Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
News
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ (Uttar Pradesh) ਦੇ ਗੋਰਖਪੁਰ ਵਿਚ ਕਿਸਾਨਾਂ ਵੱਲੋਂ ਭਾਜਪਾ ਆਗੂ ਦੀ ਕੁੱਟਮਾਰ ਕੀਤੀ ਗਈ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਨਾਲ ਲੋਕਾਂ ਦੀ ਭੀੜ ਨੂੰ ਬੇਹਰਿਹਮੀ ਨਾਲ ਕੁੱਟਮਾਰ ਕਰਦਿਆਂ ਵੇਖਿਆ ਜਾ ਸਕਦਾ ਹੈ।
ਪੰਜਾਬੀ ਮੀਡੀਆ ਅਦਾਰੇ ‘World Punjabi TV’ ਨੇ ਵੀ ਵਾਇਰਲ ਵੀਡੀਓ ਨੂੰ ਆਪਣੇ ਅਧਿਕਾਰਿਕ ਫੇਸਬੁੱਕ ਪੇਜ਼ ਤੇ ਅਪਲੋਡ ਕੀਤਾ। ਹਾਲਾਂਕਿ, ਬਾਅਦ ਦੇ ਵਿੱਚ ਮੀਡਿਆ ਅਦਾਰੇ ਨੇ ਵੀਡੀਓ ਨੂੰ ਡਿਲੀਟ ਕਰ ਦਿੱਤਾ। World Punjabi TV ਵਲੋਂ ਅਪਲੋਡ ਵੀਡੀਓ ਦਾ ਸਕ੍ਰੀਨਸ਼ੋਟ ਤੁਸੀਂ ਨੀਚੇ ਦੇਖ ਸਕਦੇ ਹੋ।
ਫੇਸਬੁਕ ਯੂਜ਼ਰ ਗੁਰਵਿੰਦਰ ਸਿੰਘ ਟੋਨੀ ਨੇ ਇਸ ਵੀਡੀਓ ਨੂੰ ਅਪਲੋਡ ਕਰਦਿਆਂ ਲਿਖਿਆ, ‘ਐਤਕੀਂ ਪਿੰਡਾਂ ਚ ਆਹ ਹਾਲ ਹੋਣਾਂ ਭਾਜਪਾ ਅਕਾਲੀਆਂ ਦੇ ਲੀਡਰਾਂ ਦਾ ਜਿਵੇਂ ਆਹ ਨੇਤਾ ਦਾ ਗੋਰਖਪੁਰ ਚ ਹੋਇਆ।’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਸਬੰਧਿਤ ਕੀਵਰਡ ਸਰਚ ਨਾਲ ਮਾਮਲੇ ਨੂੰ ਲੈ ਕੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ।
ਸਾਨੂੰ ਫੇਸਬੁੱਕ ‘ਤੇ 26 ਜੂਨ ਨੂੰ ਇਹ ਵੀਡੀਓ Salman Ahmad Khan ਨਾਂਅ ਦੇ ਯੂਜ਼ਰ ਦੁਆਰਾ ਸ਼ੇਅਰ ਕੀਤਾ ਮਿਲਿਆ। Salman Ahmad Khan ਨੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਸੀ, “गोरखपुर जिला पंचायत अध्यक्ष:भाजपा प्रत्याशी साधना के समर्थकों ने कलेक्ट्रेट गेट पर सपा नेता को पीटा” ਪੋਸਟ ਦੇ ਮੁਤਾਬਕ ਵੀਡੀਓ ਵਿਚ ਕੁੱਟ ਖਾ ਰਿਹਾ ਵਿਅਕਤੀ ਸਮਾਜਵਾਦੀ ਪਾਰਟੀ ਦਾ ਲੀਡਰ ਹੈ ਜਿਸਨੂੰ ਭਾਜਪਾ ਸਮਰਥਕਾਂ ਵੱਲੋਂ ਕੁੱਟਿਆ ਗਿਆ ਸੀ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਹੁਣ ਅੱਗੇ ਵਧਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਪੁਖਤਾ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ Live Hindustan ਦੀ ਇੱਕ ਖਬਰ ਮਿਲੀ। 26 ਜੂਨ 2021 ਨੂੰ ਪ੍ਰਕਾਸ਼ਿਤ ਖਬਰ ਦੇ ਮੁਤਾਬਕ, ਭਾਜਪਾ ਕੈਂਡੀਡੇਟ ਸਾਧਨਾ ਦੇ ਸਮਰਥਕਾਂ ਨੇ ਸਮਾਜਵਾਦੀ ਪਾਰਟੀ ਦੇ ਲੀਡਰ ਨੂੰ ਕੁਟਿਆ। ਖਬਰ ਦੇ ਮੁਤਾਬਕ , ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹਾ ਪੰਚਾਇਤੀ ਚੋਣਾਂ ਨਾਲ ਜੁੜਿਆ ਹੋਇਆ ਹੈ ਅਤੇ ਖਬਰ ਅਨੁਸਾਰ ਭਾਜਪਾ ਆਗੂ ਸਾਧਨਾ ਦੇ ਸਮਰਥਕਾਂ ਵੱਲੋਂ ਸਪਾ ਦੇ ਜਿਤੇਂਦਰ ਯਾਦਵ ਦੀ ਕੁੱਟਮਾਰ ਕੀਤੀ ਗਈ ਸੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ Jansatta ਦੀ ਰਿਪੋਰਟ ਮਿਲੀ। ਜਨਸੱਤਾ ਨੇ ਖਬਰ ਪ੍ਰਕਾਸ਼ਿਤ ਕਰਦਿਆਂ ਵਾਇਰਲ ਵੀਡੀਓ ਦਾ ਸਕ੍ਰੀਨਸ਼ੋਟ ਇਸਤੇਮਾਲ ਕੀਤਾ ਸੀ। 26 ਜੂਨ 2021 ਨੂੰ ਪ੍ਰਕਾਸ਼ਿਤ ਖਬਰ ਦੇ ਮੁਤਾਬਕ, ਯੂਪੀ ਦੇ ਗੋਰਖਪੁਰ ਵਿਖੇ ਭਾਜਪਾ ਆਗੂ ਸਾਧਨਾ ਦੇ ਸਮਰਥਕਾਂ ਵੱਲੋਂ ਸਪਾ ਦੇ ਲੀਡਰ ਜਿਤੇਂਦਰ ਯਾਦਵ ਦੀ ਕੁੱਟਮਾਰ ਕੀਤੀ ਗਈ ਸੀ।
ਇਸ ਮਾਮਲੇ ਨੂੰ ਲੈ ਕੇ Amar Ujala ਨੇ ਵੀ ਆਪਣੀ ਰਿਪੋਰਟ ਪ੍ਰਕਾਸ਼ਿਤ ਕੀਤੀ।
ਪ੍ਰਮੁੱਖ ਮੀਡਿਆ ਏਜੇਂਸੀ ANI UP ਨੇ ਵੀ ਇਸ ਵੀਡੀਓ ਨੂੰ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਅਪਲੋਡ ਕੀਤਾ।
ਸਾਡੀ ਜਾਂਚ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਵੀਡੀਓ ਵਿਚ ਸਮਾਜਵਾਦੀ ਪਾਰਟੀ ਦੇ ਆਗੂ ਨਾਲ ਕੁੱਟਮਾਰ ਹੋ ਰਹੀ ਹੈ। ਭਾਜਪਾ ਸਮਰਥਕਾਂ ਵੱਲੋਂ ਸਪਾ ਆਗੂ ਨਾਲ ਕੀਤੀ ਗਈ ਕੁੱਟਮਾਰ ਦੀ ਵੀਡੀਓ ਨੂੰ ਗਲਤ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
https://twitter.com/SalmanKhanVoice/status/1409195226321854471
https://twitter.com/ANINewsUP/status/1408777191517605888
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Vasudha Beri
December 20, 2024
Shaminder Singh
December 14, 2024
Komal Singh
December 11, 2024