ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਕੀ ਉੜੀਸਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੀ ਹੈ ਇਹ...

ਕੀ ਉੜੀਸਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੀ ਹੈ ਇਹ ਵਾਇਰਲ ਤਸਵੀਰ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਉੜੀਸਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੀ ਤਸਵੀਰ

Fact
ਵਾਇਰਲ ਹੋ ਰਹੀ ਤਸਵੀਰ ਤਕਰੀਬਨ 2 ਸਾਲ ਪੁਰਾਣੀ ਹੈ ਜਦੋਂ ਹਤੀਆ-ਰੂਰਕੇਲਾ ਰੇਲਵੇ ਲਾਈਨ ‘ਤੇ ਦੋ ਮਾਲ ਗੱਡੀਆਂ ਇਕ-ਦੂਜੇ ਨਾਲ ਟਕਰਾ ਗਈਆਂ ਸਨ।

2 ਜੂਨ ਦੀ ਸ਼ਾਮ 7 ਵਜੇ ਨੂੰ ਉੜੀਸਾ ਦੇ ਬਾਲਾਸੋਰ ਵਿੱਚ ਕੋਰੋਮੰਡਲ ਐਕਸਪ੍ਰੈਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਰੇਲ ਹਾਦਸੇ ਵਿੱਚ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਇਹ ਘਟਨਾ ਬਾਲਾਸੋਰ ਦੇ ਕੋਲ ਬਹਾਨਾਗਾ ਬਾਜ਼ਾਰ ਸਟੇਸ਼ਨ ਨੇੜੇ ਵਾਪਰੀ। ਇਸ ਵਿੱਚ ਕੋਰੋਮੰਡਲ ਐਕਸਪ੍ਰੈਸ, ਸਰ ਐਮ ਵਿਸ਼ਵੇਸ਼ਵਰਯਾ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਕੁੱਲ 17 ਡੱਬੇ ਪਟੜੀ ਤੋਂ ਉਤਰ ਗਏ, ਜਦੋਂ ਕਿ ਰੇਲਵੇ ਸਟੇਸ਼ਨ ਉੱਤੇ ਖੜੀ ਇੱਕ ਮਾਲ ਗੱਡੀ ਵੀ ਹਾਦਸੇ ਦੀ ਲਪੇਟ ਵਿੱਚ ਆ ਗਈ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ। ਰੇਲਵੇ ਨੇ ਕਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ।

ਇਸ ਦੌਰਾਨ ਸੋਸ਼ਲ ਮੀਡਿਆ ਤੇ ਇਸ ਹਾਦਸੇ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਉੜੀਸਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੀ ਹੈ।

ਫੇਸਬੁੱਕ ਯੂਜ਼ਰ ‘ਰਮਨਦੀਪ ਕੌਰ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਉੜੀਸਾ ਦੇ ਬਾਲਾਸੋਰ ਵਿੱਚ ਭਿਆਨਕ ਰੇਲ ਹਾਦਸਾ। 240 ਮੌਤਾ 930 ਤੋਂ ਵੱਧ ਜਖਮੀ
ਅੱਜ ਤੱਕ ਦਾ ਸਭ ਤੋਂ ਵੱਡਾ ਰੇਲ ਹਾਦਸਾ ਕਹਿ ਰਹੇ। ਪਰ ਇਹ ਸਭ ਹੋਇਆ ਕਿਵੇਂ, ਏਨੀ ਲਾਪਰਵਾਹੀ। ਕੌਣ ਜਿੰਮੇਵਾਰ।’

ਉੜੀਸਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੀ ਹੈ ਇਹ ਵਾਇਰਲ ਤਸਵੀਰ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਤਸਵੀਰ ਨੂੰ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਤਸਵੀਰ ਦੈਨਿਕ ਭਾਸਕਰ ਦੁਆਰਾ 1 ਸਾਲ ਪਹਿਲਾਂ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੀ। ਆਰਟੀਕਲ ਦੀ ਹੈੱਡਲਾਇਨ ਮੁਤਾਬਕ ਕੁਰਕੁਰਾ ਸਟੇਸ਼ਨ ਨੇੜੇ 2 ਮਾਲ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ ਅਤੇ ਕੁਝ ਡੱਬੇ ਪਲਟ ਗਏ।

ਉੜੀਸਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੀ ਹੈ ਇਹ ਵਾਇਰਲ ਤਸਵੀਰ
Courtesy: Dainik Bhaskar

ਹੁਬੂਹੁ ਤਸਵੀਰ ਸਾਨੂੰ ਓਡੀਸ਼ਾ ਟੀਵੀ ਦੁਆਰਾ ਦਿਸੰਬਰ 26, 2021 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੀ। ਰਿਪੋਰਟ ਦੇ ਮੁਤਾਬਕ ਰਾਂਚੀ-ਰੋੜਕੇਲਾ ਰੇਲਵੇ ਸੈਕਸ਼ਨ ਦੇ ਅਧੀਨ ਪਾਕਰ ਅਤੇ ਕੁਰਕੁਰਾ ਰੇਲਵੇ ਸਟੇਸ਼ਨਾਂ ਵਿਚਕਾਰ ਬੀਤੀ ਦੇਰ ਰਾਤ ਮਾਲ ਗੱਡੀਆਂ ਆਹਮੋ-ਸਾਹਮਣੇ ਤੋਂ ਟਕਰਾ ਗਈਆਂ ਜਿਸ ਤੋਂ ਬਾਅਦ ਦੋ ਮਾਲ ਗੱਡੀਆਂ ਪਟੜੀ ਤੋਂ ਉਤਰ ਗਈਆਂ। ਇਸ ਹਾਦਸੇ ਵਿੱਚ ਦੋਵੇਂ ਟਰੇਨਾਂ ਦੇ ਡਰਾਈਵਰ ਅਤੇ ਗਾਰਡ ਵਾਲ-ਵਾਲ ਬਚ ਗਏ। ਰੇਲਵੇ ਅਧਿਕਾਰੀਆਂ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਕਿਸੇ ਮਾਲ ਗੱਡੀ ਦੇ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ।

ਉੜੀਸਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੀ ਹੈ ਇਹ ਵਾਇਰਲ ਤਸਵੀਰ
Courtesy: Odisha TV

ਵਾਇਰਲ ਤਸਵੀਰ ਦੇ ਨਾਲ ਮਿਲਦੀਆਂ ਜੁਲਦੀਆਂ ਤਸਵੀਰਾਂ ਸਾਨੂੰ ਕਈ ਮੀਡਿਆ ਰਿਪੋਰਟਾਂ ਦੇ ਵਿੱਚ ਅਪਲੋਡ ਮਿਲੀਆਂ ਜਿਹਨਾਂ ਨੂੰ ਇਥੇ ਅਤੇ ਇਥੇ ਕਲਿਕ ਕਰਕੇ ਪੜ੍ਹਿਆ ਜਾ ਸਕਦਾ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਤਕਰੀਬਨ 2 ਸਾਲ ਪੁਰਾਣੀ ਹੈ ਜਦੋਂ ਹਤੀਆ-ਰੂਰਕੇਲਾ ਰੇਲਵੇ ਲਾਈਨ ‘ਤੇ ਦੋ ਮਾਲ ਗੱਡੀਆਂ ਇਕ-ਦੂਜੇ ਨਾਲ ਟਕਰਾ ਗਈਆਂ ਸਨ।

Result: Partly False

Our Sources

Media report by Dainik Bhaskar on December 26,2021
Media report by Odisha TV on December 26,2021

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular