Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਪੰਜਾਬ ਕਾਂਗਰਸ ਦੇ ਨੇਤਾ ਜਿਨ੍ਹਾਂ ਵਿਚ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਸਮੇਤ ਹੋਰ ਨੇਤਾਵਾਂ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਦੋਂ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਸਨ ਤਾਂ ਉਦੋਂ ਕਾਂਗਰਸ ਸਰਕਾਰ ਨੂਰਮਹਿਲ ਡੇਰੇ ਵਿੱਚ ਨਤਮਸਤਕ ਹੋ ਰਹੀ ਸੀ।

ਵਾਇਰਲ ਹੋ ਰਹੀ ਤਸਵੀਰ ਵਿੱਚ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਸਮੇਤ ਪੰਜਾਬ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ, ਰਾਜਪੁਰਾ ਤੋਂ ਵਿਧਾਇਕ ਹਰਦਿਆਲ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਸਮਾਣਾ ਤੋਂ ਵਿਧਾਇਕ ਰਾਜਿੰਦਰ ਸਿੰਘ ਅਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਚੌਧਰੀ ਦਿਖਾਈ ਦੇ ਰਹੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਨ੍ਹਾਂ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀਬੋਰਡ ਦੀ ਮਦਦ ਨਾਲ ਇਨ੍ਹਾਂ ਤਸਵੀਰਾਂ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀਆਂ ਤਸਵੀਰਾਂ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਟਵਿੱਟਰ ਹੈਂਡਲ ਤੇ ਮਿਲੀਆਂ ਜਿਨ੍ਹਾਂ ਨੂੰ 24 ਨਵੰਬਰ 2019 ਅਪਲੋਡ ਕੀਤਾ ਗਿਆ ਸੀ। ਕੈਪਸ਼ਨ ਦੇ ਮੁਤਾਬਿਕ ਇਹ ਤਸਵੀਰਾਂ ਦਿਵਿਆ ਜੋਤੀ ਜਾਗ੍ਰਿਤੀ ਸੰਸਥਾ, ਨੂਰਮਹਿਲ, ਪੰਜਾਬ ਵਿਖੇ ਨਵਲ ਭੋਰ ਸਮਾਰੋਹ ਦੀਆਂ ਹਨ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਹੈ ਤਸਵੀਰਾਂ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਅਧਿਕਾਰਿਕ ਫੇਸਬੁੱਕ ਹੈਂਡਲ ਤੇ ਵੀ ਮਿਲੀਆਂ ਜਿਨ੍ਹਾਂ ਨੂੰ ਵੀ 24 ਨਵੰਬਰ 2019 ਅਪਲੋਡ ਕੀਤਾ ਗਿਆ ਸੀ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ ਜਿਨ੍ਹਾਂ ਨੂੰ ਗੁਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
https://twitter.com/preneet_kaur/status/1198551371521220609?s=19
https://m.facebook.com/story.php?story_fbid=2503040913275525&id=1417448795168081
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044