ਸ਼ੁੱਕਰਵਾਰ, ਦਸੰਬਰ 20, 2024
ਸ਼ੁੱਕਰਵਾਰ, ਦਸੰਬਰ 20, 2024

HomeFact Checkਯੋਗੀ ਆਦਿੱਤਯਨਾਥ ਦੇ ਕਾਫ਼ਲੇ ਨੂੰ ਰੋਕਣ ਵਾਲੀ ਵੀਡੀਓ ਮੁੜ ਤੋਂ ਹੋਈ ਵਾਇਰਲ

ਯੋਗੀ ਆਦਿੱਤਯਨਾਥ ਦੇ ਕਾਫ਼ਲੇ ਨੂੰ ਰੋਕਣ ਵਾਲੀ ਵੀਡੀਓ ਮੁੜ ਤੋਂ ਹੋਈ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਕੁਝ ਨੌਜਵਾਨਾਂ ਨੂੰ ਇੱਕ ਕਾਫ਼ਲੇ ਦੇ ਅੱਗੇ ਪ੍ਰਦਰਸ਼ਨ ਕਰਦੇ  ਹੋਏ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਕੁਝ ਬੇਰੁਜ਼ਗਾਰ ਨੌਜਵਾਨਾਂ ਨੇ ਮੁੱਖ ਮੰਤਰੀ ਯੋਗੀ ਅਦਿੱਤਯਨਾਥ ਦੇ ਕਾਫਲੇ ਨੂੰ ਰੋਕ ਕੇ ਪ੍ਰਦਰਸ਼ਨ ਕੀਤਾ।

https://www.facebook.com/Lakhasidhanafan/posts/1764236547070848

Fact Check/Verification

ਕਰੋਨਾ ਮਹਾਂਮਾਰੀ ਦੇ ਦੋਰ ਵਿੱਚ ਭਾਰਤ ਦਾ ਅਰਥਚਾਰਾ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਬੇਰੁਜ਼ਗਾਰੀ ਦਰ ਅਸਮਾਨ ਛੂ ਰਹੀ ਹੈ।ਨੈਸ਼ਨਲ ਸਟੈਟਿਸਟਿਕਸ ਆਫਿਸ ਦੇ ਮੁਤਾਬਕ ਇਸ ਸਾਲ ਅਪਰੈਲ ਅਤੇ ਜੂਨ ਤਿਮਾਹੀ ਵਿੱਚ ਦੇਸ਼ ਦੀ ਜੀਡੀਪੀ ਚ 23.9 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਜੋ ਕਿ 40 ਸਾਲ ਸਭ ਤੋਂ ਵੱਡੀ ਗਿਰਾਵਟ ਹੈ। 

ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਕੁਝ ਨੌਜਵਾਨਾਂ ਨੂੰ ਇੱਕ ਕਾਫ਼ਲੇ ਦੇ ਅੱਗੇ ਪ੍ਰਦਰਸ਼ਨ ਕਰਦੇ  ਹੋਏ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਕੁਝ ਬੇਰੁਜ਼ਗਾਰ ਨੌਜਵਾਨਾਂ ਨੇ ਮੁੱਖ ਮੰਤਰੀ ਯੋਗੀ ਅਦਿੱਤਯਨਾਥ ਦੇ ਕਾਫਲੇ ਨੂੰ ਰੋਕ ਕੇ ਪ੍ਰਦਰਸ਼ਨ ਕੀਤਾ।

https://www.facebook.com/315688512154511/videos/626556511581613/

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇੱਕ ਫੇਸਬੁੱਕ ਪੇਜ ਪੰਜਾਬੀ ਪਰਿੰਦੇ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਲਖਨਊ ਵਿੱਚ ਯੋਗੀ ਦੇ ਕਾਫਲੇ ਨੂੰ ਰੋਕਦੇ ਹੋਏ ਬੇਰੁਜ਼ਗਾਰ”।

https://www.facebook.com/541096216367486/videos/1978244375646171/

ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਨੌਜਵਾਨਾਂ ਨੂੰ ਕਾਫਲੇ ਦੇ ਅੱਗੇ ਕਾਲੇ ਝੰਡੇ ਦਿਖਾਉਂਦੇ ਹੋਏ ਦੇਖਿਆ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਉਹ “ਯੋਗੀ ਸਰਕਾਰ ਮੁਰਦਾਬਾਦ ” ਦੇ ਨਾਅਰੇ ਵੀ ਲਾਉਂਦੇ ਸੁਣਾਈ ਦੇ ਰਹੇ ਹਨ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ।ਅਸੀਂ ਇਨਬਿਲਟ ਦੀ ਮੱਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਕਈ ਨਾਮਵਰ ਮੀਡੀਆ ਏਜੰਸੀਆਂ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਰਿਪੋਰਟ ਵਿੱਚ ਮਿਲੀ।

ਪੰਜਾਬੀ ਮੀਡੀਆ ਏਜੰਸੀ ਡੇਲੀ ਪੋਸਟ ਦੀ ਰਿਪੋਰਟ ਦੇ ਮੁਤਾਬਕ ਇਹ ਘਟਨਾ 7 ਜੂਨ , 2017 ਦੀ ਹੈ ਜਿੱਥੇ ਤਕਰੀਬਨ 25 ਵਿਦਿਆਰਥੀ,  ਜੋ ਕਿ ਸਮਾਜਵਾਦੀ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਸਮਾਜਵਾਦੀ ਛਾਤਰ ਸਭਾ ਨਾਲ ਸਬੰਧ ਰੱਖਦੇ ਸਨ, ਉਨ੍ਹਾਂ ਨੇ ਲਖਨਊ ਯੂਨੀਵਰਸਿਟੀ ਦੇ ਬਾਹਰ ਯੋਗੀ ਅਦਿੱਤਯਨਾਥ ਦੇ ਕਾਫਿਲੇ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਸੀ।

https://www.facebook.com/dailypostpunjabi/videos/668393013498212

ਇੰਡੀਅਨ ਐਕਸਪ੍ਰੈੱਸ ਦੀ ਰਿਪੋਰਟ ਦੇ ਮੁਤਾਬਕ ਵਿਰੋਧ ਕਰ ਰਹੇ  ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਯੋਗੀ ਅਦਿੱਤਿਆਨਾਥ ਜਿਸ ਪ੍ਰੋਗਰਾਮ ਨੂੰ ਦੇਖਣ ਆਏ ਸਨ ਉਹ ਬੀਜੇਪੀ ਵੱਲੋਂ ਕਰਵਾਇਆ ਗਿਆ ਸੀ।

ਰਿਪੋਰਟ ਦੇ ਮੁਤਾਬਕ ਪੁਲਿਸ ਨੇ ਵਿਰੋਧ ਕਰ ਰਹੇ 11 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਨੂੰ 20 ਦਿਨਾਂ ਲਈ ਜੁਡੀਸ਼ਲ ਰਿਮਾਂਡ ਤੇ ਭੇਜਿਆ ਗਿਆ ਸੀ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ 3 ਸਾਲ ਪੁਰਾਣੀ ਹੈ ਜਦੋਂ ਯੋਗੀ ਅਦਿਤਿਆਨਾਥ ਲਖਨਊ ਯੂਨੀਵਰਸਿਟੀ ਆਏ ਸਨ।

Result:Misleading

Sources

https://indianexpress.com/article/india/student-waving-black-flags-at-yogi-adityanaths-convoy-in-lucknow-denied-bail-4699042/

https://www.facebook.com/dailypostpunjabi/videos/668393013498212

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular