ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦਾ ਸਮਰਥਨ ਕਰਨ ਦੇ ਲਈ 200 ਪੁਲਿਸ ਕਰਮੀਆਂ ਨੇ ਅਸਤੀਫਾ ਦੇ ਦਿੱਤਾ ਹੈ। ਪੋਸਟ ਵਿੱਚ ਲਿਖਿਆ ਹੈ ਕਿ ਕੀ ਕਿਸਾਨ ਤੇ ਜਵਾਨ ਦੀ ਜੋਡ਼ੀ ਅੰਦੋਲਨ ਨੂੰ ਨਵਾਂ ਰੂਪ ਦੇ ਕੇ ਮੁਕਾਮ ਤੇ ਪਹੁੰਚਾਏਗੀ ਕਿਉਂਕਿ ਦਿੱਲੀ ਪੁਲਿਸ ਵਿੱਚ ਬਗ਼ਾਵਤ ਕਰ 200 ਪੁਲਿਸ ਕਰਮੀਆਂ ਨੇ ਅਸਤੀਫਾ ਦੇ ਦਿੱਤਾ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਦੇ ਲਈ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ ਪਰ ਸੋਚ ਤੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਮਿਲੀ ਕਿ ਦਿੱਲੀ ਪੁਲੀਸ ਦੇ ਪੁਲੀਸ ਕਰਮੀਆਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਹਾਲਾਂਕਿ ਸਰਚ ਦੇ ਦੌਰਾਨ ਅਸੀਂ ਪਾਇਆ ਕਿ 26 ਜਨਵਰੀ ਨੂੰ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲੀਸ ਕਿਸਾਨਾਂ ਤੇ ਕਾਰਵਾਈ ਕਰਨ ਜਾ ਰਹੀ ਹੈ।
26 ਜਨਵਰੀ ਨੂੰ ਕੋਈ ਹਿੰਸਾ ਬਾਅਦ ਦਿੱਲੀ ਪੁਲੀਸ ਨੇ ਤਕਰੀਬਨ 40 FIR ਦਰਜ ਕੀਤੀਆਂ ਹਨ। ਇਸ ਨਾਲ ਹੀ ਕਈ ਕਿਸਾਨ ਨੇਤਾਵਾਂ ਨੂੰ ਨੋਟਿਸ ਭੇਜ ਕੇ ਪੁਸ਼ਟੀ ਵਾਸਤੇ ਲਈ ਵੀ ਸੱਦਿਆ ਗਿਆ ਹੈ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਇੱਕ ਵਾਰ ਫਿਰ ਤੋਂ ਗੂਗਲ ਤੇ ਸਰਚ ਕੀਤਾ ਸਰ ਦੇ ਦੌਰਾਨ ਸਾਨੂੰ ਪੋਸਟ ਦੇ ਨਾਲ ਜੁੜੀ ਮੀਡੀਆ ਰਿਪੋਰਟ ਵਿਚ ਇਸ ਤਰ੍ਹਾਂ ਦੀ ਕੋਈ ਖ਼ਬਰ ਨਹੀਂ ਮਿਲੀ ਕਿ ਦਿੱਲੀ ਪੁਲੀਸ ਦੇ ਪੁਲੀਸ ਕਰਮੀਆਂ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਹੁਣ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ।
ਇਸ ਮਾਮਲੇ ਦੇ ਵਿੱਚ ਅਸੀਂ ਦਿੱਲੀ ਪੁਲੀਸ ਦੇ ਕਮਿਸ਼ਨਰ SN Shrivastava ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਵੀ ਚੈੱਕ ਕੀਤਾ ਪਰ ਸਪਸ਼ਟ ਦੌਰਾਨ ਸਾਨੂੰ ਐੱਸਨ ਸ੍ਰੀਵਾਸਤਵ ਦਾ ਦਿੱਲੀ ਪੁਲੀਸ ਕਰਮੀਆਂ ਨੂੰ ਲਿਖਿਆ ਹੋਇਆ ਇੱਕ ਪੱਤਰ ਮਿਲਿਆ ਜਿਸ ਵਿੱਚ ਉਹ ਦਿੱਲੀ ਪੁਲੀਸ ਦੇ ਜਵਾਨਾਂ ਦੇ ਹੌਸਲੇ ਦੀ ਸਰਾਹਨਾ ਕਰ ਰਹੇ ਹਨ।

ਅਸੀਂ ਇਸ ਮਾਮਲੇ ਨੂੰ ਲੈ ਕੇ ਦਿੱਲੀ ਪੁਲੀਸ ਦੇ PRO ਅਨਿਲ ਮਿੱਤਲ ਨਾਲ ਗੱਲਬਾਤ ਕੀਤੀ। ਅਨਿਲ ਮਿੱਤਲ ਨੇ ਵਾਇਰਲ ਪੋਸਟ ਨੂੰ ਲੈ ਕੇ ਕਿਹਾ ਕਿ ਦਿੱਲੀ ਪੁਲੀਸ ਦੇ ਕਿਸੀ ਵੀ ਜਵਾਨ ਨੇ ਨਾ ਤਾਂ ਅਸਤੀਫਾ ਦਿੱਤਾ ਹੈ ਅਤੇ ਨਾ ਹੀ ਕੋਈ ਕਰਮਚਾਰੀ ਕਿਸਾਨ ਅੰਦੋਲਨ ਦੇ ਨਾਲ ਜੁੜਿਆ ਹੋਇਆ ਹੈ। ਵਾਇਰਲ ਦਾਅਵਾ ਫ਼ਰਜ਼ੀ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਦਿੱਲੀ ਪੁਲਿਸ ਦੇ ਕਿਸੀ ਵੀ ਜਵਾਨ ਨੇ ਨਾ ਤਾਂ ਅਸਤੀਫਾ ਦਿੱਤਾ ਹੈ ਅਤੇ ਨਾ ਹੀ ਕੋਈ ਕਰਮਚਾਰੀ ਕਿਸਾਨ ਅੰਦੋਲਨ ਦੇ ਨਾਲ ਜੁੜਿਆ ਹੈ।
Result: Misleading
Sources
Source Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044