Sunday, June 22, 2025

Fact Check

ਕੀ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ?

Written By Shaminder Singh
Jun 27, 2022
banner_image

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਹੁੰਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਹੈ ਜਿਥੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦਾ ਵਿਰੋਧ ਕੀਤਾ ਗਿਆ।

ਫੇਸਬੁੱਕ ਪੇਜ ‘ਨੇਤਾ ਦੀ ਰੇਲ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਚੰਗੀ ਇੱਜਤ ਕਮਾ ਲਈ ਜਾਪਦੀ 3 ਮਹੀਨਿਆਂ ਚ। ਨਗਦੋ ਨਗਦ ਬੇਇੱਜ਼ਤੀ।’ ਇਸ ਵੀਡੀਓ ਨੂੰ 32,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।

ਫੇਸਬੁੱਕ ਪੇਜ ‘ਢੋਂਗੀ ਆਪ’ ਨੇ ਵੀ ਵਾਇਰਲ ਵੀਡੀਓ ਨੂੰ ਹੁਬੂਹੁ ਕੈਪਸ਼ਨ ਦੇ ਨਾਲ ਸ਼ੇਅਰ ਕੀਤਾ।

Crowd tangle ਦੇ ਡਾਟਾ ਮੁਤਾਬਕ ਵੀ ਇਸ ਦਾਅਵੇ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਕੀ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਪਾਇਆ ਕਿ ਵੀਡੀਓ ਵਿੱਚ ਮੁਖ ਮੰਤਰੀ ਭਗਵੰਤ ਮਾਨ ਸਮੇਤ ਬਾਕੀਆਂ ਨੇ ਵੀ ਸਰਦੀਆਂ ਦੇ ਕੱਪੜੇ ਪਾਏ ਹੋਏ ਹਨ। ਇਸ ਤੋਂ ਬਾਅਦ ਅਸੀਂ ਕੀ ਵਰਡ ਸਰਚ ਦੇ ਜਰੀਏ ਵਾਇਰਲ ਵੀਡੀਓ ਨੂੰ ਲੈ ਕੇ ਜਾਣਕਾਰੀ ਜੁਟਾਉਣੀ ਸ਼ੁਰੂ ਕੀਤੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਕਈ ਪੁਰਾਣੇ ਫੇਸਬੁੱਕ ਪੋਸਟਾਂ ‘ਤੇ ਅਪਲੋਡ ਮਿਲੀ। ਪੰਜਾਬ ਕਾਂਗਰਸ ਦੇ ਅਧਿਕਾਰਿਕ ਫੇਸਬੁੱਕ ਪੇਜ ਨੇ 24 ਜਨਵਰੀ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਜਲੰਧਰ ‘ਚ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ‘ਚ ਪੱਤਰਕਾਰਾਂ ਨੇ ਆਮ ਆਦਮੀ ਪਾਰਟੀ ਖਿਲਾਫ਼ ਨਾਅਰੇ ਲਗਾਏ। ਪੰਜਾਬ ਭਰ ਵਿੱਚ ਪੱਤਰਕਾਰ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੇ ਹਨ।” ਇਸ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਹੈ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ‘ਡੇਲੀ ਸੰਵਾਦ’ ਦੁਆਰਾ ਪ੍ਰਕਾਸ਼ਿਤ ਆਰਟੀਕਲ ਮਿਲਿਆ। ਆਰਟੀਕਲ ਮੁਤਾਬਕ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਲੰਧਰ ‘ਚ ਜ਼ਬਰਦਸਤ ਵਿਰੋਧ ਹੋਇਆ। ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ‘ਚ ਕਾਫੀ ਗਾਲੀ-ਗਲੋਚ ਵੀ ਹੋਈ, ਜਿਸ ਦੌਰਾਨ ਆਮ ਆਦਮੀ ਪਾਰਟੀ, ਰਾਘਵ ਚੱਢਾ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮਾਮਲਾ ਵਧਦਾ ਦੇਖ ਭਗਵੰਤ ਮਾਨ ਨੇ ਮੁਆਫੀ ਮੰਗ ਕੇ ਖਹਿੜਾ ਛੁਡਵਾਇਆ।

ਰਿਪੋਰਟ ਮੁਤਾਬਕ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿੱਚ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸੀ ਆਗੂ ਦਿਨੇਸ਼ ਢੱਲਾ ਨੂੰ ‘ਆਪ’ ਵਿੱਚ ਸ਼ਾਮਲ ਕਰਵਾਇਆ ਸੀ। ਇਸ ਦੌਰਾਨ ‘ਆਪ’ ਆਗੂ ਇਕਬਾਲ ਸਿੰਘ ਢੀਂਡਸਾ ਅਤੇ ਡਾਕਟਰ ਸ਼ਿਵਦਿਆਲ ਮਾਲੀ ਧਰਨਾ ਦੇਣ ਲਈ ਉਥੇ ਪੁੱਜੇ ਸਨ, ਜਿਸ ਕਾਰਨ ਕੁਝ ਲੋਕਾਂ ਨੇ ਪ੍ਰੈਸ ਕਲੱਬ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ। ਇੱਥੋਂ ਤੱਕ ਕਿ ਪ੍ਰੈੱਸ ਕਲੱਬ ਦੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।

Courtesy: DailySamvad

ਇਸ ਕਾਰਨ ਪੱਤਰਕਾਰਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਡੂੰਘਾ ਗੁੱਸਾ ਸੀ ਤੇ ਜਦੋਂ ਭਗਵੰਤ ਮਾਨ ਪ੍ਰੈਸ ਕਾਨਫਰੰਸ ਕਰਨ ਲਈ ਇੱਕ ਹੋਟਲ ਪਹੁੰਚੇ ਤਾਂ ਪੱਤਰਕਾਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਦਾ ਗੁੱਸਾ ਦੇਖ ਭਗਵੰਤ ਮਾਨ ਨੇ ਮੁਆਫੀ ਮੰਗ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ‘ਚ ਘਿਰੇ ਭਗਵੰਤ ਮਾਨ ਪ੍ਰੈਸ ਕਾਨਫਰੰਸ ਛੱਡ ਕੇ ਚਲੇ ਗਏ।

ਅਸੀਂ ਵਾਇਰਲ ਵੀਡੀਓ ਨੂੰ ਲੈ ਕੇ ਪੁਸ਼ਟੀ ਲਈ ਜਲੰਧਰ ਤੋਂ ਸਥਾਨਕ ਪੱਤਰਕਾਰ ਨਿਸ਼ਾ ਸ਼ਰਮਾ ਨਾਲ ਗੱਲ ਕੀਤੀ। Newschecker ਨਾਲ ਗੱਲ ਕਰਦਿਆਂ ਕਿਹਾ ਨਿਸ਼ਾ ਨੇ ਵੀ ਡੇਲੀ ਸੰਵਾਦ ਆਰਟੀਕਲ ਵਿੱਚ ਦਿੱਤੀ ਜਾਣਕਾਰੀ ਹੀ ਸਾਡੀ ਨਾਲ ਸਾਂਝੀ ਕੀਤੀ। ਉਹਨਾਂ ਨੇ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਚੋਣਾਂ ਤੋਂ ਪਹਿਲਾਂ ਦਾ ਹੈ।’

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ। ਉਸ ਵੇਲੇ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ। ਵਾਇਰਲ ਹੋ ਰਹੀ ਵੀਡੀਓ ਜਨਵਰੀ 2022 ਦੀ ਹੈ।

Result: Missing Context

Our Sources

Facebook post uploaded by Punjab Congress on January 24, 2022
Media report published by Daily Samvad on January 24,2022
Telephonic Conversation with local journalist from Jalandhar


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

image
ਜੇ ਤੁਸੀਂ ਕਿਸੇ ਦਾਅਵੇ ਦੀ ਸਚਾਈ ਦੀ ਜਾਂਚ ਕਰਵਾਉਣੀ ਹੈ, ਪ੍ਰਤੀਕਿਰਿਆ ਦੇਣੀ ਹੈ ਜਾਂ ਸ਼ਿਕਾਇਤ ਦਰਜ ਕਰਵਾਉਣੀ ਹੈ, ਤਾਂ ਸਾਨੂੰ ਵਟਸਐਪ ਕਰੋ +91-9999499044 ਜਾਂ ਸਾਨੂੰ ਈਮੇਲ ਕਰੋ checkthis@newschecker.in​. ਤੁਸੀਂ ਸਾਡੇ ਨਾਲ ਸੰਪਰਕ ਕਰ ਸਕਦੇ ਹੋ ਅਤੇ ਫਾਰਮ ਭਰ ਸਕਦੇ ਹੋ।
Newchecker footer logo
ifcn
fcp
fcn
fl
About Us

Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check

Contact Us: checkthis@newschecker.in

18,712

Fact checks done

FOLLOW US
imageimageimageimageimageimageimage