Fact Check
ਭਾਰਤੀ ਤਿਰੰਗੇ ਦਾ ਅਪਮਾਨ ਕਰਦੇ ਵਿਅਕਤੀ ਦੀ ਤਸਵੀਰ ਨੂੰ ਕਿਸਾਨ ਪ੍ਰਦਰਸ਼ਨਾਂ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਨੂੰ ਭਾਰਤੀ ਤਿਰੰਗੇ ਦਾ ਅਪਮਾਨ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹੈ।

ਦੇਸ਼ ਭਰ ਦੇ ਕਿਸਾਨ ਭਾਰਤ ਸਰਕਾਰ ਦੇ ਵੱਲੋਂ ਲਾਗੂ ਕੀਤੇ ਗਏ ਤਿੰਨ ਕਿਸਾਨ ਬਿੱਲਾਂ ਦੇ ਵਿਰੋਧ ਵਿੱਚ ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਇਸ ਦੌਰਾਨ ਕਈ ਗੁਮਰਾਹਕੁਨ ਤਸਵੀਰਾਂ ਸੰਦੇਸ਼ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ ਇਸ ਤੋਂ ਪਹਿਲਾਂ ਵੀ Newschecker ਦੀ ਟੀਮ ਨੇ ਕਈ ਫਰਜ਼ੀ ਖ਼ਬਰਾਂ ਦਾ ਪਰਦਾਫਾਸ਼ ਕੀਤਾ ਹੈ।
ਸੋਸ਼ਲ ਮੀਡੀਆ ਤੇ ਇਕ ਯੂਜ਼ਰ ਨੇ ਇਸ ਤਸਵੀਰ ਨੂੰ ਅਪਲੋਡ ਕਰਦਿਆਂ ਲਿਖਿਆ,”ਕਿਸਾਨ ਅੰਦੋਲਨ ਵਿੱਚ ਕੀ ਚੱਲ ਰਿਹਾ ਹੈ ਇਹ ਸਮਝਣਾ ਕੋਈ ਰਾਕੇਟ ਸਾਇੰਸ ਨਹੀਂ ਹੈ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੀ ਅਧਿਕਾਰਿਕ ਵਟਸਐਪ ਨੰਬਰ- 9999499044 ਤੇ ਵੀ ਇਕ ਯੂਜ਼ਰ ਨੇ ਸਾਨੂੰ ਇਸ ਤਸਵੀਰ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਸਾਲ 2019 ਵਿੱਚ ਕਈ ਟਵਿੱਟਰ ਹੈਂਡਲ ਵੱਲੋਂ ਅਪਲੋਡ ਕੀਤੀ ਗਈ ਵਾਇਰਲ ਤਸਵੀਰ ਮਿਲੀ।
Also read:ਕ੍ਰਿਕਟ ਵਰਲਡ ਕੱਪ ਵਿੱਚ ਲਗਾਏ ਗਏ ਨਾਅਰਿਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਮ ਤੇ ਕੀਤਾ ਵਾਇਰਲ
ਸਰਚ ਦੇ ਦੌਰਾਨ ਸਾਨੂੰ ਅਗਸਤ 21,2019 ਨੂੰ ਕੀਤਾ ਇਕ ਟਵੀਟ ਮਿਲਿਆ ਜਿਸ ਵਿੱਚ ਦਲ ਖ਼ਾਲਸਾ ਯੂਕੇ ਦਾ ਲੋਗੋ ਲੱਗਿਆ ਹੋਇਆ ਸੀ ਜਦਕਿ ਹੁਣ ਵਾਇਰਲ ਹੋ ਰਹੀ ਤਸਵੀਰ ਵਿੱਚ ਲੋਗੋ ਨਹੀਂ ਹੈ।

ਸਰਚ ਦੇ ਦੌਰਾਨ ਹੀ ਸਾਨੂੰ ਦਲ ਖ਼ਾਲਸਾ ਯੂਕੇ ਦੇ ਬਲਾਗ ਤੇ ਵਾਇਰਲ ਹੋ ਰਹੀ ਤਸਵੀਰ ਮਿਲੀ ਜਿਸ ਨੂੰ ਅਗਸਤ 17, 2013 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਬਲਾਗ ਦੀ ਰਿਪੋਰਟ ਦੇ ਮੁਤਾਬਕ, ਸਿੱਖ, ਕਸ਼ਮੀਰੀ ਅਤੇ ਹੋਰ ਘੱਟ ਗਿਣਤੀਆਂ ਨੇ 15 ਅਗਸਤ 2013 ਨੂੰ ਭਾਰਤੀ ਸਰਕਾਰ ਦੇ ਖ਼ਿਲਾਫ਼ ਸੈਂਟਰਲ ਲੰਡਨ ਵਿਖੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਇੱਕ ਸਟਾਕ ਵੈੱਬਸਾਈਟ ਉੱਤੇ ਵੀ ਮਿਲੀ ਜਿਸ ਦੀ ਕੈਪਸ਼ਨ ਦੇ ਮੁਤਾਬਕ ਤਸਵੀਰ ਵਿੱਚ ਦਿਖਾਈ ਦੇ ਰਿਹਾ ਸਿੱਖ ਵਿਅਕਤੀ ਦਲ ਖ਼ਾਲਸਾ ਯੂਕੇ ਦੇ ਮੈਂਬਰ ਸਰਦਾਰ ਮਨਮੋਹਨ ਸਿੰਘ ਖਾਲਸਾ ਹਨ ਜਿਨ੍ਹਾਂ ਦਾ ਦੇਹਾਂਤ ਨਵੰਬਰ 20,2017 ਨੂੰ ਹੋਇਆ ਸੀ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ 7 ਸਾਲ ਪੁਰਾਣੀ ਹੈ ਜਿਸ ਦਾ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
Result: Misleading
Sources
https://dalkhalsa.blogspot.com/2013/08/indian-independence-day-protest-indian.html
https://twitter.com/purekhalsa2020/status/1163883433443115009
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044