ਕਲੇਮ: ਅਮਰੀਕਾ ਦੇ ਨਫਰਤ ਭਰੇ ਮਾਹੌਲ ਵਿੱਚ ਰੂਹ ਨੂੰ ਸਕੂਨ ਦਿੰਦੀ ਹੈ ਇਹ ਗਲਵੱਕੜੀ ।
ਵੇਰੀਫਿਕੇਸ਼ਨ:
ਅਮਰੀਕਾ ਵਿਚ ਅਸ਼ਵੇਤ ਨਾਗਰਿਕ ਜੋਰਜ ਫਲਾਈਡ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਤੋਂ ਬਾਅਦ ਸ਼ੁਰੂ ਹੋਏ ਪ੍ਰਦਰਸ਼ਨ ਲਗਾਤਾਰ ਖਤਨਾਕ ਰੂਪ ਲੈਂਦੇ ਜਾ ਰਹੇ ਹਨ। ਪ੍ਰਦਰਸ਼ਨਾਂ ਦੌਰਾਨ ਹੋ ਰਹੀਆਂ ਹਿੰਸਕ ਘਟਨਾਵਾਂ ਨੇ ਦੇਸ਼ ਵਿਚ ਹਾਲਾਤਾਂ ਨੂੰ ਵਿਗਾੜ ਦਿੱਤਾ ਹੈ ਜਿਸ ਤੋਂ ਬਾਅਦ ਅਮਰੀਕੀ ਸਰਕਾਰ ਨੇ ਪੂਰੇ ਦੇਸ਼ ਵਿਚ 17 ਹਜ਼ਾਰ ਨੈਸ਼ਨਲ ਗਾਰਡਾਂ ਨੂੰ ਤਾਇਨਾਤ ਕਰ ਦਿੱਤਾ ਹੈ। ਮੀਡਿਆ ਦੀ ਰਿਪੋਰਟਾਂ ਦੇ ਅਨੁਸਾਰ , ਜੋਰਜ ਦੀ ਮੌਤ ਤੋਂ ਬਾਅਦ ਸ਼ੁਰੂ ਹੋਏ ਪ੍ਰਦਰਸ਼ਨ ਹਿੰਸਕ ਰੂਪ ਵਿਚ ਤਬਦੀਲ ਹੋ ਗਿਆ ।
ਇੱਕ ਰਿਪੋਰਟ ਦੇ ਮੁਤਾਬਕ , ਦੇਸ਼ ਦੇ ਛੇ ਵੱਡੇ ਸੂਬਿਆਂ ਅਤੇ 13 ਵੱਡੇ ਸ਼ਹਿਰ ਵਿਚ ਐਮਰਜੈਂਸੀ ਐਲਾਨ ਦਿੱਤੀ ਹੈ। ਇਨ੍ਹਾਂ ਪ੍ਰਦਰਸ਼ਨਾਂ ਵਿਚ ਘੱਟ ਤੋਂ ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 4 ਹਜ਼ਾਰ ਤੋਂ ਵੱਧ ਲੋਕਾਂ ਨੂੰ ਗਿਰਫਤਾਰ ਕੀਤਾ ਜਾ ਚੁੱਕਿਆ ਹੈ। ਦੇਸ਼ ਦੇ 40 ਸ਼ਹਿਰਾਂ ਵਿਚ ਕਰਫਿਊ ਲਗਾਇਆ ਗਿਆ ਹੈ। ਇਕ ਹਫ਼ਤੇ ਤੋਂ ਜਾਰੀ ਪ੍ਰਦਰਸ਼ਨਾਂ ਕਾਰਨ ਅਰਬਾਂ ਡਾਲਰ ਦੀ ਪ੍ਰਾਪਰਟੀ ਬਰਬਾਦ ਹੋ ਗਈ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਅਮਰੀਕਾ ਵਿੱਚ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਈ ਵੀਡੀਓ ਵਾਇਰਲ ਹੋ ਰਹੀਆਂ ਹਨ।ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ‘ਜਗਬਾਣੀ’ ਨੇ ਆਪਣੇ ਫੇਸਬੁੱਕ ਪੇਜ ਦੇ ਉੱਤੇ ਇੱਕ ਵੀਡੀਓ ਨੂੰ ਸਾਂਝਾ ਕੀਤਾ ਜਿਸ ਵਿਚ ਦੋ ਛੋਟੇ ਬੱਚੇ ਇੱਕ ਦੂਜੇ ਨੂੰ ਜੱਫੀ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ। ਜਗਬਾਣੀ ਨੇ ਆਪਣੇ ਵੀਡੀਓ ਦੇ ਕੈਪਸ਼ਨ ਵਿਚ ਲਿਖਿਆ , ਅਮਰੀਕਾ ਦੇ ਨਫਰਤ ਭਰੇ ਮਾਹੌਲ ਵਿੱਚ ਰੂਹ ਨੂੰ ਸਕੂਨ ਦਿੰਦੀ ਹੈ ਇਹ ਗਲਵੱਕੜੀ ।ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤੱਕ 400 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਗੂਗਲ ਸਰਚ ਦੀ ਮੱਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਇਸ ਵੀਡੀਓ ਨੂੰ ਲੈ ਕੇ ਕਾਫੀ ਰਿਜ਼ਲਟ ਮਿਲੇ। ਅਸੀਂ ਪਾਇਆ ਕਿ ਇਸ ਵੀਡੀਓ ਨੂੰ ਤਕਰੀਬਨ ਇੱਕ ਸਾਲ ਪਹਿਲਾਂ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਅਪਲੋਡ ਕੀਤਾ ਗਿਆ ਸੀ।

ਅਸੀਂ ਪਾਇਆ ਕਿ ਨਾਮਵਰ ਮੀਡੀਆ ਏਜੰਸੀ Scroll ਨੇ ਵੀ ਇਸ ਵੀਡੀਓ ਨੂੰ ਆਪਣੀ ਵੈੱਬਸਾਈਟ ਉੱਤੇ 11ਸਤੰਬਰ ,2019 ਨੂੰ ਪ੍ਰਕਾਸ਼ਿਤ ਕੀਤਾ ਸੀl
Watch: This video of two toddlers running towards each other for a hug is melting hearts
ਇਸ ਤੋਂ ਇਲਾਵਾ ਕਈ ਹੋਰ ਨਾਮੀ ਮੀਡੀਆ ਏਜੰਸੀ CTV News ਅਤੇ CNN ਨੇ ਵੀ ਇਸ ਵੀਡੀਓ ਨੂੰ ਆਪਣੇ ਲੇਖਾਂ ਵਿੱਚ ਪ੍ਰਕਾਸ਼ਿਤ ਕੀਤਾ।
Video of toddlers hugging on the sidewalk is melting hearts online
Toddlers-running-hug-each-other-new-york-dnt-vpx wpix
ਅਸੀਂ ਪਾਇਆ ਕਿ ਫੇਸਬੁੱਕ ਤੇ ਵੀ ਇਸ ਵੀਡੀਓ ਨੂੰ11ਸਤੰਬਰ ,2019 ਨੂੰ ਸਭ ਤੋਂ ਪਹਿਲਾਂ ਪ੍ਰਕਾਸ਼ਿਤ ਕੀਤਾ ਗਿਆ ਸੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਹੈ।ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਅਤੇ ਇਸ ਵੀਡੀਓ ਦਾ ਅਮਰੀਕਾ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਨਾਲ ਕੋਈ ਸੰਬੰਧ ਨਹੀਂ ਹੈ।
ਟੂਲਜ਼ ਵਰਤੇ: ਗੂਗਲ ਰਿਵਰਸ ਇਮੇਜ ਸਰਚ
ਗੂਗਲ ਸਰਚ
ਮੀਡੀਆ ਰਿਪੋਰਟ
ਯੂ ਟਿਊਬ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044)