10 ਮਾਰਚ 2022 ਨੂੰ ਪੰਜਾਬ ਸਮੇਤ ਉੱਤਰ ਪ੍ਰਦੇਸ਼ ਤੇ ਹੋਰਨਾਂ ਵਿਧਾਨਸਭਾ ਚੋਣਾਂ ਦੇ ਨਤੀਜੇ ਐਲਾਣੇ ਜਾਣਗੇ। ਉੱਤਰ ਪ੍ਰਦੇਸ਼ ‘ਚ ਆਖਰੀ ਗੇੜ ਦੀਆਂ ਵੋਟਾਂ ਤੋਂ ਬਾਅਦ ਵੱਖ ਵੱਖ ਚੋਣ ਏਜੇਂਸੀਆਂ ਨੇ Exit Poll ਦੇ ਨਤੀਜੇ ਦਿਖਾਏ। ਜਿਆਦਾਤਰ ਏਜੇਂਸੀਆਂ ਦੇ ਨਤੀਜਿਆਂ ਦੇ ਮੁਤਾਬਕ ਇਸ ਵਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ ਜਦਕਿ ਕਾਂਗਰਸ ਦੂਜੇ ਨੰਬਰ ਤੇ ਰਹੇਗੀ।
Exit Poll ਆਉਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕੁਝ ਲੋਕਾਂ ਨੂੰ ਭਗਵੰਤ ਮਾਨ ਦੀ ਤਸਵੀਰ ਫੜ੍ਹੇ ਅਤੇ ਫੁੱਲਾਂ ਨੂੰ ਕੱਠੇ ਕਰਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ Exit Poll ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰ ਜਸ਼ਨ ਦੀਆਂ ਤਿਆਰੀਆਂ ਕਰ ਰਹੇ ਹਨ।
ਫੇਸਬੁੱਕ ਪੇਜ ‘Yabhlee’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, “ਆਮ ਆਦਮੀ ਪਾਰਟੀ ਆਲਿਆ ਨੇ ਤਾ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਕੀ ਲੱਗਦਾ”
Crowd tangle ਦੇ ਡਾਟਾ ਦੇ ਮੁਤਾਬਕ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਵੀਡੀਓ ਬਾਰੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਕਈ ਸੋਸ਼ਲ ਮੀਡੀਆ ਯੂਜ਼ਰਾਂ ਦੁਆਰਾ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਮ ਆਦਮੀ ਪਾਰਟੀ ਦੇ ਵਰਕਰ “Navjot Mehta” ਨੇ 13 ਫਰਵਰੀ 2022 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਤਿਆਰੀਆਂ ਚੱਲ ਰਹੀਆਂ ਕੱਲ ਸਾਡੀ ਜਿੰਦਜਾਨ ਆ ਰਹੀ”

ਸਰਚ ਦੇ ਦੌਰਾਨ ਸਾਨੂੰ ਕਈ ਹੋਰ ਯੂਜ਼ਰਾਂ ਦੁਆਰਾ ਵੀ ਵਾਇਰਲ ਵੀਡੀਓ ਫਰਵਰੀ ਮਹੀਨੇ ਦੇ ਵਿੱਚ ਅਪਲੋਡ ਮਿਲੀ।

ਇਸ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਰੈਲੀ ਨੂੰ ਸੰਬੋਧਿਤ ਕਰਨ ਲਈ ਪਹੁੰਚ ਰਹੇ ਭਗਵੰਤ ਮਾਨ ਲਈ ਤਿਆਰੀਆਂ ਕੀਤੀ ਜਾ ਰਹੀਆਂ ਸਨ। ਹਾਲਾਂਕਿ, ਆਪਣੀ ਪੜਤਾਲ ਦੇ ਦੌਰਾਨ ਅਸੀਂ ਪੁਸ਼ਟੀ ਨਹੀਂ ਕਰ ਸਕੇ ਹਾਂ ਕਿ ਇਹ ਵੀਡੀਓ ਕਿਸ ਜਗ੍ਹਾ ਦੀ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ 13 ਫਰਵਰੀ 2022 ਦਾ ਹੈ। ਵਾਇਰਲ ਹੋ ਰਹੀ ਵੀਡੀਓ ਦਾ Exit Poll ਦੇ ਨਤੀਜਿਆਂ ਨਾਲ ਕੋਈ ਸਬੰਧ ਨਹੀਂ ਹੈ।
Result: Misleading
Our Sources
Facebook Link of Navjot Mehta
Facebook Link of Adv. Jasdeep Singh Abohar
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ