ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਕੀ ਕਿਸਾਨ ਅੰਦੋਲਨ ਵਿਚ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਤਿਰੰਗੇ ਦਾ ਕੀਤਾ ਅਪਮਾਨ?

ਕੀ ਕਿਸਾਨ ਅੰਦੋਲਨ ਵਿਚ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਤਿਰੰਗੇ ਦਾ ਕੀਤਾ ਅਪਮਾਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਤਿੰਨ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਕੁਝ ਵਿਅਕਤੀਆਂ ਨੂੰ ਭਾਰਤ ਦੇ ਤਿਰੰਗੇ ਦਾ ਅਪਮਾਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਵਿੱਚ ਚੱਲ ਰਹੀ ਕਿਸਾਨ ਅੰਦੋਲਨ ਦੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਤਿਰੰਗੇ ਦਾ ਅਪਮਾਨ ਕੀਤਾ।

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਲਿਖਿਆ,”ਕਿਸਾਨ ਅੰਦੋਲਨ ਦੇ ਦੌਰਾਨ ਭਾਰਤੀ ਤਿਰੰਗੇ ਨੂੰ ਜਲਾਇਆ ਜਾ ਰਿਹਾ ਹੈ ਹੁਣ ਸੋਚੋ ਇਸ ਅੰਦੋਲਨ ਵਿੱਚ ਕੀ ਚੱਲ ਰਿਹਾ ਹੈ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact check/Verification 

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ।

ਪਹਿਲੀ ਤਸਵੀਰ  

ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੋਜਿਆ। ਸਰਚ ਦੇ ਦੌਰਾਨ ਸਾਨੂੰ ਇਕ ਫੇਸਬੁੱਕ ਪੋਸਟ ਮਿਲੀ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਨੂੰ ਅਗਸਤ 2014 ਵਿੱਚ ਅਪਲੋਡ ਕੀਤਾ ਗਿਆ ਸੀ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਸਰਚ ਦੇ ਦੌਰਾਨ ਸਾਨੂੰ ਇਕ ਬਲਾਗ ਮਿਲਿਆ ਜਿਸ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਦਸੰਬਰ 13, 2013  ਨੂੰ ਅਪਲੋਡ ਕੀਤਾ ਗਿਆ ਸੀ ਜਿਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਤਕਰੀਬਨ 7 ਸਾਲ ਪੁਰਾਣੀ ਹੈ ਅਤੇ ਇਸ ਤਸਵੀਰ ਦਾ ਮੌਜੂਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।

ਦੂਜੀ ਤਸਵੀਰ

ਅਸੀਂ ਵਾਇਰਲ ਹੋ ਰਹੀ ਦੂਜੀ ਤਸਵੀਰ ਨੂੰ ਵੀ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੋਜਿਆ। ਸਰਚ ਦੇ ਦੌਰਾਨ ਸਾਨੂੰ ਇਕ ਫਲਿੱਕਰ ਅਕਾਉਂਟ ਤੇ ਵਾਇਰਲ ਹੋ ਰਹੀ ਤਸਵੀਰ ਮਿਲੀ। ਵਾਇਰਲ ਹੋ ਰਹੀ ਤਸਵੀਰ ਨੂੰ ਅਗਸਤ ਨੂੰ ਅਪਲੋਡ ਕੀਤਾ ਗਿਆ ਸੀ ਜਿਸ ਦੇ ਕੈਪਸ਼ਨ ਦੇ ਮੁਤਾਬਕ,”ਭਾਰਤ ਦੇ ਆਜ਼ਾਦੀ ਦਿਵਸ ਦੇ ਮੌਕੇ ਤੇ ਫਰੀਮੋਂਟ, ਕੈਲੀਫੋਰਨੀਆ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ”।  

ਤੀਜੀ ਤਸਵੀਰ  

ਅਸੀਂ ਵਾਇਰਲ ਹੋ ਰਹੀ ਤੀਜੀ ਤਸਵੀਰ ਨੂੰ ਵੀ ਗੁਪਤ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੁੱਲ੍ਹਿਆ ਸਪਸ਼ਟ ਤੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਪਾਕਿਸਤਾਨੀ ਵੈੱਬਸਾਈਟ ਸਿਆਸਤ.ਪੀਕੇ ਤੇ ਪ੍ਰਕਾਸ਼ਤ ਮਿਲੀ। ਸਿਆਸਤ ਦੀ ਵੈੱਬਸਾਈਟ ਤੇ ਇਸ ਤਸਵੀਰ ਨੂੰ ਜੁਲਾਈ 12, 2015 ਨੂੰ ਅਪਲੋਡ ਕੀਤਾ ਗਿਆ ਸੀ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ। ਇਨ੍ਹਾਂ ਤਸਵੀਰਾਂ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।

Result: Misleading

Sources

https://www.flickr.com/photos/harpdhillon/albums/72157621936019615

https://www.siasat.pk/forums/threads/liberate-khalistan-trend-gets-momentum-on-twitter-toi-boht-ache-din.362739/

https://www.facebook.com/684586524962553/photos/a.685030068251532/687307624690443/?type=3

https://hateindiaendindia.blogspot.com/2013/

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular