ਼ਟ ਹੈ ਕਿ ਤਸਵੀਰ 6 ਸਾਲ ਪੁਰਾਣੀ ਹੈ। ਇਸ ਤੋਂ ਬਾਅਦ ਅਸੀਂ ਗੂਗਲ ਤੇ ਅਰਜਨ ਸਿੰਘ ਕੀ ਵਰਡ ਨੂੰ ਸਰਚ ਕੀਤਾ। ਵਾਇਰ ਹਿੰਦੀ ਦੁਆਰਾ 2017 ਵਿਚ ਛਪੀ ਇਕ ਰਿਪੋਰਟ ਦੇ ਮੁਤਾਬਕ ਅਰਜਨ ਸਿੰਘ ਦਾ 98 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ।
ਰਿਪੋਰਟ ਦੇ ਮੁਤਾਬਕ ਦੇ ਭਾਰਤ ਪਾਕਿਸਤਾਨ ਯੁੱਧ ਵਿੱਚ ਭਾਰਤੀ ਹਵਾਈ ਸੈਨਾ ਦੀ ਕਮਾਂਡ ਕਰਨ ਵਾਲੇ ਅਰਜੁਨ ਸਿੰਘ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦੇਹਾਂਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰ ਸ਼ੋਕ ਜਤਾਇਆ ਸੀ।
ਇਸ ਤਰ੍ਹਾਂ ਸਪਸ਼ਟ ਹੁੰਦਾ ਹੈ ਕਿ ਅਰਜਨ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Result: Missing Context
Our Sources
Tweet made by Narendra Modi on September 16, 2017
Image uploaded by Getty Images on January 26, 2016
ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ