ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਕੀ ਸੀਬੀਐਸਈ ਨੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦੀ ਤਾਰੀਖ ਦਾ...

ਕੀ ਸੀਬੀਐਸਈ ਨੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦੀ ਤਾਰੀਖ ਦਾ ਕੀਤਾ ਐਲਾਨ? ਵਾਇਰਲ ਹੋਇਆ ਫਰਜ਼ੀ ਸਰਕੁਲਰ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਲੇਮ:

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਨੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਬਾਰ੍ਹਵੀਂ ਕਲਾਸ ਦੇ ਨਤੀਜੇ 11 ਜੁਲਾਈ ਅਤੇ ਦਸਵੀਂ ਕਲਾਸ ਦੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।

ਵੇਰੀਫਿਕੇਸ਼ਨ:

ਸੋਸ਼ਲ ਮੀਡੀਆ ਤੇ ਇਕ ਸਰਕੁਲਰ ਖੂਬ ਵਾਇਰਲ ਹੋ ਰਿਹਾ ਹੈ ਜਿਸ ਦੇ ਮੁਤਾਬਕ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਨੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦਾ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਵਾਇਰਲ ਸਰਕੁਲਰ ਦੇ ਮੁਤਾਬਕ , ਬਾਰ੍ਹਵੀਂ ਕਲਾਸ ਦੇ ਨਤੀਜੇ 11 ਜੁਲਾਈ ਅਤੇ ਦਸਵੀਂ ਕਲਾਸ ਦੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।

ਗੌਰਤਲਬ ਹੈ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਹਾਲ ਹੀ ਦੇ ਵਿੱਚ ਐਲਾਨ ਕੀਤਾ ਸੀ ਕਿ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ 15 ਜੁਲਾਈ ਤੋਂ ਪਹਿਲਾਂ ਕਰ ਦਿੱਤਾ ਜਾਵੇਗਾ।

ਅਸੀਂ ਪਾਇਆ ਕਿ ਵੱਖ ਵੱਖ ਮੀਡੀਆ ਏਜੰਸੀ ਜਿਵੇਂ ਕਿ ਟਾਈਮਜ਼ ਆਫ ਇੰਡੀਆ, ਇਕਨੋਮਿਕ ਟਾਈਮਜ਼ ਨਾਓ, ਏ ਐੱਨ ਆਈ , ਇੰਡੀਆ ਟੀਵੀ ਨੇ ਵੀ ਇਸ ਸਰਕੁਲਰ ਨੂੰ ਸਾਂਝਾ ਕੀਤਾ।

ਹਾਲਾਂਕਿ ਇੰਡੀਆ ਟੀਵੀ , ਏ ਐੱਨ ਆਈ ਅਤੇ ਟਾਈਮਜ਼ ਆਫ ਇੰਡੀਆ ਨੇ ਬਾਅਦ ਵਿਚ ਆਪਣੀ ਗਲਤੀ ਸੁਧਾਰਦਿਆਂ ਹੋਇਆ ਇਸ ਮਾਮਲੇ ਲੈ ਕੇ ਸਪੱਸ਼ਟੀਕਰਨ ਦਿੱਤਾ।

ਅਸੀਂ ਸੋਸ਼ਲ ਮੀਡੀਆ ਤੇ ਵਾਰ ਹੋ ਰਹੀ ਸਰਕੁਲਰ ਦੀ ਜਾਂਚ ਸ਼ੁਰੂ ਕੀਤੀ।ਜਾਂਚ ਦੇ ਦੌਰਾਨ ਅਸੀਂ ਵਾਇਰਲ ਹੋ ਰਹੇ ਸਰਕੁਲਰ ਨੂੰ ਗੌਰ ਦੇ ਨਾਲ ਦੇਖਿਆ। ਜਾਂਚ ਦੇ ਦੌਰਾਨ ਅਸੀਂ ਪਾਇਆ ਕਿ ਵਾਰ ਹੋ ਰਹੇ ਸਰਕੁਲਰ ਨੂੰ ਫੋਟੋਸ਼ਾਪ ਦੀ ਮਦਦ ਦੇ ਨਾਲ ਬਣਾਇਆ ਹੈ।ਅਸੀਂ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 8 ਜੁਲਾਈ ਨੂੰ ਜਾਰੀ ਕੀਤੇ ਗਏ ਸਰਕੁਲਰ ਅਤੇ ਵਾਇਰਲ ਹੋ ਰਹੇ ਸਰਕੁਲਰ ਦੀ ਤੁਲਨਾ ਕੀਤੀ।

ਜਾਂਚ ਦੇ ਦੌਰਾਨ ਅਸੀਂ ਪਾਇਆ ਕਿ ਵਾਇਰਲ ਹੋ ਰਹੇ ਸਰਕੂਲਰ ਵਿੱਚ ਦਸਤਖਤ ਦੇ ਰੰਗਾਂ ਵਿੱਚ ਕਾਫ਼ੀ ਅੰਤਰ ਹੈ ਜਦਕਿ ਅਧਿਕਾਰਿਕ ਸਰਕੂਲਰ ਦੇ ਵਿੱਚ ਇਸ ਤਰ੍ਹਾਂ ਦਾ ਕੋਈ ਅੰਤਰ ਨਹੀਂ ਹੈ। ਜਾਂਚ ਦੇ ਦੌਰਾਨ ਅਸੀਂ ਇਹ ਵੀ ਪਾਇਆ ਕਿ ਵਾਇਰਲ ਹੋ ਰਹੇ ਸਰਕੂਲਰ ਦੇ ਵਿੱਚ ਅੱਖਰਾਂ ਅਤੇ ਨੰਬਰਾਂ ਨੂੰ ਗ਼ੈਰ ਰਸਮੀ ਢੰਗ ਦੇ ਨਾਲ ਲਿਖਿਆ ਹੋਇਆ ਹੈ। ਅਸੀਂ ਇਹ ਵੀ ਪਾਇਆ ਕਿ ਕੁਝ ਅੱਖਰਾਂ ਦੀ ਸਫ਼ਬੰਦੀ ਠੀਕ ਨਹੀਂ ਹੈ।

ਅਸੀਂ ਇਸ ਮਾਮਲੇ ਲੈ ਕੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਅਧਿਕਾਰਕ ਟਵਿਟਰ ਹੈਂਡਲ ਨੂੰ ਵੀ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੇ ਸਰਕੁਲਰ ਨੂੰ ਲੈ ਕੇ ਸੀਬੀਐੱਸਈ ਵੱਲੋਂ ਦਿੱਤਾ ਗਿਆ ਸਪੱਸ਼ਟੀਕਰਨ ਮਿਲਿਆ ਜਿਸ ਵਿੱਚ ਚੋਣ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਸਰਕੁਲਰ ਫਰਜ਼ੀ ਹੈ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੇ ਨਤੀਜਿਆਂ ਦੀ ਤਾਰੀਖ ਦਾ ਐਲਾਨ ਨਹੀਂ ਕੀਤਾ ਹੈ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਸਰਕੁਲਰ ਫਰਜ਼ੀ ਹੈ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਨੇ ਪ੍ਰੀਖਿਆਵਾਂ ਦੇ ਨਤੀਜਿਆਂ ਦੀ ਤਾਰੀਖ ਦਾ ਐਲਾਨ ਨਹੀਂ ਕੀਤਾ ਹੈ।

ਟੂਲਜ਼ ਵਰਤੇ:  

  • ਗੂਗਲ ਸਰਚ
  • ਮੀਡੀਆ ਰਿਪੋਰਟ
  • ਟਵਿੱਟਰ ਅਡਵਾਂਸ ਸਰਚ 

ਰਿਜ਼ਲਟ – ਗੁੰਮਰਾਹਕੁੰਨ ਦਾਅਵਾ      

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular