2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ।

ਹਾਲਾਂਕਿ ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਦਾ ਬਿਆਨ ਖੂਬ ਵਾਇਰਲ ਹੋ ਰਿਹਾ ਹੈ।
ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਅਤੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੇ ਬਿਆਨ ਦਿੱਤਾ ਹੈ ਕਿ ਅਮਨ ਅਰੋੜਾ ਨੂੰ ਹਾਈਕਮਾਂਡ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨ ਕਰ ਸਕਦੀ ਹੈ।
Fact Check/Verification
2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਹਰੇਕ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਉਸ ਦੌਰਾਨ ਹੀ ਕਈ ਗੁੰਮਰਾਹਕੁਨ ਤਸਵੀਰਾਂ , ਵੀਡੀਓ ਅਤੇ ਸੰਦੇਸ਼ ਵੀ ਵਾਇਰਲ ਹੋ ਰਹੇ ਹਨ।
2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸਿਰਫ਼ 20 ਸੀਟਾਂ ਤੇ ਸਿਮਟ ਕੇ ਰਹਿ ਗਈ ਸੀ ਜਿਸ ਦਾ ਇੱਕ ਮੁੱਖ ਕਾਰਨ ਮੁੱਖ ਮੰਤਰੀ ਦਾ ਚਿਹਰਾ ਨਹੀਂ ਹੋਣਾ ਵੀ ਸੀ। 2022 ਦੀਆ ਚੋਣਾਂ ਨੂੰ ਲੈ ਕੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਇਹ ਸਪੱਸ਼ਟ ਜ਼ਰੂਰ ਕੀਤਾ ਸੀ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਕੈਂਡੀਡੇਟ ਦਾ ਨਾਮ ਜਲਦ ਹੀ ਐਲਾਨ ਕਰੇਗੀ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਇਸ ਵਿੱਚ ਸੋਸ਼ਲ ਮੀਡੀਆ ਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਅਤੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਦਾ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਜਰਨੈਲ ਸਿੰਘ ਨੇ ਕਿਹਾ ਕਿ ਅਮਨ ਅਰੋੜਾ ਨੂੰ ਹਾਈਕਮਾਂਡ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨ ਕਰ ਸਕਦੀ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਬਿਆਨ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੇ ਬਿਆਨ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।

ਗੌਰਤਲਬ ਹੈ ਕਿ , ਜੇਕਰ ਜਰਨੈਲ ਸਿੰਘ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਦਿੱਤਾ ਹੁੰਦਾ ਤਾਂ ਨਿਊਜ਼ ਅਤੇ ਮੀਡੀਆ ਏਜੰਸੀਆਂ ਦੇ ਵੱਲੋਂ ਕੋਈ ਨਾ ਕੋਈ ਖ਼ਬਰ ਜ਼ਰੂਰ ਪ੍ਰਕਾਸ਼ਿਤ ਕੀਤੀ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।
ਜਾਂਚ ਦੇ ਅਗਲੇ ਪੜਾਅ ਦੇ ਵਿੱਚ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਦੀ ਫੇਸਬੁੱਕ ਤੇ ਟਵਿੱਟਰ ਅਕਾਉਂਟ ਨੂੰ ਖੰਗਾਲਿਆ ਹਾਲਾਂਕਿ ਇਸ ਦੌਰਾਨ ਵੀ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਬਿਆਨ ਨਹੀਂ ਮਿਲਿਆ।
ਹੁਣ ਅਸੀਂ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ ਦੇ ਨਾਲ ਸੰਪਰਕ ਕੀਤਾ। ਹਾਲਾਂਕਿ ਸਾਡਾ ਉਨ੍ਹਾਂ ਦੇ ਨਾਲ ਸੰਪਰਕ ਕਾਇਮ ਨਹੀਂ ਹੋ ਸਕਿਆ। ਜਰਨੈਲ ਸਿੰਘ ਦੇ ਨਾਲ ਸੰਪਰਕ ਹੋਣ ਤੇ ਇਸ ਆਰਟੀਕਲ ਨੂੰ ਅਪਡੇਟ ਕੀਤਾ ਜਾਵੇਗਾ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ ਦਾ ਵਾਇਰਲ ਹੋ ਰਿਹਾ ਬਿਆਨ ਫਰਜ਼ੀ ਹੈ। ਜਰਨੈਲ ਸਿੰਘ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
Result: Fabricated News
Sources
https://twitter.com/JarnailSinghAAP
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044