Fact Check
ਕਿਸਾਨ ਅੰਦੋਲਨ: ਪੁਰਾਣੀ ਵੀਡੀਓ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੱਸਕੇ ਕੀਤਾ ਵਾਇਰਲ
ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਸਮੂਹ ਕਿਸਾਨ ਜਥੇਬੰਦੀਆਂ ਨੇ 7 ਜਨਵਰੀ ਨੂੰ ਟਰੈਕਟਰ ਪਰੇਡ ਕੱਢੀ। ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਵੱਡੀ ਟਰੈਕਟਰ ਰੈਲੀ ਕੱਢਣ ਦਾ ਐਲਾਨ ਵੀ ਕੀਤਾ ਹੈ।

ਟਰੈਕਟਰ ਰੈਲੀ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਟਰੈਕਟਰਾਂ ਨੂੰ ਸਟੰਟ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ 26 ਜਨਵਰੀ ਨੂੰ ਹੋਣ ਵਾਲੀ ਪਰੇਡ ਦੀ ਤਿਆਰੀ ਦੀ ਹੈ।
ਇੱਕ ਟਵਿੱਟਰ ਯੂਜ਼ਰ ਨੇ ਇਸ ਵੀਡੀਓ ਨੂੰ ਸਾਂਝੀ ਕਰਦਿਆਂ ਲਿਖਿਆ, ‘26 ਜਨਵਰੀ ਦੀ ਪਰੇਡ ਦੀ ਤਿਆਰੀ, ਠੀਕ ਹੈ ਨਾ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕਿਟੀਮ ਅਸੀ InVID ਟੂਲ ਦੀ ਮਦਦ ਨਾਲ ਵੀਡੀਓ ਦੇ ਕੀਫ੍ਰੇਮ ਕੱਢੇ। ਜਿਹਨਾਂ ਨੂੰ ਅਸੀਂ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਕੁਝ ਪੁਰਾਣੀਆਂ ਵੀਡੀਓਜ਼ ਮਿਲੀਆਂ ਜਿਸ ਤੋਂ ਅਸੀਂ ਅੰਦਾਜ਼ਾ ਲਗਾਇਆ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ।
ਹੁਣ ਅਸੀਂ Yandex image search ਟੂਲ ਦੀ ਮਦਦ ਨਾਲ ਕੁਝ ਕੀਫ਼੍ਰੇਮਸ ਨੂੰ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਦੌਰਾਨ ਸਾਨੂੰ 1 1 ਫਰਵਰੀ 2020 ਨੂੰ ਅਪਲੋਡ ਕੀਤੀ ਗਈ ਵੀਡੀਓ ਮਿਲੀ ਜੋ ਵਾਇਰਲ ਹੋ ਰਹੀ ਵੀਡੀਓ ਨਾਲ ਪੂਰੀ ਤਰ੍ਹਾਂ ਮੇਲ ਖਾਂਦੀ ਹੈ। ਇਸ ਵੀਡੀਓ ਨੂੰ Jony Haryana ਨਾਂਅ ਦੇ ਚੈਨਲ ‘ਤੇ ਅਪਲੋਡ ਕੀਤਾ ਗਿਆ ਸੀ। ਇਸ ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਹੈ, ਇਕ ਟਾਇਰ ਤੇ ਘੁੰਮਾ ਦਿੱਤਾ ਟਰੈਕਟਰ// ਸੁਭਾਸ਼ ਹਰਿਆਣਾ 855।
ਆਪਣੀ ਜਾਂਚ ਨੂੰ ਜਾਰੀ ਰੱਖਦਿਆਂ, ਅਸੀਂ ਕੁਝ ਕੀਵਰਡ ਦੀ ਮਦਦ ਨਾਲ ਸੁਭਾਸ਼ ਲਾਠਵਾਲ ਦੇ ਸੋਸ਼ਲ ਮੀਡੀਆ ਅਕਾਉਂਟ ਨੂੰ ਲੱਭਿਆ। ਸਰਚ ਦੇ ਦੌਰਾਨ ਸਾਨੂੰ ਸੁਭਾਸ਼ ਲਾਠਵਾਲ ਦੀ ਫੇਸਬੁੱਕ ਪ੍ਰੋਫਾਈਲ ਮਿਲੀ ਜਿਸ ‘ਤੇ ਵਾਇਰਲ ਵੀਡੀਓ ਸਮੇਤ ਕਈ ਹੋਰ ਟਰੈਕਟਰਾਂ ਦੇ ਸਟੰਟ ਦੇ ਵੀਡੀਓ ਅਪਲੋਡ ਕੀਤੇ ਗਏ ਹਨ। ਵਾਇਰਲ ਹੋ ਰਹੀ ਵੀਡੀਓ ਨੂੰ 3 ਫਰਵਰੀ 2020 ਨੂੰ ਅਪਲੋਡ ਕੀਤਾ ਗਿਆ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਅਤੇ ਇਸ ਵੀਡੀਓ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
Result: False
Sources
YouTube – https://www.youtube.com/watch?v=eNrLcr8M4pg&feature=emb_title
Facebook- https://www.facebook.com/subhash.lathwal.1/videos/1066814833657019
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044