ਸੋਸ਼ਲ ਮੀਡੀਆ ਤੇ ਸੜਕ ਉੱਤੇ ਖੜ੍ਹੇ ਟਰੈਕਟਰਾਂ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ । ਦਾਅਵਾ ਕੀਤਾ ਜਾ ਰਿਹਾ ਹੈ ਕਿ ਜਰਮਨੀ ਦੇ ਵਿਚ ਭਾਰਤੀ ਕਿਸਾਨਾਂ ਦੇ ਹੱਕ ਦੇ ਵਿਚ ਇਕ ਟਰੈਕਟਰ ਰੈਲੀ ਕੱਢੀ ਗਈ।

ਗੌਰਤਲਬ ਹੈ ਕਿ ਪਿਛਲੇ 82 ਦਿਨਾਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਏ ਕਿਸਾਨ ਆਰਡੀਨੈਂਸ ਬਿੱਲ ਦਾ ਵਿਰੋਧ ਕਰ ਰਹੇ ਹਨ।
ਸੋਸ਼ਲ ਮੀਡੀਆ ਤੇ ਕਈ ਯੂਜ਼ਰਾਂ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਜਰਮਨੀ ਵਿੱਚ ਕਿਸਾਨਾਂ ਦੇ ਹੱਕ ਵਿਚ ਰੈਲੀ”
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Crowdtangle ਦੇ ਡਾਟਾ ਮੁਤਾਬਕ ਵੀ ਫੇਸਬੁੱਕ ਤੇ ਤਕਰੀਬਨ 14,401 ਤੋਂ ਵੱਧ ਲੋਕ ਇਸ ਬਾਰੇ ਵਿਚ ਚਰਚਾ ਕਰ ਰਹੇ ਹਨ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਟ੍ਰਿਬਿਊਨ ਕ੍ਰੋਨੀਕਲ ਨਾਮਕ ਇਕ ਮੀਡੀਆ ਏਜੰਸੀ ਦੁਆਰਾ ਪ੍ਰਕਾਸ਼ਿਤ ਮਿਲੀ। ਟ੍ਰਿਬਿਊਨ ਕ੍ਰੋਨੀਕਲ ਨੀਂ ਇਸ ਤਸਵੀਰ ਨੂੰ ਨਵੰਬਰ ਨੂੰ ਅਪਲੋਡ ਕੀਤਾ ਸੀ ਤਸਵੀਰ ਦੇ ਕੈਪਸ਼ਨ ਦੇ ਮੁਤਾਬਕ ਕਿਸਾਨਾਂ ਨੇ ਆਪਣੇ ਟਰੈਕਟਰਾਂ ਨੂੰ ਬਰਲਿਨ ਜਰਮਨੀ ਦੇ ਬਰੈਂਡਨਬਰਗ ਗੇਟ ਦੇ ਮੂਹਰੇ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਵਿਰੋਧ ਵਿਚ ਲਗਾ ਦਿੱਤਾ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋਰ ਹੀ ਤਸਵੀਰ ਇਕ ਹੋਰ ਮੀਡੀਆ ਏਜੰਸੀ South West Farmer ਦੁਆਰਾ 27 ਨਵੰਬਰ 2019 ਨੂੰ ਪ੍ਰਕਾਸ਼ਿਤ ਮਿਲੀ। ਇਸ ਰਿਪੋਰਟ ਦੇ ਮੁਤਾਬਿਕ ਵੀ ਕਿਸਾਨਾਂ ਨੇ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਬਰਲਿਨ ਦੀਆਂ ਸੜਕਾਂ ਟਰੈਕਟਰਾਂ ਨਾਲ ਜਾਮ ਕਰ ਦਿੱਤੀਆਂ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਤਸਵੀਰ ਪੁਰਾਣੀ ਅਤੇ ਬਰਲਿਨ ਜਰਮਨੀ ਦੀਆਂ ਹਨ। ਇਨ੍ਹਾਂ ਤਸਵੀਰਾਂ ਦਾ ਮੌਜੂਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
Result: Misleading
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044