ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਸਖਤ ਬੈਰੀਕੇਡਿੰਗ ਦੀ ਵਾਇਰਲ ਹੋ ਰਹੀ ਇਹ ਤਸਵੀਰ ਪੁਰਾਣੀ ਹੈ

ਸਖਤ ਬੈਰੀਕੇਡਿੰਗ ਦੀ ਵਾਇਰਲ ਹੋ ਰਹੀ ਇਹ ਤਸਵੀਰ ਪੁਰਾਣੀ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਕਿਸਾਨਾਂ ਨੇ 12 ਮੁੱਖ ਮੰਗਾਂ ਨੂੰ ਲੈ ਕੇ 13 ਫਰਵਰੀ 2024 ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਹੈ ਕਿ ਸਰਕਾਰ ਸਾਰੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਵੇ। ਇੱਕ ਪਾਸੇ ਜਿੱਥੇ ਕਿਸਾਨ ਅੰਮ੍ਰਿਤਸਰ ਦਿੱਲੀ-ਰਾਸ਼ਟਰੀ ਹਾਈਵੇਅ ਰਾਹੀਂ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਤਿਆਰੀ ਕਰ ਰਹੇ ਹਨ, ਉਥੇ ਹੀ ਅੰਬਾਲਾ ਵਿੱਚ ਸ਼ਭੂ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਮੁਢਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ੰਭੂ ਬਾਰਡਰ ਤੇ ਅੱਥਰੂ ਗੈਸ ਦੇ ਗੋਲਿਆਂ ਦਾ ਇਸਤੇਮਾਲ ਕੀਤਾ। ਪੰਜਾਬ ਸਮੇਤ ਹੋਰਨਾਂ ਰਾਜਾਂ ਤੋਂ ਵੱਡੀ ਗਿਣਤੀ ਦੇ ਵਿੱਚ ਕਿਸਾਨ ਦਿੱਲੀ ਕੂਚ ਵਿੱਚ ਸ਼ਾਮਿਲ ਹੋ ਰਹੇ ਹਨ।

ਇਸ ਵਿਚਾਲੇ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਪੁਲਿਸ ਵੱਲੋਂ ਸਖਤ ਬੈਰੀਕੇਡਿੰਗ ਨੂੰ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਾਲੀਆ ਕਿਸਾਨ ਸੰਘਰਸ਼ ਦੀ ਹੈ ਅਤੇ ਕਿਸਾਨਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਇਹ ਬੇਰੀਕੇਡਿੰਗ ਕੀਤੀ ਗਈ ਹੈ।

ਸਖਤ ਬੈਰੀਕੇਡਿੰਗ ਦੀ ਵਾਇਰਲ ਹੋ ਰਹੀ ਇਹ ਤਸਵੀਰ ਪੁਰਾਣੀ ਹੈ

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਦੁਆਰਾ 6 ਫਰਵਰੀ 2021 ਨੂੰ ਟਵਿੱਟਰ (ਹੁਣ ਐਕਸ) ਤੇ ਅਪਲੋਡ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਹੋਰ ਪੜਤਾਲ ਕਰਨ ਤੇ ਸਾਨੂੰ ਇਹ ਤਸਵੀਰ ਇੰਡੀਆ ਟੁਡੇ ਦੁਆਰਾ 3 ਫਰਵਰੀ 2021 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਵੀ ਅਪਲੋਡ ਮਿਲੀ। ਤਸਵੀਰ ਨਾਲ ਦਿੱਤੇ ਗਏ ਕੈਪਸ਼ਨ ਮੁਤਾਬਕ ਇਹ ਤਸਵੀਰ ਗਾਜ਼ੀਪੁਰ ਬਾਰਡਰ ਤੇ ਕੀਤੀ ਗਈ ਸਖਤ ਬੈਰੀਕੇਡਿੰਗ ਦੀ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ ਜਦੋਂ ਜਦੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ।

Result: Missing Context

Our Sources

Tweet made by Priyanka Gandhi Vadra on February 6, 2021
Report published by India Today on February 3, 2021

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular